ਪੂਰਬਲੇ ਅਧਿਕਾਰੀਆਂ ਦੀ ਵਿਦਾਇਗੀ ਦੇ ਨਾਲ ਡੀਸੀ ਦਾ ਕੀਤਾ ਨਿੱਘਾ ਸਵਾਗਤ ਪੂਰਬਲੇ ਅਧਿਕਾਰੀਆਂ ਦੀ ਵਿਦਾਇਗੀ ਦੇ ਨਾਲ-ਨਾਲ ਨਵੇਂ ਡਿਪਟੀ ਕਮਿਸ਼ਨਰ ਦਾ ਕੀਤਾ ਨਿੱਘਾ ਸਵਾਗਤ
Publish Date: Fri, 20 Nov 2026 04:53 PM (IST)
Updated Date: Fri, 20 Nov 2026 04:55 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪਿਛਲੇ ਦਿਨੀਂ ਉੱਚ ਅਧਿਕਾਰੀਆਂ ਦੀਆਂ ਹੋਈਆਂ ਬਦਲੀਆਂ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਆਈ.ਏ.ਐੱਸ. ਦਾ ਤਬਾਦਲਾ ਡਾਇਰੈਕਟਰ ਸਪੋਰਟਸ ਚੰਡੀਗੜ੍ਹ ਵਜੋਂ ਤੇ ਆਯੂਸ਼ ਗੋਇਲ, ਆਈ.ਏ.ਐੱਸ., ਐੱਸ.ਡੀ.ਐੱਮ. ਤਪਾ ਦਾ ਤਬਾਦਲਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮਾਨਸਾ ਵਜੋਂ ਹੋਣ ਉਪਰੰਤ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਬਰਨਾਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਨਿਰਮਲਜੀਤ ਸਿੰਘ ਚਾਨੇ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਦਲੀ ਹੋ ਕੇ ਜਾ ਰਹੇ ਦੋਵੇਂ ਅਧਿਕਾਰੀਆਂ ਨੂੰ ਭਾਵ-ਭਿੰਨੀ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਦੋਵੇਂ ਉੱਚ ਅਧਿਕਾਰੀਆਂ ਦੇ ਸਮਾਗਮ ’ਚ ਪਹੁੰਚਣ ਤੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਦੇ ਨਾਲ ਹੀ ਯਾਦਗਾਰੀ ਚਿੰਨ੍ਹ ਵਜੋਂ ਯੂਨੀਅਨ ਦਾ ਮੋਮੈਂਟੋ ਭੇਟ ਕਰਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਦੋਵੇਂ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਬਰਨਾਲਾ ਵਿਖੇ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕੀਤਾ ਗਿਆ। ਪੂਰਬਲੇ ਡੀਸੀ ਹਰਪ੍ਰੀਤ ਸਿੰਘ ਨੂੰ ਗਾਂਧੀ ਬਸਤੀ ਦੀ ਸਾਲਾਂ ਪੁਰਾਣੀ ਸੀਵਰੇਜ ਸਮੱਸਿਆ ਅਤੇ ਸੰਘੇੜਾ ਵਿਖੇ 66 ਕੇ.ਵੀ. ਗਰਿੱਡ ਦੀ ਸਮੱਸਿਆ ਦਾ ਪੱਕੇ ਤੌਰ ’ਤੇ ਹੱਲ ਕਰਵਾਉਣ ਦਾ ਸਿਹਰਾ ਜਾਂਦਾ ਹੈ। ਇਸ ਤੋਂ ਇਲਾਵਾ ਡੀ.ਸੀ. ਦਫ਼ਤਰ ਦੀ ਚੌਥੀ ਮੰਜ਼ਿਲ, ਮੀਟਿੰਗ ਹਾਲ, ਵੀਸੀ ਰੂਮ ਆਦਿ ਦੀ ਰੈਨੋਵੇਸ਼ਨ ਦਾ ਕੰਮ ਅਤੇ ਸਰਕਾਰੀ ਹਾਈ ਸਕੂਲ ਲੜਕੇ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਏਆਈ ਲੈਬ ਸਥਾਪਤ ਕਰਵਾਉਣ ’ਚ ਵੀ ਉਨ੍ਹਾਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸੇ ਤਰ੍ਹਾਂ ਐੱਸ.ਡੀ.ਐੱਮ. ਤਪਾ ਵਜੋਂ ਸੇਵਾਵਾਂ ਨਿਭਾਉਣ ਵਾਲੇ ਆਯੂਸ਼ ਗੋਇਲ ਨੇ ਆਮ ਲੋਕਾਂ ਨੂੰ ਵਧੀਆ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ। ਉਨ੍ਹਾਂ ਵੱਲੋਂ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਐੱਸ.ਡੀ.ਐੱਮ. ਦਫ਼ਤਰ ਤਪਾ ਦੇ ਕਰਮਚਾਰੀ ਗੁਰਲਾਲ ਸਿੰਘ ਦੀ ਯਾਦ ’ਚ ਮੀਟਿੰਗ ਹਾਲ ਦੀ ਰੈਨੋਵੇਸ਼ਨ ਕਰਵਾਉਣ ਅਤੇ ਇਸ ਦਾ ਨਾਮ ਗੁਰਲਾਲ ਸਿੰਘ ਮੈਮੋਰੀਅਲ ਮੀਟਿੰਗ ਹਾਲ ਰੱਖਣ ਦੀ ਤਜਵੀਜ਼ ਵੀ ਦਿੱਤੀ ਗਈ, ਜਿਸ ਨੂੰ ਮਨਜ਼ੂਰੀ ਵੀ ਮਿਲ ਗਈ ਹੈ। ਇਸ ਮੌਕੇ ਦੋਵੇਂ ਅਧਿਕਾਰੀਆਂ ਵੱਲੋਂ ਨਵ-ਨਿਯੁਕਤ ਕਰਮਚਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਤੋਹਫ਼ੇ ਵੀ ਭੇਟ ਕੀਤੇ ਗਏ। ਇਸ ਤੋਂ ਇਲਾਵਾ ਯੂਨੀਅਨ ਵੱਲੋਂ ਨਵ-ਨਿਯੁਕਤ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼, ਆਈਏਐੱਸ ਦਾ ਜ਼ਿਲ੍ਹਾ ਬਰਨਾਲਾ ਵਿਖੇ ਅਹੁਦਾ ਸੰਭਾਲਣ ਉਪਰੰਤ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਮੂਹ ਕਰਮਚਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੀਆਂ ਸਰਕਾਰੀ ਸੇਵਾਵਾਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਮੁਹੰਮਦ ਸਰਫਰਾਜ਼ ਆਲਮ, ਐੱਸ.ਐੱਸ.ਪੀ. ਬਰਨਾਲਾ, ਕ੍ਰਿਤਕਾ ਗੋਇਲ, ਏ.ਡੀ.ਸੀ. (ਡੀ.) ਮਾਨਸਾ, ਹਰਜਿੰਦਰ ਸਿੰਘ ਬੇਦੀ, ਏ.ਡੀ.ਸੀ. (ਡੀ.) ਮਾਨਸਾ, ਰਜਿੰਦਰ ਸਿੰਘ ਐੱਸ.ਡੀ.ਐੱਮ. ਮਹਿਲ ਕਲਾਂ, ਰਿੰਪੀ ਗਰਗ ਏ.ਸੀ. (ਜਨਰਲ) ਬਰਨਾਲਾ ਅਤੇ ਕੁਲਦੀਪ ਸਿੰਘ ਤਹਿਸੀਲਦਾਰ ਬਰਨਾਲਾ ਸਮੇਤ ਯੂਨੀਅਨ ਦੇ ਸਮੂਹ ਆਗੂ ਹਾਜ਼ਰ ਸਨ। ਇਨ੍ਹਾਂ ’ਚ ਵਿੱਕੀ ਡਾਬਲਾ ਜਨਰਲ ਸਕੱਤਰ, ਹਰਪ੍ਰੀਤ ਸਿੰਘ ਖ਼ਜ਼ਾਨਚੀ, ਅੰਸ਼ੂ ਗੁਪਤਾ ਸੀਨੀਅਰ ਮੀਤ ਪ੍ਰਧਾਨ, ਰਾਜੀਵ ਕੁਮਾਰ ਸਹਾਇਕ ਖ਼ਜ਼ਾਨਚੀ, ਅਵਤਾਰ ਸਿੰਘ ਬਾਹੀਆ ਤਹਿਸੀਲ ਪ੍ਰਧਾਨ ਤਪਾ, ਕਿਰਨ ਹਰਜੋਤ ਕੌਰ ਮੀਤ ਪ੍ਰਧਾਨ ਅਤੇ ਜਗਜੀਤ ਮੱਲ੍ਹੀ ਸਹਾਇਕ ਪ੍ਰੈੱਸ ਸਕੱਤਰ ਤੋਂ ਇਲਾਵਾ ਡੀ.ਸੀ. ਦਫ਼ਤਰ ਦਾ ਸਮੁੱਚਾ ਸਟਾਫ਼ ਮੌਜੂਦ ਸੀ। ਇਸ ਮੌਕੇ ਮੈਡਮ ਚੰਚਲ ਕੌਸ਼ਲ ਪੀ.ਏ., ਪਰਮਿੰਦਰ ਕੌਰ ਸੁਪਰਡੈਂਟ, ਗੁਰਵਿੰਦਰ ਸਿੰਘ, ਕਮਲਦੀਪ, ਸੀਤਾ ਰਾਮ, ਕੁਲਵਿੰਦਰ ਕੌਰ, ਅਵਤਾਰ ਸਿੰਘ ਸਰੋਏ, ਕਿਰਪਾਲ ਸਿੰਘ, ਨਰਪਿੰਦਰਪਾਲ ਸਿੰਘ, ਅਮਨਦੀਪ ਸਿੰਘ, ਮਨਜੀਤ ਸਿੰਘ, ਅਮਨਦੀਪ ਕੌਰ, ਨਿੰਦਰ ਕੌਰ, ਵੀਰਪਾਲ ਕੌਰ, ਮਮਤਾ, ਅਜੀਤਪਾਲ ਸਿੰਘ ਐੱਸ.ਕੇ. ਅਤੇ ਨਵਦੀਪ ਸਿੰਘ ਕਾਨੂੰਗੋ ਸਮੇਤ ਹੋਰ ਕਰਮਚਾਰੀ ਵੀ ਹਾਜ਼ਰ ਸਨ।