- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਭਾਜਪਾ ਗੱਠਜੋੜ ਹੋਣ ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਦੀਪਕ ਬਾਂਸਲ, ਪੰਜਾਬੀ ਜਾਗਰਣ,
ਤਪਾ ਮੰਡੀ : ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੜ ਗੱਠਜੋੜ ਕਰਨ ਦੇ ਰਸਮੀ ਐਲਾਨ ਤੋਂ ਬਾਅਦ ਅਕਾਲੀ ਦਲ ਦੇ ਦਫ਼ਤਰਾਂ ਅਤੇ ਵਰਕਰਾਂ 'ਚ ਜਸ਼ਨ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਸੇ ਲੜੀ ਤਹਿਤ ਤਪਾ ਵਿਖੇ ਵੀ ਅਕਾਲੀ ਵਰਕਰਾਂ ’ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ, ਜਿੱਥੇ ਸਮੂਹ ਵਰਕਰਾਂ ਨੇ ਇਕੱਠੇ ਹੋ ਕੇ ਲੱਡੂ ਵੰਡ ਕੇ ਇੱਕ ਦੂਜੇ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸੀਨੀਅਰ ਅਕਾਲੀ ਆਗੂਆਂ ਨੇ ਕਿਹਾ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਹੋਏ ਗੱਠਜੋੜ ਦਾ ਦਿਲੋਂ ਸਵਾਗਤ ਹੈ। ਇਸ ਮੌਕੇ ਉਨ੍ਹਾਂ ਪਾਰਟੀ ਦੇ ਸਮੂਹ ਵਰਕਰਾਂ ਤੇ ਪੰਜਾਬ ਵਾਸੀਆਂ ਨੂੰ ਇਸ ਇਤਿਹਾਸਕ ਫੈਸਲੇ ਦੀਆਂ ਬਹੁਤ ਬਹੁਤ ਵਧਾਈਆਂ ਵੀ ਦਿੱਤੀਆਂ। ਇਸ ਮੌਕੇ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਪੰਮਾ ਤਾਜੋ, ਸਾਬਕਾ ਨਗਰ ਕੌਂਸਲ ਪ੍ਰਧਾਨ ਤਰਲੋਚਨ ਬਾਂਸਲ, ਜਤਿੰਦਰ ਗੋਲੂ ਪ੍ਰਧਾਨ ਆਈ.ਟੀ ਵਿੰਗ, ਸੰਦੀਪ ਸੀਪਾ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ, ਭਗਵੰਤ ਚੱਠਾ, ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਅਕਾਲੀ ਦਲ ਬੀਬਾ ਜਸਵਿੰਦਰ ਕੌਰ ਸ਼ੇਰਗਿੱਲ,ਗਗਨ ਸਿੰਘ ਸਰਪੰਚ ਨੈਣੇਵਾਲ, ਮੈਂਬਰ ਜ਼ਿਲ੍ਹਾ ਪਰਿਸ਼ਦ ਗੁਰਵਿੰਦਰ ਸਿੰਘ ਘੁੰਨਸ, ਸੀਨੀਅਰ ਯੂਥ ਆਗੂ ਪੰਜਾਬ ਗੁਰਜਿੰਦਰ ਸਿੰਘ ਲੱਕੀ ਫਤਿਹਗੜ੍ਹ ਛੰਨਾ, ਕੌਂਸਲਰ ਗੁਰਮੀਤ ਸਿੰਘ ਰੋੜ,ਸੀਨੀਅਰ ਅਕਾਲੀ ਆਗੂ ਭਗਵਾਨ ਸਿੰਘ ਭਾਨਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡੋਗਰ ਸਿੰਘ ਉਗੋਕੇ, ਸਾਬਕਾ ਚੇਅਰਮੈਨ ਬਲਾਕ ਸੰਮਤੀ ਜਰਨੈਲ ਰਾਮ ਪ੍ਰਧਾਨ ਬਾਜੀਗਰ ਸੈਲ, ਪ੍ਰੀਤਮ ਸਿੰਘ ਪ੍ਰਧਾਨ ਅੰਬੇਡਕਰ ਮਿਸ਼ਨ, ਰਾਹੁਲ ਭਾਗਾਂ ਵਾਲਾ,ਸੋਨੂੰ ਮੱਲ੍ਹੀ ਆਦਿ ਮੌਜੂਦ ਸਨ।