- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਤ ਹੇਅਰ ਨੂੰ ਬਰਨਾਲਾ ਤੋਂ ‘ਆਪ’ ਦੀ ਟਿਕਟ ਮਿਲਣ ਦੀ ਖੁਸ਼ੀ ’ਚ ਪਿੰਡ ਸੇਖਾ ਵਿਖੇ ਲੱਡੂ ਵੰਡੇ

ਨਵਦੀਪ ਸੇਖਾ, ਪੰਜਾਬੀ ਜਾਗਰਣ,
ਬਰਨਾਲਾ : ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਮੁੜ ਪਾਰਟੀ ਦੀ ਟਿਕਟ ਦਿੱਤੇ ਜਾਣ ਦੀ ਖੁਸ਼ੀ ’ਚ ਪਿੰਡ ਸੇਖਾ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਹ ਸਮਾਗਮ ਬਲਾਕ ਸੰਮਤੀ ਚੇਅਰਮੈਨ ਜਗਦੇਵ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ’ਚ ਪਾਰਟੀ ਦੇ ਵੱਡੀ ਗਿਣਤੀ ’ਚ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਜਗਦੇਵ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਮੀਤ ਹੇਅਰ ਨੂੰ ਬਰਨਾਲਾ ਤੋਂ ਉਮੀਦਵਾਰ ਐਲਾਨੇ ਜਾਣ ਨਾਲ ਪਾਰਟੀ ਵਰਕਰਾਂ ’ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੀਤ ਹੇਅਰ ਨੇ ਆਪਣੇ ਕਾਰਜਕਾਲ ਦੌਰਾਨ ਬਰਨਾਲਾ ਹਲਕੇ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਕਈ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਮੀਤ ਹੇਅਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਤੇ ਲੋਕਾਂ ਨਾਲ ਬਣਾਏ ਗਏ ਸੰਪਰਕ ਸਦਕਾ ਪਾਰਟੀ ਵਰਕਰਾਂ ’ਚ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਆਗੂ ਤੇ ਵਰਕਰ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰ ਰਹੇ ਹਨ। ਜਗਦੇਵ ਸਿੰਘ ਮਾਨ ਨੇ ਕਿਹਾ ਕਿ ਟਿਕਟ ਦੇ ਐਲਾਨ ਤੋਂ ਬਾਅਦ ਪਿੰਡ ਸੇਖਾ ’ਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਤੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।