ਸਾਂਝਾ ਆਸਰਾ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਸਾਂਝਾ ਆਸਰਾ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ
Publish Date: Sat, 07 Nov 2026 04:31 PM (IST)
Updated Date: Sat, 07 Nov 2026 04:32 PM (IST)
ਰੀ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸਾਂਝਾ ਆਸਰਾ ਵੈਲਫੇਅਰ ਸੁਸਾਇਟੀ ਵੱਲੋਂ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਤੇ ਸੰਸਥਾ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਵੇਂ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਅਨੁਸਾਰ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਤੇ ਭੁਪਿੰਦਰ ਸਿੰਘ ਕੈਪਟਨ ਝਲੂਰ ਨੂੰ ਸੁਸਾਇਟੀ ਦੇ ਸਰਪ੍ਰਸਤ ਨਿਯੁਕਤ ਕੀਤਾ ਗਿਆ ਹੈ, ਜਦਕਿ ਹਰਦੇਵ ਸਿੰਘ ਬਾਜਵਾ ਨੂੰ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸੁਸਾਇਟੀ ਦੇ ਹੋਰ ਅਹੁਦੇਦਾਰਾਂ ’ਚ ਰਾਜਿੰਦਰ ਕੁਮਾਰ ਨੂੰ ਚੇਅਰਮੈਨ, ਜਸਪ੍ਰੀਤ ਸਿੰਘ ਜੱਸਾ ਸਿੱਧੂ ਨੂੰ ਸੀਨੀਅਰ ਮੀਤ ਪ੍ਰਧਾਨ, ਪਵਨ ਕੁਮਾਰ ਨੂੰ ਖਜ਼ਾਨਚੀ, ਡਿੰਪਲ ਬਾਂਸਲ ਨੂੰ ਸਹਾਇਕ ਖਜ਼ਾਨਚੀ ਤੇ ਕੁਲਤਾਰ ਸਿੰਘ ਤਾਰੀ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਰਾਜਾ ਸਿੰਘ ਨੂੰ ਪ੍ਰੈੱਸ ਸਕੱਤਰ ਤੇ ਵਿਨੋਦ ਜੈਨ ਨੂੰ ਐੱਮਡੀ ਲੈਬ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਲੈਬ ਕਮੇਟੀ ’ਚ ਦਿਨੇਸ਼ ਕੁਮਾਰ, ਕ੍ਰਿਸ਼ਨ ਕੁਮਾਰ, ਨੀਟੂ ਆਹੂਜਾ ਤੇ ਅਸ਼ੋਕ ਕੁਮਾਰ ਕਾਲਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਹਿੰਦਰ ਸਿੰਘ, ਅਸ਼ਵਨੀ ਮਦਾਨ, ਰਮੇਸ਼ਵਰ ਦਾਸ ਤੇ ਭਜਨ ਸਿੰਘ ਢਿੱਲੋਂ ਨੂੰ ਸੁਸਾਇਟੀ ਦੇ ਮੈਂਬਰ ਬਣਾਇਆ ਗਿਆ ਹੈ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਤੇ ਮੈਂਬਰਾਂ ਨੇ ਕਿਹਾ ਕਿ ਸੁਸਾਇਟੀ ਵੱਲੋਂ ਸਮਾਜ ਸੇਵਾ ਦੇ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜ ਦੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਨਾ, ਲੋਕ ਭਲਾਈ ਦੇ ਕੰਮਾਂ ’ਚ ਯੋਗਦਾਨ ਪਾਉਣਾ ਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨਾ ਸੰਸਥਾ ਦਾ ਮੁੱਖ ਉਦੇਸ਼ ਰਹੇਗਾ। ਉਨ੍ਹਾਂ ਸਮੂਹ ਮੈਂਬਰਾਂ ਨੂੰ ਨਾਲ ਲੈ ਕੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਭਰੋਸਾ ਦਿੱਤਾ।