- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ, 2 ਦੇ ਚਲਾਨ ਕੱਟੇ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈਏਐਸ ਦੀ ਰਹਿਨੁਮਾਈ ਹੇਠ ਤੇ ਰਤਿੰਦਰ ਪਾਲ ਕੌਰ ਧਾਰੀਵਾਲ ਜ਼ਿਲ੍ਹਾ ਪ੍ਰੋਗਰਾਮ ਅਫਸਰ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਤੇ ਬਰਨਾਲਾ ਦੀਆਂ 25 ਸਕੂਲੀ ਵੈਨਾਂ ਚੈੱਕ ਕੀਤੀਆਂ ਗਈਆਂ। ਇਸ ਮੌਕੇ 2 ਸਕੂਲੀ ਬੱਸਾਂ ਜੋ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ ਹਨ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਭੂਸ਼ਣ ਲਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵਲੋਂ ਸਮੇਂ-ਸਮੇਂ ’ਤੇ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਸਕੂਲ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇ ਸੀ.ਸੀ.ਟੀ.ਵੀ ਕੈਮਰਾ,ਖਿੜਕੀ ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਕਡੰਕਟਰ, ਅੱਗ ਬੁਝਾਊ ਯੰਤਰ, ਲਾਇਸੈਂਸ, ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਚੈਕਿੰਗ ਲਗਾਤਾਰ ਜਾਰੀ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕੂਲਾਂ ਦੇ ਪ੍ਰਿੰਸੀਪਲ ਦੁਆਰਾ ਇਹ ਕਹਿ ਕੇ ਆਪਣਾ ਪੱਲਾ ਝਾੜਿਆ ਜਾਂਦਾ ਹੈ ਕਿ ਸਕੂਲ ਦੀ ਆਪਣੀ ਕੋਈ ਵੀ ਵੈਨ ਨਹੀ ਹੈ। ਸਾਰੀਆਂ ਵੈਨਾਂ ਪ੍ਰਾਈਵੇਟ ਕੰਟਰੈਕਟਰ ਦੁਆਰਾ ਚਲਾਈਆਂ ਜਾ ਰਹੀਆਂ ਹਨ, ਪਰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਿਕ ਬੱਚਿਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਜ਼ਿੰਮੇਵਾਰੀ ਸਕੂਲ ਮੈਨੇਜਮੈਂਟ ਦੀ ਹੈ। ਇਸ ਲਈ ਸਕੂਲ ਮੈਨੇਜਮੈਂਟ ਦੀ ਇਹ ਨਿੱਜੀ ਜ਼ਿੰਮੇਵਾਰੀ ਹੈ ਕਿ ਉਹ ਸਾਰੀਆਂ ਵੈਨਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਢੁੱਕਵਾਂ ਬਣਾਉਣ । ਇਸ ਮੌਕੇ ਉਨ੍ਹਾਂ ਦੱਸਿਆ ਕਿ ਥਰੀ ਵ੍ਹੀਲਰ ਜਾਂ ਆਟੋ ਰਿਕਸ਼ਾ 'ਤੇ ਬੱਚੇ ਲੈਕੇ ਆਉਣ ਤੇ ਛੱਡ ਕੇ ਆਉਣ ‘ਤੇ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਟੀਮ ਵੱਲੋਂ ਵਾਰ ਵਾਰ ਪਾਲਿਸੀ ਦੀਆਂ ਹਦਾਇਤਾਂ ਸਬੰਧੀ ਜਾਗਰੂਕ ਕਰਨ ਤੋਂ ਬਾਅਦ ਵੀ ਕਈ ਸਕੂਲਾਂ ਵੱਲੋਂ ਨਿਯਮਾਂ ਦੀ ਪਾਲਣ ਨਹੀਂ ਕੀਤੀ ਜਾ ਰਹੀ ਜਿਸ 'ਤੇ ਹੁਣ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ’ਚੋਂ ਰੁਪਿੰਦਰ ਸਿੰਘ ਰੰਧਾਵਾ, ਬਾਲ ਸੁਰੱਖਿਆ ਅਫਸਰ, ਲੱਖਾ ਸਿੰਘ, ਸੋਸ਼ਲ ਵਰਕਰ ਗੁਰਦੀਪ ਸਿੰਘ, ਚਾਈਲਡ ਹੈਲਪਲਾਈਨ ਜ਼ਿਲ੍ਹਾ ਟ੍ਰਰਾਂਸਪੋਰਟ ਵਿਭਾਗ ਵੱਲੋਂ ਸੇਰਵਿੰਦਰ ਸਿੰਘ ਗਿੱਲ ਇੰਸਪੈਕਟਰ ਏ.ਐਸ.ਆਈ ਗੁਰਚਰਨ ਸਿੰਘ,(ਟ੍ਰੈਫਿਕ ਐਜੂਕੇਸ਼ਨ ਸੈਲ ਬਰਨਾਲਾ), ਏ.ਐਸ.ਆਈ ਦਿਵਾਸ ਸਿੰਘ, ਰਮਨਦੀਪ ਸਿੰਘ, ਹੈਡ ਕਾਂਸਟੇਬਲ ਜਸਵਿੰਦਰ ਸਿੰਘ ਮੁਨਸੀ ਸਿੱਖਿਆ ਵਿਭਾਗ ਵਿਚੋਂ ਨੀਰਜ ਕੁਮਾਰ ਚੈਕਿੰਗ ਟੀਮ ’ਚ ਸ਼ਾਮਲ ਸਨ।