- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਨੌਜਵਾਨਾਂ ਤੇ ਵਿਦਿਆਰਥੀਆਂ ਦੇ ਹੱਕਾਂ ਦੀ ਆਵਾਜ਼ ਹੋਰ ਬੁਲੰਦ ਕੀਤੀ ਜਾਵੇਗੀ: ਅਨੁਭਵ ਗੁਪਤਾ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸ਼੍ਰੋਮਣੀ ਅਕਾਲੀ ਦਲ (ਬਾਦਲ) ਐੱਸਓਆਈ ਦੇ ਹਲਕਾ ਭਦੌੜ ਦੇ ਪ੍ਰਧਾਨ ਅਨੁਭਵ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਤੇ ਭਵਿੱਖ ਲਈ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਨੌਜਵਾਨਾਂ, ਵਿਦਿਆਰਥੀਆਂ ਤੇ ਵਿਦਿਅਕ ਸੰਸਥਾਵਾਂ ਨਾਲ ਜੁੜੇ ਮਸਲਿਆਂ ਨੂੰ ਪਹਿਲ ਦਿੱਤੀ ਹੈ ਤੇ ਪਾਰਟੀ ਦੀ ਸੋਚ ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ ਤੇ ਅੱਗੇ ਵਧਣ ਦੇ ਬਿਹਤਰ ਮੌਕੇ ਮੁਹੱਈਆ ਕਰਵਾ ਰਹੀ ਹੈ। ਅਨੁਭਵ ਗੁਪਤਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਸਰਕਾਰ ਸਿਰਫ਼ ਦਾਅਵਿਆਂ ਤੱਕ ਸੀਮਤ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਅੱਜ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹੈ। ਵਿਦਿਆਰਥੀਆਂ ਦੀਆਂ ਸਮੱਸਿਆਵਾਂ, ਰੁਜ਼ਗਾਰ ਦੇ ਮੌਕਿਆਂ ਤੇ ਨੌਜਵਾਨਾਂ ਦੇ ਹੱਕਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਐਸਓਆਈ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਉਠਾਉਣਾ ਤੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰਨਾ ਹੈ। ਉਹ ਹਲਕੇ ਦੇ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੁੜਨ ਦੀ ਅਪੀਲ ਕਰਦੇ ਹਨ। ਇਸ ਮੌਕੇ ਅਭਿਜੀਤ ਗੋਇਲ, ਹਾਰਦਿਕ ਗਰਗ, ਕਾਕਾ ਸਟਾਰ ਡਾਇਮੰਡ ਸਮੇਤ ਸ਼੍ਰੋਮਣੀ ਅਕਾਲੀ ਦਲ ਐਸਓਆਈ ਦੇ ਵਿਦਿਆਰਥੀ ਆਗੂ ਤੇ ਵਰਕਰ ਹਾਜ਼ਰ ਸਨ। ਉਨ੍ਹਾਂ ਨੇ ਜਥੇਬੰਦੀ ਨੂੰ ਮਜ਼ਬੂਤ ਕਰਨ ਤੇ ਵਿਦਿਆਰਥੀਆਂ ਦੀ ਆਵਾਜ਼ ਬੁਲੰਦ ਕਰਨ ਦਾ ਅਹਿਦ ਲਿਆ।