- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਵਾਂ-ਧੀਆਂ ਸਤਿਕਾਰ ਯੋਜਨਾ ’ਚ ਆਂਗਣਵਾੜੀ ਵਰਕਰਾਂ ਦਾ ਅਹਿਮ ਰੋਲ- ਕੁਲਵੰਤ ਸਿੰਘ ਪੰਡੋਰੀ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ,
ਮਹਿਲ ਕਲਾਂ : ਇਸਤਰੀ ’ਤੇ ਬਾਲ ਵਿਕਾਸ ਅਤੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਆਗਣਵਾੜੀ ਵਰਕਰਾਂ ਨਾਲ ਅਹਿਮ ਮੀਟਿੰਗ ਸਹੀਦ ਬਾਬਾ ਜੰਗ ਸਿੰਘ ਪਾਰਕ ਮਹਿਲ ਕਲਾਂ ਸੋਢੇ ਵਿਖੇ ਹੋਈ। ਇਸ ਦੌਰਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਨੂੰ ਸਫਲਤਾ ਪੂਰਨ ਨੇਪਰੇ ਚਾੜਨ ’ਚ ਅਹਿਮ ਰੋਲ ਅਦਾ ਕਰਨ ਵਾਲੀਆਂ ਆਗਣਵਾੜੀ ਵਰਕਰਾਂ ਨੂੰ ਸਨਮਾਨ ਰਾਸੀ ਜਾਰੀ ਕਰਨ ਸਬੰਧੀ ਸੁਝਾਅ ਲਏ ਗਏ ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਮੁੱਖ ਮਹਿਮਾਨ ਵਜੋ ਅਤੇ ਸੀਡੀਪੀਓ ਹਰਬੰਸ ਸਿੰਘ ’ਤੇ ਸੂਬਾ ਜੁਆਇੰਟ ਸੈਕਟਰੀ ਮੈਡਮ ਰਮਨਦੀਪ ਕੌਰ ਮਹਿਲ ਕਲਾਂ ਨੇ ਵਿਸ਼ੇਸ ਤੌਰ 'ਤੇ ਸਮੂਲੀਅਤ ਕੀਤੀ। ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਫਲ ਯੋਜਨਾ ਹੈ ਤੇ ਜੋ ਆਮ ਆਦਮੀ ਪਾਰਟੀ ਦੇ ਚੋਣ ਵਾਅਦਿਆਂ ’ਚ ਸੀ।
ਇਸ ਯੋਜਨਾ ਨੂੰ ਮਾਵਾਂ ਧੀਆਂ ਤੱਕ ਪੁੱਜਦਾ ਕਰਨ ਲਈ ਆਂਗਣਵਾੜੀ ਵਰਕਰਾਂ ਨੇ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ। ਜਿਸ ਸਦਕਾ ਅੱਜ ਹਰ ਘਰ ’ਚ ਸਨਮਾਨ ਰਾਸੀ ਜਾ ਰਹੀ ਹੈ। ਉਨ੍ਹਾਂ ਆਂਗਣਵਾੜੀ ਵਰਕਰਾਂ ਦਾ ਧੰਨਵਾਦ ਕੀਤਾ ਕਿ ਪੰਜਾਬ ਦੀ ਹਰ ਭਲਾਈ ਸਕੀਮ ਵਿੱਚ ਆਂਗਣਵਾੜੀ ਵਰਕਰ ਇਮਾਨਦਾਰੀ ਨਾਲ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਵੀ ਦੀਵਾਲੀ ਦੇ ਸ਼ੁੱਭ ਦਿਹਾੜੇ ਤੇ ਸਨਮਾਨ ਰਾਸੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੀ ਜਾਵੇਗੀ। ਇਸ ਮੌਕੇ ਗੱਲਬਾਤ ਕਰਦਿਆਂ ਸੀਡੀਪੀਓ ਮਹਿਲ ਕਲਾਂ ਹਰਬੰਸ ਸਿੰਘ ਤੇ ਸੂਬਾ ਜੁਆਇੰਟ ਸਕੱਤਰ ਰਮਨਦੀਪ ਕੌਰ ਮਹਿਲ ਕਲਾਂ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ’ਚ ਅਹਿਮ ਰੋਲ ਅਦਾ ਕੀਤਾ ਹੈ।
ਪਿੰਡਾਂ ਵਿੱਚ ਔਰਤਾਂ ਦੇ ਫਾਰਮ ਭਰਨ ਤੋਂ ਲੈ ਕੇ ਇਸ ਸਹੂਲਤ ਨੂੰ ਹਰ ਔਰਤ ਤੱਕ ਪੁੱਜਦਾ ਕਰਨ ਲਈ ਤਨਦੇਹੀ ਨਾਲ ਯਤਨ ਕੀਤੇ, ਜਿਸ ਸਦਕਾ ਅੱਜ ਪੰਜਾਬ ਦੀ ਹਰ ਔਰਤ ਤੇ 18 ਸਾਲ ਤੋਂ ਉਤੇ ਨੌਜਵਾਨ ਲੜਕੀ ਇਸ ਭਲਾਈ ਸਕੀਮ ਦਾ ਲਾਭ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੇ ਜਾਂਦੇ ਕੰਮਾਂ ਨੂੰ ਆਂਗਣਵਾੜੀ ਉਤਸਾਹ ਕਰਨ ਕਰਦੀਆਂ ਹਨ, ਇਸ ਲਈ ਆਂਗਣਵਾੜੀ ਵਰਕਰਾਂ ਦਾ ਮਾਣ ਸਨਮਾਨ ਵੀ ਜਰੂਰੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਦੀਵਾਲੀ ਦੇ ਮੌਕੇ 'ਤੇ ਸਨਮਾਨ ਰਾਸੀ ਦਿੱਤੀ ਜਾਵੇਗੀ। ਇਸ ਮੌਕੇ ਜਿਲ੍ਹਾ ਪ੍ਰੀਸਦ ਮੈਂਬਰ ਕੁਲਦੀਪ ਕੌਰ, ਸਰਪੰਚ ਸਰਬਜੀਤ ਸਿੰਘ ਸੰਭੂ, ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਸੁਖਵਿੰਦਰ ਦਾਸ ਕੁਰੜ, ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਧਾਲੀਵਾਲ, ਭਾਈ ਮਨਜੀਤ ਸਿੰਘ ਸਹਿਜੜਾ, ਨਿੱਜੀ ਸਹਾਇਕ ਬਿੰਦਰ ਸਿੰਘ ਸਮੇਤ ਵੱਡੀ ਗਿਣਤੀ ’ਚ ਆਗਣਵਾੜੀ ਵਰਕਰ ਹਾਜਰ ਸਨ।