- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਗਹਿਲ ’ਚ ਕਿਸਾਨ ਜਥੇਬੰਦੀ ਦੇ ਵਿਰੋਧ ਅੱਗੇ ਝੁਕਿਆ ਪ੍ਰਸ਼ਾਸਨ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ,
ਮਹਿਲ ਕਲਾਂ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਮਹਿਲ ਕਲਾਂ ਦੀ ਮੀਟਿੰਗ ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਅਗਵਾਈ ਹੇਠ ਪਿੰਡ ਗਹਿਲ ਦੇ ਗੁਰਦੁਆਰਾ ਭਗਤੂਆਣਾ ਸਾਹਿਬ ਵਿਖੇ ਹੋਈ। ਮੀਟਿੰਗ ’ਚ ਸੂਬਾ ਖਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਤੇ ਜ਼ਿਲ੍ਹਾ ਜਨਰਲ ਸਕੱਤਰ ਜਗਰਾਜ ਸਿੰਘ ਹਰਦਾਸਪੁਰਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਪਿੰਡ ਗਹਿਲ ਦੇ ਇੱਕ ਮਜ਼ਦੂਰ ਪਰਿਵਾਰ ਦੇ ਘਰ ਦਾ ਕਬਜ਼ਾ ਲੈਣ ਦੀ ਕਾਰਵਾਈ ਲਈ ਬੈਂਕ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾ ਪਹੁੰਚਣ ਨੂੰ ਕਿਸਾਨ ਜਥੇਬੰਦੀ ਵੱਲੋਂ ਆਪਣੇ ਵਿਰੋਧ ਦਾ ਨਤੀਜਾ ਦੱਸਿਆ ਗਿਆ।
ਇਸ ਮੌਕੇ ਨਾਨਕ ਸਿੰਘ ਅਮਲਾ ਸਿੰਘ ਵਾਲਾ, ਸਤਨਾਮ ਸਿੰਘ ਮੂੰਮ, ਜੱਸਾ ਸਿੰਘ ਗਹਿਲ, ਜਗਰਾਜ ਸਿੰਘ ਹਰਦਾਸਪੁਰਾ ਤੇ ਗੁਰਦੇਵ ਸਿੰਘ ਮਾਂਗੇਵਾਲ ਨੇ ਦੱਸਿਆ ਕਿ ਪਿੰਡ ਗਹਿਲ ਦੇ ਮਜ਼ਦੂਰ ਕੁਲਵਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਨੇ ਇੱਕ ਬੈਂਕ ਤੋਂ ਪਹਿਲਾਂ 10 ਲੱਖ ਰੁਪਏ ਦਾ ਕਰਜ਼ਾ ਲਿਆ ਸੀ, ਜਿਸ ਦੀਆਂ ਕਿਸ਼ਤਾਂ ਉਹ ਲਗਾਤਾਰ ਭਰਦਾ ਰਿਹਾ। ਕਰਜ਼ੇ ਦਾ ਰਿਕਾਰਡ ਠੀਕ ਹੋਣ ਕਾਰਨ ਬੈਂਕ ਵੱਲੋਂ ਉਸ ਨੂੰ ਹੋਰ 8 ਲੱਖ ਰੁਪਏ ਦਾ ਕਰਜ਼ਾ ਵੀ ਦਿੱਤਾ ਗਿਆ। ਪਰਿਵਾਰ ’ਚ ਬਿਮਾਰੀ ਅਤੇ ਕੰਮਕਾਰ ਬੰਦ ਹੋਣ ਕਾਰਨ ਉਹ ਆਰਥਿਕ ਸੰਕਟ ’ਚ ਘਿਰ ਗਿਆ ਅਤੇ ਕਰਜ਼ੇ ਦੀਆਂ ਕਿਸ਼ਤਾਂ ਭਰਨ ਤੋਂ ਅਸਮਰੱਥ ਹੋ ਗਿਆ।
ਇਸ ਦੌਰਾਨ ਬੈਂਕ ਵੱਲੋਂ ਹਾਈਕੋਰਟ ਤੋਂ ਕਬਜ਼ਾ ਵਾਰੰਟ ਹਾਸਲ ਕਰ ਲਏ ਗਏ। ਜਦੋਂ ਇਸ ਕਾਰਵਾਈ ਦੀ ਜਾਣਕਾਰੀ ਕਿਸਾਨ ਜਥੇਬੰਦੀ ਨੂੰ ਮਿਲੀ ਤਾਂ ਕਿਸਾਨ ਆਗੂ ਤੇ ਵਰਕਰ ਮੌਕੇ ’ਤੇ ਇਕੱਠੇ ਹੋਣੇ ਸ਼ੁਰੂ ਹੋ ਗਏ। ਜਥੇਬੰਦੀ ਦੇ ਵਿਰੋਧ ਅਤੇ ਦਬਾਅ ਕਾਰਨ ਬੈਂਕ ਜਾਂ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਕਬਜ਼ਾ ਲੈਣ ਲਈ ਨਹੀਂ ਪਹੁੰਚਿਆ।ਇਸ ਮੌਕੇ ਹਾਕਮ ਸਿੰਘ ਕੁਰੜ, ਸੋਹਣ ਸਿੰਘ ਬੀਹਲਾ, ਚੰਦ ਸਿੰਘ ਕੁਰੜ ਅਤੇ ਭਿੰਦਰ ਸਿੰਘ ਮੂੰਮ ਆਦਿ ਹਾਜ਼ਰ ਸਨ ।