- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਮੁਕਤ ਪੰਜਾਬ ਅਭਿਆਨ ਤਹਿਤ ਰਵਾਇਤੀ ਖੇਡਾਂ, ਰੈਲੀ ਤੇ ਸਹੁੰ ਚੁਕਾਉਣ ਸਬੰਧੀ ਪ੍ਰੋਗਰਾਮ ਕਰਵਾਇਆ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਗੁਰੂ ਗੋਬਿੰਦ ਸਿੰਘ ਕਾਲਜ, ਸੰਘੇੜਾ ਦੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ‘ਨਸ਼ਾ ਮੁਕਤ ਪੰਜਾਬ’ ਅਭਿਆਨ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਨਾਲ ਜੁੜਨ ਅਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਰਵਾਇਤੀ ਖੇਡਾਂ, ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਤੇ ਸਹੁੰ ਚੁਕਾਉਣ ਸਬੰਧੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਸਥਾ ਪ੍ਰਧਾਨ ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਪ੍ਰਿੰਸੀਪਲ ਡਾ. ਸਰਬਜੀਤ ਸਿੰਘ ਕੁਲਾਰ ਦੀ ਯੋਗ ਅਗਵਾਈ ’ਚ ਪ੍ਰੋਗਰਾਮ ਅਫ਼ਸਰ ਮੈਡਮ ਮਨਪ੍ਰੀਤ ਕੌਰ ਦੀ ਦੇਖਰੇਖ ਹੇਠ ਕਾਲਜ ਕੈਂਪਸ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ’ਚ ਮੁੱਖ ਮਹਿਮਾਨ ਵਜੋਂ ਭੋਲਾ ਸਿੰਘ ਗਿੱਲ, ਅੰਮ੍ਰਿਤਪਾਲ ਸਿੰਘ ਧਾਲੀਵਾਲ, ਗੁਰਮੇਲ ਸਿੰਘ ਤੇ ਸੰਦੀਪ ਸਿੰਘ ਗਿੱਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੁੱਖ ਮਹਿਮਾਨਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਤੇ ਉਸਾਰੂ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੁੱਖ ਸਪੀਕਰ ਡਾ. ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅੰਤ ’ਚ ਹਰਦੀਪ ਕੌਰ ਵੱਲੋਂ ਮੁੱਖ ਮਹਿਮਾਨਾਂ, ਮੁੱਖ ਸਪੀਕਰ, ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਐੱਨ.ਐੱਸ.ਐੱਸ. ਵਲੰਟੀਅਰਾਂ ਦਾ ਧੰਨਵਾਦ ਕੀਤਾ ਗਿਆ।