- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੈਸ਼ਨਲ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਜੇਤੂ ਸੋਨੀ ਕੌਰ ਦਾ ਵਿਸ਼ੇਸ਼ ਸਨਮਾਨ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ,
ਮਹਿਲ ਕਲਾਂ : ਚੇਨਈ (ਤਾਮਿਲਨਾਡੂ) ਵਿਖੇ ਹੋਈ ‘ਨੈਸ਼ਨਲ ਚੈਂਪੀਅਨ ਅਥਲੈਟਿਕਸ’ ਦੇ 400 ਮੀਟਰ ਰਿਲੇਅ ਰੇਸ ਮੁਕਾਬਲੇ ’ਚੋਂ ਚਾਂਦੀ ਦਾ ਤਗਮਾ ਜਿੱਤ ਕੇ ਪੰਜਾਬ ਦਾ ਨਾਂ ਰੋਸ਼ਨ ਕਰਨ ਵਾਲੀ ਪਿੰਡ ਚੌਹਾਨਕੇ ਕਲਾਂ ਦੀ ਹੋਣਹਾਰ ਖਿਡਾਰਨ ਸੋਨੀ ਕੌਰ ਦਾ ਸਮਾਜਸੇਵੀ ਪਿਆਰਾ ਸਿੰਘ ਮਾਹਮਦਪੁਰ ਵੱਲੋਂ ਕੱਪ ਤੇ ਸਿਲਵਰ ਮੈਡਲ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਪਿੰਡ ਚੌਹਾਨਕੇ ਕਲਾਂ ਵਿਖੇ ਪਹੁੰਚਣ ’ਤੇ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵੱਲੋਂ ਸਮਾਜ ਸੇਵੀ ਪਿਆਰਾ ਸਿੰਘ ਇੰਸਾਂ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਪਿਆਰਾ ਸਿੰਘ ਮਾਹਮਦਪੁਰ ਨੇ ਕਿਹਾ ਕਿ ਸੋਨੀ ਕੌਰ ਵਰਗੀਆਂ ਹੋਣਹਾਰ ਧੀਆਂ ਸਾਡੇ ਸਮਾਜ ਤੇ ਇਲਾਕੇ ਦਾ ਸਰਮਾਇਆ ਹਨ, ਜਿਨ੍ਹਾਂ ਨੇ ਰਾਸ਼ਟਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਕੇ ਪੰਜਾਬ ਦਾ ਨਾਮ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨਾ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਤਾਂ ਜੋ ਹੋਰ ਨੌਜਵਾਨ ਵੀ ਖੇਡਾਂ ਵੱਲ ਪ੍ਰੇਰਿਤ ਹੋ ਸਕਣ।
ਇਸ ਮੌਕੇ ਕਾਂਗਸਰ ਪਾਰਟੀ ਦੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ,ਪੱਤਰਕਾਰ ਪਾਲੀ ਵਜੀਦਕੇ ਤੇ ਸਰਪੰਚ ਲਖਵੀਰ ਸਿੰਘ ਨੇ ਸਮਾਜ ਸੇਵੀ ਪਿਆਰਾ ਸਿੰਘ ਮਾਹਮਦਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਸੇਵੀ ਪਿਆਰਾ ਸਿੰਘ ਨੇ ਹਮੇਸ਼ਾ ਹਰ ਵਰਗ ਦੇ ਮਨੁੱਖ ਅਤੇ ਹੋਣਹਾਰ ਬੱਚਿਆਂ ਨੂੰ ਪਹਿਲ ਦੇ ਆਧਾਰ ’ਤੇ ਸਨਮਾਨਿਤ ਕੀਤਾ ਹੈ। ਉਨ੍ਹਾਂ ਵੱਲੋਂ ਖੇਡਾਂ ਅਤੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਪਾਇਆ ਜਾ ਰਿਹਾ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਹੈ। ਪਿਆਰਾ ਸਿੰਘ ਮਾਹਮਦਪੁਰ ਵੱਲੋਂ ਵੱਖ-ਵੱਖ ਪਿੰਡਾਂ ’ਚ ਅੱਖਾਂ ਦੇ ਮੁਫ਼ਤ ਅਪ੍ਰੈਸਨ ਕੈਂਪ ਲਗਾ ਕੇ ਸੈਂਕੜੇ ਲੋਕਾਂ ਨੂੰ ਅੱਖਾਂ ਦੀ ਰੋਸ਼ਨੀ ਦਿਵਾਈ ਹੈ। ਇਸ ਮੌਕੇ ਸੋਨੀ ਕੌਰ ਨੇ ਕਿਹਾ ਕਿ ਤਾਮਿਲਨਾਡੂ ’ਚ ਹੋਈਆਂ ਇੰਨ੍ਹਾਂ ਖੇਡਾਂ ’ਚ ਉਹ ਪੰਜਾਬ ਵੱਲੋਂ ਖੇਡੀ ਹੈ । ਸੋਨੀ ਕੌਰ ਨੇ ਕਿਹਾ ਉਹ ਭਾਰਤ ਲਈ ਖੇਡ ਕੇ ਸੋਨੇ ਦਾ ਤਗ਼ਮਾ ਜਿੱਤਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ। ਇਸ ਮੌਕੇ ਸਾਬਕਾ ਸਰਪੰਚ ਜੋਗਿੰਦਰ ਸਿੰਘ, ਸਾਬਕਾ ਚੇਅਰਮੈਨ ਬੱਗਾ ਸਿੰਘ ,ਬਲਵਿੰਦਰ ਕੌਰ ਪੰਚ, ਹਰਦੀਪ ਸਿੰਘ ਪੰਚ, ਅੰਮ੍ਰਿਤਪਾਲ ਸਿੰਘ ਪੰਚ, ਸੁਖਦੇਵ ਸਿੰਘ, ਗੁਰਚਰਨ ਸਿੰਘ ਭੱਠਲ, ਸਕੂਲ ਦੇ ਮੁੱਖ ਇੰਚਾਰਜ ਮੈਡਮ ਸ਼ਿਵਾਨੀ, ਮਾਸਟਰ ਅਰਵਿੰਦ ਸਿੰਘ, ਮੈਡਮ ਬਲਜਿੰਦਰ ਕੌਰ, ਮੈਡਮ ਰਾਜਵੀਰ ਕੌਰ, ਮੈਡਮ ਗੁਲਾਬ ਕੌਰ ਤੇ ਮਾਸਟਰ ਹਰਜੀਤ ਸਿੰਘ ਮਲੂਕਾ ਵੀ ਖਾਸ ਤੌਰ 'ਤੇ ਹਾਜ਼ਰ ਸਨ। ਇਸ ਮੌਕੇ ਸੋਨੀ ਕੌਰ, ਪਿਤਾ ਕੁਲਵੀਰ ਸਿੰਘ ਨੇ ਇਸ ਸਨਮਾਨ ਲਈ ਪਿਆਰਾ ਸਿੰਘ ਮਾਹਮਦਪੁਰ ਦਾ ਵਿਸੇਸ ਧੰਨਵਾਦ ਕੀਤਾ ।