- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਬੰਦੀਸ਼ੁਦਾ ਗੋਲੀਆਂ ਸਣੇ ਇੱਕ ਕਾਬੂ

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀਐਸਪੀ ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ 60 ਪਾਬੰਦੀਸ਼ੁਦਾ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਸਹਾਇਕ ਥਾਣੇਦਾਰ ਬਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਅਤੇ ਵਹੀਕਲਾਂ ਦੇ ਸਬੰਧ ’ਚ ਹਾਈਟੈਕ ਨਾਕਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਗੁਪਤ ਸੂਚਨਾ ਦਿੱਤੀ ਕਿ ਜਗਜੀਤ ਸਿੰਘ ਉਰਫ ਜੱਗੀ ਉਰਫ ਟਿੱਡਾ ਪੁੱਤਰ ਪ੍ਰਗਟ ਸਿੰਘ ਵਾਸੀ ਧੌਲਾ ਰੋਡ ਮਹਿਤਾ ਜੋ ਪਾਬੰਦੀਸ਼ੁਦਾ ਗੋਲੀਆਂ ਬਾਹਰੋਂ ਸਸਤੇ ਭਾਅ ਪਰ ਲਿਆ ਕੇ ਤਪਾ ਸਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿਚ ਤੁਰ ਫਿਰ ਕੇ ਵੇਚਣ ਦਾ ਆਦੀ ਹੈ। ਜੋ ਅੱਜ ਵੀ ਨਸ਼ੀਲੀਆਂ ਗੋਲੀਆਂ ਵੇਚਣ ਦੀ ਤਾਂਘ ’ਚ ਮਾਤਾ ਦਾਤੀ ਰੋਡ ਤਪਾ ਪਰ ਪੈਦਲ ਫਿਰਦਾ ਦਿਖਾਈ ਦਿੱਤਾ ਹੈ। ਜੇਕਰ ਹੁਣੇ ਹੀ ਛਾਪੇਮਾਰੀ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ।ਜਿਸ ਤੇ ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਛਾਪੇਮਾਰੀ ਕਰਕੇ ਮੁਵਦਡਮਾਂ ਨੂੰ 60 ਪਾਬੰਦੀਸ਼ੁਦਾ ਗੋਲੀਆਂ ਸਣੇ ਕਾਬੂ ਕੀਤਾ। ਇਸ ਮੌਕੇ ਹੌਲਦਾਰ ਅਮਨਦੀਪ ਸਿੰਘ ਤੇ ਸਿਪਾਹੀ ਜੋਵਨਜੀਤ ਸਿੰਘ ਆਦਿ ਮੌਜੂਦ ਸਨ।