- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੌਰਵ ਗਿੰਨੀ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਕੈਸ਼ੀਅਰ ਨਿਯੁਕਤ

ਦੀਪਕ ਬਾਂਸਲ, ਪੰਜਾਬੀ ਜਾਗਰਣ,
ਤਪਾ ਮੰਡੀ :ਪੰਜਾਬ ’ਚ ਭਾਰਤੀ ਜਨਤਾ ਪਾਰਟੀ ਆਪਣੇ ਪਰਿਵਾਰ ’ਚ ਲਗਾਤਾਰ ਵਾਧਾ ਕਰ ਰਹੀ ਹੈ, ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਮਜ਼ਬੂਤ ਕਰ ਰਹੀ ਹੈ ਹੈ। ਇਸੇ ਤਹਿਤ ਨੌਜਵਾਨਾਂ ’ਚ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਤਪਾ ਮੰਡੀ ਤੋਂ ਨੌਜਵਾਨ ਆਗੂ ਗੌਰਵ ਗੁਪਤਾ ਗਿੰਨੀ ਨੂੰ ਭਾਜਪਾ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਕੈਸ਼ੀਅਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਭਾਜਪਾ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਗੌਰਵ ਗੁਪਤਾ ਗਿੰਨੀ ਦੀ ਨਿਯੁਕਤੀ ਦਾ ਸਵਾਗਤ ਕੀਤਾ ਹੈ। ਇਸ ਨਿਯੁਕਤੀ ਤੇ ਗੌਰਵ ਗੁਪਤਾ ਗਿੰਨੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਨੌਜਵਾਨਾਂ ਦੀ ਭਲਾਈ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਕੰਮ ਕਰਨਗੇ ਇੱਥੇ ਦੱਸ ਦਈਏ ਕਿ ਗੌਰਵ ਗੁਪਤਾ ਗਿੰਨੀ ਪਿਛਲੇ ਲੰਮੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ’ਚ ਰਹਿ ਕੇ ਮਿਹਨਤ ਨਾਲ ਦਿਨ ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ’ਚ ਭਾਰਤੀ ਜਨਤਾ ਪਾਰਟੀ ਵੱਡੀ ਗਿਣਤੀ ’ਚ ਜਿੱਤ ਪ੍ਰਾਪਤ ਕਰੇਗੀ ਤੇ ਪੰਜਾਬ ’ਚ ਆਪਣੀ ਸਰਕਾਰ ਬਣਾਵੇਗੀ ਸਰਕਾਰ ਬਣਨ ਉਪਰੰਤ ਲੋਕਾਂ ਨੂੰ ਸੁਰੱਖਿਤ ਮਾਹੌਲ ਪ੍ਰਦਾਨ ਕੀਤਾ ਜਾਵੇਗਾ ਤਾਂ ਜੋ ਲੋਕ ਨਿਡਰ ਤੇ ਬੇਖੌਫ ਹੋ ਕੇ ਆਪਣਾ ਕੰਮ ਕਾਜ ਕਰ ਸਕਣ ਤੇ ਨਸ਼ੇ ਦੇ ਦੈਂਤ ਨੂੰ ਵੀ ਜੜੋਂ ਪੁੱਟ ਕੇ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾਵੇਗਾ। ਉਨਾਂ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋ ਭਾਰਤੀ ਜਨਤਾ ਯੁਵਾ ਮੋਰਚਾ ਦੇ ਪੰਜਾਬ ਪ੍ਰਧਾਨ ਅਨੁਜ ਖੋਸਲਾ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਾ ਇਸ ਜਿੰਮੇਵਾਰੀ ਦੇਣ ਲਈ ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਪਾਰਟੀ ਨੇ ਜੋ ਉਹਨਾਂ ਨੂੰ ਜਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।