ਸੇਂਟ ਬਚਨਪੁਰੀ ਸਕੂਲ ਵਿਖੇ ਮਨਾਈ ਗਰੀਨ ਦੀਵਾਲੀ
ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
Publish Date: Fri, 06 Nov 2026 04:58 PM (IST)
Updated Date: Fri, 06 Nov 2026 04:59 PM (IST)
ਮੁਖਤਿਆਰ ਸਿੰਘ, ਪੰਜਾਬੀ ਜਾਗਰਣ, ਪੱਖੋ ਕਲਾਂ : ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਚਾਅ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਤੇ ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਭਾਰਤ ਵਿਭਿੰਨਤਾਵਾਂ ਵਾਲਾ ਦੇਸ਼ ਹੈ ਤੇ ਸਾਡਾ ਦੇਸ਼ ਆਪਣੇ ਸੱਭਿਆਚਾਰ ਤੇ ਤਿਉਹਾਰਾਂ ਕਰਕੇ ਸੰਸਾਰ ਭਰ ’ਚ ਪ੍ਰਸਿੱਧ ਹੈ। ਇੱਥੇ ਸਾਰੇ ਧਰਮਾਂ ਦੇ ਲੋਕ ਹਰ ਤਿਉਹਾਰ ਰਲ-ਮਿਲ ਕੇ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਹਨੇਰੇ ਉੱਤੇ ਰੌਸ਼ਨੀ ਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਸਾਨੂੰ ਇਸ ਤਿਉਹਾਰ ਮੌਕੇ ਪ੍ਰਦੂਸ਼ਣ ਨਹੀਂ ਫੈਲਾਉਣਾ ਚਾਹੀਦਾ, ਸਗੋਂ ਪਟਾਕੇ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ। ਇਨ੍ਹਾਂ ਮੁਕਾਬਲਿਆਂ ’ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਅੰਤ ’ਚ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਤੇ ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਨੇ ਵਿਦਿਆਰਥੀਆਂ, ਸਟਾਫ਼ ਤੇ ਮਾਪਿਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਦੀਵਾਲੀ ਦਾ ਤਿਉਹਾਰ ਸੁਰੱਖਿਅਤ ਢੰਗ ਨਾਲ, ਫਜ਼ੂਲ ਖਰਚੀ ਤੋਂ ਬਚਦਿਆਂ ਤੇ ਪ੍ਰੇਮ ਤੇ ਸਦਭਾਵਨਾ ਨਾਲ ਮਨਾਉਣ।