- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ 756ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ, ਬੱਚਿਆਂ ਦੇ ਦਸਤਾਰ ਤੇ ਲੰਬੇ ਕੇਸਾਂ ਦੇ ਮੁਕਾਬਲੇ ਕਰਵਾਏ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਗੁਰਦੁਆਰਾ ਬਾਬਾ ਨਾਮਦੇਵ ਜੀ ਬਰਨਾਲਾ ਵਿਖੇ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ 23, 24 ਤੇ 25 ਅਕਤੂਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਧਾਨ ਜਰਨੈਲ ਸਿੰਘ ਜੱਸਲ ਤੇ ਪ੍ਰੈੱਸ ਸਕੱਤਰ ਗੁਰਜੰਟ ਸਿੰਘ ਸੋਨਾ ਨੇ ਦੱਸਿਆ ਕਿ 23 ਅਕਤੂਬਰ ਨੂੰ ਸਵੇਰੇ ਬੱਚਿਆਂ ਦੇ ਦਸਤਾਰ ਮੁਕਾਬਲੇ ਤੇ ਲੰਬੇ ਕੇਸਾਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ’ਚ 200 ਤੋਂ ਵੱਧ ਬੱਚਿਆਂ ਨੇ ਭਾਗ ਲਿਆ। ਇਸ ਮੌਕੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਜਥੇਦਾਰ ਪਰਮਜੀਤ ਸਿੰਘ ਖਾਲਸਾ ਅੰਤ੍ਰਿੰਗ ਮੈਂਬਰ, ਮੈਨੇਜਰ ਨਿਰਮਲ ਸਿੰਘ ਰਾਜੀਆ, ਕੋਰ ਸਿੰਘ ਉਪਲੀ, ਕਰਮ ਸਿੰਘ ਭੰਡਾਰੀ, ਕੁਲਵਿੰਦਰ ਸਿੰਘ ਕਾਲਾ, ਅਮਰੀਕ ਸਿੰਘ, ਬਾਬਾ ਕੇਵਲ ਸਿੰਘ, ਵੀਨਸ, ਅਰਜਨ ਸਿੰਘ, ਯਾਦਵਿੰਦਰ ਸਿੰਘ, ਟੋਨੀ, ਰਾਜਿੰਦਰ ਸਿੰਘ ਬਾਬਰ, ਜਗਸੀਰ ਸਿੰਘ, ਧਰਮਿੰਦਰ ਸਿੰਘ, ਅਕਾਸ਼ਦੀਪ ਸਿੰਘ, ਮਨਜੋਤ ਸਿੰਘ ਤੇ ਐਮੀ ਸਿੰਘ ਪਹੁੰਚੇ। ਇਨ੍ਹਾਂ ਨੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ। ਲੰਬੇ ਕੇਸਾਂ ਦੇ ਮੁਕਾਬਲਿਆਂ ’ਚ ਮਨਜੱਸ ਸਿੰਘ, ਗੁਰਦਿੱਤ ਸਿੰਘ, ਅਰਮਾਨ ਸਿੰਘ, ਸ਼ਰਨਪ੍ਰੀਤ ਸਿੰਘ, ਸੁਖਮਨ ਸਿੰਘ, ਪ੍ਰਿੰਸਪ੍ਰੀਤ ਸਿੰਘ, ਪਵਨਦੀਪ ਸਿੰਘ, ਗੁਰੂ ਸਾਹਿਬ ਸਿੰਘ ਤੇ ਜਸਕਰਨ ਸਿੰਘ ਨੇ ਸਥਾਨ ਹਾਸਲ ਕੀਤਾ। ਲਿਖਤੀ ਟੈਸਟ ਮੁਕਾਬਲਿਆਂ ’ਚ ਜਸ਼ਨਪ੍ਰੀਤ ਕੌਰ, ਜੰਦਵੀਰ ਕੌਰ, ਬੇਅੰਤ ਕੌਰ, ਰੱਜੀ, ਮੁਨਾਕਸ਼ੀ, ਪਰਨੀਤ ਕੌਰ ਤੇ ਜਸ਼ਨਪ੍ਰੀਤ ਕੌਰ ਨੇ ਸਥਾਨ ਹਾਸਲ ਕੀਤਾ। ਦਸਤਾਰ ਮੁਕਾਬਲਿਆਂ ਵਿੱਚ ਯੁਵਰਾਜ ਸਿੰਘ, ਮਨਵੀਰ ਸਿੰਘ, ਕਰਮਵੀਰ ਸਿੰਘ, ਅਮਨਦੀਪ ਸਿੰਘ, ਗੁਰਨੂਰਦੀਪ ਸਿੰਘ, ਦਰਜੋਤ ਸਿੰਘ, ਰਣਜੀਤ ਸਿੰਘ ਅਤੇ ਅਵਰਾਜ ਸਿੰਘ ਨੇ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਬਾਕੀ ਸਾਰੇ ਬੱਚਿਆਂ ਨੂੰ ਵੀ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮੁਕਾਬਲਿਆਂ ਦੇ ਜੱਜ ਸਾਹਿਬਾਨ ਮਨਪ੍ਰੀਤ ਕੌਰ ਮਨੀ, ਸੁਨੀਤਾ ਰਾਣੀ, ਡਾਕਟਰ ਅਮਨਦੀਪ ਸਿੰਘ ਟੱਲੇਵਾਲ, ਕਰਮ ਸਿੰਘ ਭੰਡਾਰੀ, ਅਮਰਿੰਦਰ ਸਿੰਘ, ਮਨਜੋਤ ਸਿੰਘ, ਚਨਪ੍ਰੀਤ ਸਿੰਘ ਅਤੇ ਰਮਨਦੀਪ ਸਿੰਘ ਨੂੰ ਵੀ ਗੁਰਦੁਆਰਾ ਬਾਬਾ ਨਾਮਦੇਵ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।
ਇਸੇ ਦੌਰਾਨ ਪੰਜਾਬ ਆਈਜ਼ ਅੱਖਾਂ ਦੇ ਹਸਪਤਾਲ ਵੱਲੋਂ ਬ੍ਰਹਮ ਗਿਆਨੀ ਭਗਤ ਬਾਬਾ ਨਾਮਦੇਵ ਜੀ ਦੇ 756ਵੇਂ ਗੁਰਪੁਰਬ ਸਬੰਧੀ ਸੰਗਤਾਂ ਲਈ ਮੁਫ਼ਤ ਅੱਖਾਂ ਦਾ ਕੈਂਪ ਲਗਾਇਆ ਗਿਆ। ਇਸ ਕੈਂਪ ’ਚ ਲਗਭਗ 225 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਜਾਂਚ ਤੋਂ ਬਾਅਦ ਇਨ੍ਹਾਂ ਵਿੱਚੋਂ ਲਗਭਗ 50 ਮਰੀਜ਼ਾਂ ਦੀਆਂ ਅੱਖਾਂ ’ਚ ਲੈਂਜ਼ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ 24 ਅਕਤੂਬਰ, ਦਿਨ ਸ਼ਨੀਵਾਰ ਨੂੰ ਸਵੇਰੇ 9:30 ਵਜੇ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਮੌਕੇ ਸਮੂਹ ਟਾਂਕ ਕਸ਼ਤਰੀ ਭਾਈਚਾਰੇ ਤੇ ਸੰਗਤਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ।
ਨਗਰ ਕੀਰਤਨ ਦਾ ਰੂਟ ਗੁਰਦੁਆਰਾ ਬਾਬਾ ਨਾਮਦੇਵ ਜੀ ਤੋਂ ਸ਼ੁਰੂ ਹੋ ਕੇ ਨਾਮਦੇਵ ਚੌਕ, ਉਗ੍ਰਸੈਣ ਚੌਕ, ਬਾਲਮੀਕ ਚੌਕ, ਫੁਹਾਰਾ ਚੌਕ, ਗੁਰਦੁਆਰਾ ਲੋਕ ਸਭਾ, ਗੁਰਦੁਆਰਾ ਕਲਗੀਧਰ ਸਾਹਿਬ, ਗੁਰਦੁਆਰਾ ਬਾਬਾ ਗਾਂਧਾ ਸਿੰਘ, ਸੰਧੂ ਪਤੀ, ਬਾਜਵਾ ਪਤੀ, ਜੁੱਤੀਆਂ ਵਾਲਾ ਮੋਰਚਾ, ਗੁਰਦੁਆਰਾ ਸਿੰਘ ਸਭਾ, ਰੇਲਵੇ ਸਟੇਸ਼ਨ, ਪੱਕਾ ਕਾਲਜ ਰੋਡ, ਡਾਕਟਰ ਸੀਤਲ ਵਾਲੀ ਗਲੀ ਅਤੇ ਕੱਚਾ ਕਾਲਜ ਰੋਡ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਸਮਾਪਤ ਹੋਵੇਗਾ।