- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਰੀਨ ਫ਼ੀਲਡ ਸਕੂਲ ’ਚ ਵਿਦਿਆਰਥੀਆਂ ਨੂੰ ਕਾਗਜ਼ ਤੋਂ ਵੱਖ-ਵੱਖ ਆਕਾਰ ਬਣਾਉਣ ਦੀ ਕਲਾ ਸਿਖਾਈ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਗਰੀਨ ਫ਼ੀਲਡ ਕਾਨਵੈਂਟ(ਸੀਨੀਅਰ ਸੈਕੰਡਰੀ) ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ’ਚ ਕਲਾਤਮਕ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਕਾਗਜ਼ ਤੋਂ ਵੱਖ-ਵੱਖ ਆਕਾਰ ਬਣਾਉਣ ਦੀ ਗਤੀਵਿਧੀ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੂੰ ਕਾਗਜ਼ ਦੀ ਮੱਦਦ ਨਾਲ ਵੱਖ-ਵੱਖ ਤਰ੍ਹਾਂ ਦੀਆਂ ਆਕ੍ਰਿਤੀਆਂ ਤੇ ਸਜ਼ਾਵਟੀ ਵਸਤਾਂ ਬਣਾਉਣ ਦੀ ਕਲਾ ਸਿਖਾਈ ਗਈ। ਇਸ ਮੌਕੇ ਮੈਡਮ ਅਮਨਦੀਪ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਇਸ ਗਤੀਵਿਧੀ ’ਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਤੇ ਕਾਗਜ਼ ਨੂੰ ਮੋੜ ਕੇ ਅਤੇ ਵੱਖ-ਵੱਖ ਤਰੀਕਿਆਂ ਨਾਲ ਵਰਤ ਕੇ ਸੁੰਦਰ ਆਕਾਰ ਤਿਆਰ ਕੀਤੇ। ਇਸ ਗਤੀਵਿਧੀ ਰਾਹੀਂ ਬੱਚਿਆਂ ਨੂੰ ਨਵੀਆਂ ਚੀਜ਼ਾਂ ਬਣਾਉਣ ਦੇ ਨਾਲ-ਨਾਲ ਆਪਣੀ ਕਲਪਨਾਸ਼ਕਤੀ ਨੂੰ ਪ੍ਰਗਟਾਉਣ ਦਾ ਮੌਕਾ ਮਿਲਿਆ। ਅਧਿਆਪਕਾ ਨੇ ਵਿਦਿਆਰਥੀਆਂ ਨੂੰ ਗਤੀਵਿਧੀ ਦੌਰਾਨ ਲੋੜੀਂਦੀ ਜਾਣਕਾਰੀ ਦਿੱਤੀ ਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਦੱਸਿਆ ਕਿ ਅਜਿਹੀਆਂ ਰਚਨਾਤਮਕ ਗਤੀਵਿਧੀਆਂ ਬੱਚਿਆਂ ਦੇ ਹੱਥਾਂ ਦੀ ਕਾਰਜ-ਕੁਸ਼ਲਤਾ, ਇਕਾਗਰਤਾ, ਧੀਰਜ ਤੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਸਮਰੱਥਾ ਨੂੰ ਵਿਕਸਿਤ ਕਰਨ ਵਿੱਚ ਸਹਾਇਕ ਹੁੰਦੀਆਂ ਹਨ। ਇਸ ਮੌਕੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਕਲਾ ਤੇ ਹੋਰ ਵਿਹਾਰਕ ਗਤੀਵਿਧੀਆਂ ਕਰਵਾਉਣਾ ਵੀ ਜ਼ਰੂਰੀ ਹੈ। ਅਜਿਹੀਆਂ ਗਤੀਵਿਧੀਆਂ ਬੱਚਿਆਂ ’ਚ ਆਤਮ-ਵਿਸ਼ਵਾਸ ਵਧਾਉਂਦੀਆਂ ਹਨ ਤੇ ਉਨ੍ਹਾਂ ਨੂੰ ਨਵੀਆਂ ਕਲਾਵਾਂ ਸਿੱਖਣ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਵਾਈਸ ਪ੍ਰਿੰਸੀਪਲ ਜਸਵੀਰ ਕੌਰ ਹਾਜ਼ਰ ਸਨ।