- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਕਿਯੂ ਏਕਤਾ ਉਗਰਾਹਾਂ ਦੀ ਮੀਟਿੰਗ ’ਚ ਵੱਖ ਵੱਖ ਮੰਗਾਂ ਤੇ ਮਸਲਿਆਂ ਸਬੰਧੀ ਵਿਚਾਰ ਚਰਚਾ ਕੀਤੀ

ਜਸਵੀਰ ਸਿੰਘ ਵਜੀਦਕੇ,ਪੰਜਾਬੀ ਜਾਗਰਣ,
ਮਹਿਲ ਕਲਾਂ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਕਮੇਟੀ ਮਹਿਲ ਕਲਾਂ ਦੀ ਮੀਟਿੰਗ ਪਿੰਡ ਚੁਹਾਨਕੇ ਕਲਾਂ ਵਿਖੇ ਬਲਾਕ ਪ੍ਰਧਾਨ ਰਾਮ ਸਿੰਘ ਸੰਘੇੜਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ’ਚ ਛਿਮਾਹੀ ਫੰਡਾਂ ਤੇ 22 ਨਵੰਬਰ ਦੇ ਨਕੋਦਰ ਵਿਖੇ ਹੋ ਰਹੇ ਵਿਸਾਲ ਇਕੱਠ ਤੇ 26 ਨਵੰਬਰ ਦੀ ਬਰਨਾਲਾ ਵਿਖੇ ਹੋ ਰਹੇ ਦਿੱਲੀ ਮੋਰਚੇ ਦੇ ਜਿੱਤ ਸਬੰਧੀ ਇਕੱਠ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਆਗੂ ਬੁੱਕਣ ਸਿੰਘ ਸੱਦੋਵਾਲ, ਬਲਾਕ ਪ੍ਰਧਾਨ ਰਾਮ ਸਿੰਘ ਸੰਘੇੜਾ, ਜਨਰਲ ਸਕੱਤਰ ਕੁਲਜੀਤ ਸਿੰਘ ਵਜੀਦਕੇ ਨੇ ਕਿਹਾ ਕਿ ਪਿੰਡ ਕਮੇਟੀ ਦੀਵਾਨੇ ਦੇ ਕਿਸਾਨ ਬਲਵੀਰ ਸਿੰਘ ਦੀ ਜ਼ਮੀਨ ਸਬੰਧੀ ਜੋ ਮਸਲਾ ਚੱਲ ਰਿਹਾ ਉਸ ਤੇ ਵੀ ਵਿਚਾਰ ਚਰਚਾ ਕਰਕੇ ਇਹ ਫੈਸਲਾ ਕੀਤਾ ਗਿਆ ਕਿ ਜੋ ਕਿਸਾਨ ਬਲਵੀਰ ਸਿੰਘ ਦੇ ਨਾਲ ਜ਼ਮੀਨ ਸਬੰਧੀ ਠੱਗੀ ਮਾਰੀ ਗਈ ਹੈ ਉਸ ’ਚ ਪ੍ਰਸ਼ਾਸਨ ਦਾ ਵੀ ਪੂਰਾ ਹੱਥ ਹੈ । ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਤੇ ਭੂ-ਮਾਫੀਆ ਰਲ ਕੇ ਗਰੀਬ ਕਿਸਾਨਾਂ ਦੀਆਂ ਜ਼ਮੀਨਾਂ ਤੇ ਕਬਜ਼ਾ ਕਰਨਾ ਚਾਹੁੰਦਾ ਹੈ ਉਹ ਸਾਰਾ ਉਸੇ ਕੜੀ ਹਿੱਸਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਵਾਰ-ਵਾਰ ਕਿਸਾਨ ਦੀ ਫਸਲ ਬਰਬਾਦ ਕਰਨੀ, ਪ੍ਰਸ਼ਾਸਨ ਵੱਲੋਂ ਕੋਈ ਗੱਲ ਨਾ ਸੁਣਨੀ ਇਹ ਸਾਰੀ ਕਹਾਣੀ ਇਹ ਸਾਬਤ ਕਰਦੀ ਹੈ ਕਿ ਸਰਕਾਰੀ ਦਬਾਅ ਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਬਲਵੀਰ ਸਿੰਘ ਦੀ ਜ਼ਮੀਨ ’ਤੇ ਕਬਜ਼ਾ ਕਰਵਾਉਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਇਹ ਧੱਕੇ੍ਸ਼ਾਹੀ ਕਿਸੇ ਵੀ ਕੀਮਤ ਤੇ ਨਹੀਂ ਹੋਣ ਦੇਵੇਗੀ । ਉਨ੍ਹਾਂ ਕਿਹਾ ਕਿ 22 ਤੇ 26 ਦੇ ਜਥੇਬੰਦੀ ਦੇ ਵੱਡੇ ਐਕਸ਼ਨਾ ਨੂੰ ਧਿਆਨ ’ਚ ਰੱਖਕੇ ਇਹ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ 28 ਨਵੰਬਰ ਤੋਂ ਥਾਣਾ ਟੱਲੇਵਾਲ ਵਿਖੇ ਬਲਾਕ ਕਮੇਟੀ ਮਹਿਲ ਕਲਾਂ ਵੱਲੋਂ ਲਗਾਤਾਰ ਧਰਨਾ ਸ਼ੁਰੂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਇਹ ਸੰਘਰਸ ਪੀੜ੍ਹਤ ਕਿਸਾਨ ਨੂੰ ਇਨਸਾਫ਼ ਦਿਵਾਉਣ ਤੇ ਦੋਸੀਆਂ ਦੀ ਗ੍ਰਿਫ਼ਤਾਰੀ ਤੱਕ ਜਾਰੀ ਰਹੇਗਾ ।