- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆਰਥਣਾਂ ਲਈ ਚੰਡੀਗੜ੍ਹ ਦਾ ਟੂਰ ਰਿਹਾ ਸਿੱਖਿਆਦਾਇਕ ਤੇ ਯਾਦਗਾਰੀ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ,
ਮਹਿਲ ਕਲਾਂ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਅਤੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ.) ਦੀ ਅਗਵਾਈ ਹੇਠ ਚੱਲ ਰਹੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵੱਲੋਂ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਦੋ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ। ਇਸ ਟੂਰ ਦੌਰਾਨ ਕਾਲਜ ਤੇ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਚੰਡੀਗੜ੍ਹ ਅਤੇ ਨੇੜਲੇ ਇਲਾਕੇ ’ਚ ਸਥਿਤ ਵੱਖ-ਵੱਖ ਇਤਿਹਾਸਕ, ਸੱਭਿਆਚਾਰਕ ਅਤੇ ਧਾਰਮਿਕ ਸਥਾਨਾਂ ਦਾ ਦੌਰਾ ਕੀਤਾ। ਵਿੱਦਿਅਕ ਟੂਰ ਦੌਰਾਨ ਵਿਦਿਆਰਥਣਾਂ ਨੂੰ ਚੰਡੀਗੜ੍ਹ ਵਿਖੇ ਰਾਕ ਗਾਰਡਨ, ਰੋਜ਼ ਗਾਰਡਨ, ਸੁਖਨਾ ਝੀਲ ਅਤੇ ਛੱਤਬੀੜ ਚਿੜੀਆਘਰ ਦਿਖਾਇਆ ਗਿਆ। ਇਸ ਉਪਰੰਤ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ (ਮੋਹਾਲੀ), ਰਾਜਗੜ੍ਹ ਦੇ ਗੁਰਦੁਆਰਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾੜਾ ਸਾਹਿਬ ਦੇ ਦਰਸ਼ਨ ਵੀ ਕੀਤੇ। ਇਸ ਪੂਰੇ ਟੂਰ ਦੀ ਅਗਵਾਈ ਲੈਕਚਰਾਰ ਡਾ. ਹਰਮੀਤ ਕੌਰ ਸਿੱਧੂ, ਪ੍ਰੋ. ਲਖਵਿੰਦਰ ਕੌਰ, ਪ੍ਰੋ. ਅਮਨਦੀਪ ਕੌਰ ਅਤੇ ਪ੍ਰੋ. ਪਵਨਦੀਪ ਕੌਰ ਵੱਲੋਂ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ.) ਨੇ ਕਿਹਾ ਕਿ ਵਿੱਦਿਅਕ ਟੂਰ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ ਹੁੰਦੇ ਹਨ। ਇਸ ਮੌਕੇ ਅਧਿਆਪਕ ਸਾਹਿਬਾਨ ਤੋਂ ਇਲਾਵਾ ਪ੍ਰੋ. ਸਿਮਰਜੀਤ ਕੌਰ, ਪ੍ਰੋ. ਹਰਦੀਪ ਕੌਰ, ਪ੍ਰੋ. ਲੱਭਜੀਤ ਕੌਰ, ਪ੍ਰੋ. ਮਨਪ੍ਰੀਤ ਕੌਰ ਅਤੇ ਪ੍ਰੋ. ਸਤਵੰਤ ਕੌਰ ਨੂੰ ਵਿੱਦਿਅਕ ਟੂਰ ਨੂੰ ਸਫਲ ਬਣਾਉਣ ਲਈ ਦਿੱਤੇ ਸਹਿਯੋਗ ਲਈ ਦੀ ਸ਼ਲਾਘਾ ਕੀਤੀ।