- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸ.ਐੱਸ.ਡੀ ਕਾਲਜ ਦੀ ਟੀਮ ਨੇ ਪੰਜਾਬੀ ਯੂਨੀਵਰਸਿਟੀ ਦੇ ਇੰਟਰ ਕਾਲਜ ਨੈੱਟਬਾਲ ਚੈਂਪੀਅਨਸ਼ਿਪ ਜਿੱਤੀ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਪੰਜਾਬੀ ਯੂਨੀਵਰਸਿਟੀ ਦੇ ਇੰਟਰ ਕਾਲਜ (ਲੜਕੇ ਅਤੇ ਲੜਕੀਆਂ ) ਨੈੱਟਬਾਲ ਚੈਂਪੀਅਨਸ਼ਿਪ ਟੂਰਨਾਮੈਂਟ ’ਚ ਐੱਸ.ਐੱਸ.ਡੀ ਕਾਲਜ ਬਰਨਾਲਾ ਦੀ ਟੀਮ ਜੇਤੂ ਰਹੀ, ਜਦਕਿ ਐੱਸ ਡੀ ਕਾਲਜ ਬਰਨਾਲਾ ਦੀ ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਦੋ ਰੋਜ਼ਾ ਟੂਰਨਮੈਟ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕੀਤਾ ਗਿਆ, ਜਦੋਂਕਿ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਕੀਤੀ ਗਈ। ਇਸ ਟੂਰਨਾਮੈਂਟ ’ਚ ਐਸ.ਡੀ ਕਾਲਜ ਬਰਨਾਲਾ, ਐੱਸ.ਐੱਸ.ਡੀ ਕਾਲਜ ਬਰਨਾਲਾ, ਯੂਨੀਵਰਸਿਟੀ ਕਾਲਜ ਬਰਨਾਲਾ, ਯੂਨੀਵਰਸਿਟੀ ਕਾਲਜ ਢਿੱਲਵਾਂ, ਮਾਤਾ ਸੁੰਦਰੀ ਗਰਲਜ ਕਾਲਜ ਮਾਨਸਾ, ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ, ਡੀ.ਏ.ਵੀ ਕਾਲਜ ਬਠਿੰਡਾ, ਸਰਕਾਰੀ ਕਾਲਜ ਲੜਕੀਆਂ ਪਟਿਆਲਾ, ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਸਮੇਤ 14 ਕਾਲਜਾਂ ਦੀਆਂ ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਭਾਗ ਲਿਆ। ਟੂਰਨਾਮੈਂਟ ਦੇ ਪਹਿਲੇ ਦਿਨ ਇਹਨਾਂ ਸਾਰੀਆਂ ਟੀਮਾਂ ਦੇ ਬਹੁਤ ਫਸਵੇਂ ਮੈਚ ਹੋਏ। ਦੂਸਰੇ ਦਿਨ ਕਰਵਾਏ ਗਏ ਲੜਕਿਆਂ ਦੀਆਂ ਟੀਮਾਂ ਦੇ ਫਾਈਨਲ ਮੁਕਾਬਲਿਆਂ ’ਚ ਐੱਸ ਐੱਸ ਡੀ ਕਾਲਜ ਬਰਨਾਲਾ ਦੀ ਟੀਮ ਨੇ ਪਹਿਲੇ ਨੰਬਰ ਰਹਿੰਦਿਆਂ ਇਹ ਚੈਂਪੀਅਨਸ਼ਿਪ ਟਰਾਫੀ ਜਿੱਤ ਲਈ। ਇਸੇ ਤਰ੍ਹਾਂ ਲੜਕੀਆਂ ਦੀਆਂ ਟੀਮਾਂ ਦੇ ਕਰਵਾਏ ਗਏ ਫਾਈਨਲ ਮੁਕਾਬਲਿਆਂ ’ਚ ਐੱਸ ਡੀ ਕਾਲਜ ਬਰਨਾਲਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਚੈਂਪੀਅਨਸ਼ਿਪ ਟਰਾਫੀ ਜਿੱਤੀ। ਇਸ ਮੌਕੇ ਐਸ.ਡੀ ਸਭਾ ਦੇ ਚੇਅਰਮੈਨ ਡਾ: ਪੀਨਾਂਕ ਮੋਦਗਿੱਲ ਤੇ ਜਨਰਲ ਸਕੱਤਰ ਸ਼ਿਵ ਸਿੰਗਲਾ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਜੇਤੂ ਟੀਮਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਹੀ ਟੀਮਾਂ ਦੀ ਹੌਂਸਲਾ ਅਫ਼ਜਾਈ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ: ਰਾਕੇਸ ਜਿੰਦਲ ਵੱਲੋਂ ਇਸ ਟੂਰਨਾਮੈਂਟ ਦੇ ਸਾਰੇ ਪ੍ਰਬੰਧਕਾਂ ਅਤੇ ਰੈਫਰੀਆਂ ਦਾ ਧੰਨਵਾਦ ਕੀਤਾ ਗਿਆ। ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ ਤੇ ਰੈਫਰੀਆਂ ਸਮੇਤ ਟੂਰਨਾਮੈਂਟ ਨੂੰ ਸਫਲਤਾ ਨਾਲ ਸੰਪੰਨ ਕਰਨ ਵਾਲੇ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਸੁਨੀਤਇੰਦਰ ਸਿੰਘ, ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਰਾਮ ਤੀਰਥ ਮੰਨਾ, ਕੌਂਸਲਰ ਨੀਰਜ ਜਿੰਦਲ, ਕੈਪਟਨ ਭੁਪਿੰਦਰ ਸਿੰਘ ਝਲੂਰ, ਬਿੱਟੂ ਸ਼ਰਮਾ, ਗਿਰਧਰ ਮਿੱਤਲ, ਰਵਜੋਤ ਸਿੰਘ, ਪ੍ਰੋ: ਭਾਰਤ ਭੂਸਣ, ਰੰਗਕਰਮੀ ਭੁਪਿੰਦਰ ਬਰਨਾਲਾ, ਠੇਕੇਦਾਰ ਬਿੰਦਰ ਸਿੰਘ ਲੌਂਗੋਵਾਲ, ਜਗਸੀਰ ਸਿੰਘ ਸੰਧੂ, ਐਡਵੋਕੇਟ ਗੁਰਪ੍ਰੀਤ ਸਿੰਘ, ਜਤਿੰਦਰ ਗੋਇਲ, ਪ੍ਰਸਿੱਧ ਨੈਟਬਾਲ ਖਿਡਾਰੀ ਇੰਸਪੈਕਟਰ ਰਾਜਪਾਲ ਸਿੰਘ ਨੇ ਵਿਸ਼ੇਸ਼ ਸਿਰਕਤ ਕੀਤੀ।