- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਗਰਵਾਲ ਵੈਲਫੇਅਰ ਬੋਰਡ ਦੇ ਜਿਲ੍ਹਾ ਪ੍ਰਧਾਨ ਮੋਹਿਤ ਗਰਗ ਨੇ ਵਪਾਰੀਆਂ ਨਾਲ ਕੀਤੀ ਮੀਟਿੰਗ

ਦੀਪਕ ਬਾਂਸਲ, ਪੰਜਾਬੀ ਜਾਗਰਣ,
ਤਪਾ ਮੰਡੀ : ਆਮ ਆਦਮੀ ਪਾਰਟੀ ਹਲਕਾ ਭਦੋੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਅਗਰਵਾਲ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਪ੍ਰਧਾਨ ਮੋਹਿਤ ਗਰਗ ਵੱਲੋਂ ਸ਼ਹਿਰ ਦੇ ਵਪਾਰੀ ਵਰਗ ਦੀਆਂ ਮੁਸ਼ਕਲਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਇੱਕ ਵਿਸ਼ੇਸ਼ ਮੀਟਿੰਗ ਤਪਾ ਦੇ ਧਾਰਮਿਕ ਅਸਥਾਨ ਬਾਬਾ ਮੱਠ ਵਿਖੇ ਕੀਤੀ ਗਈ। ਮੀਟਿੰਗ ’ਚ ਐਸ.ਡੀ.ਐਮ ਤਪਾ ਗਗਨਦੀਪ ਸਿੰਘ, ਤਹਿਸੀਲਦਾਰ ਬੇਅੰਤ ਸਿੰਘ, ਸਿਟੀ ਇੰਚਾਰਜ ਕੁਲਵੰਤ ਸਿੰਘ ਤੇ ਕਾਰਜ ਸਾਧਕ ਅਫਸਰ ਹਰਪ੍ਰੀਤ ਸਿੰਘ ਮੌਜੂਦ ਰਹੇ। ਇਸ ਮੀਟਿੰਗ ’ਚ ਵੱਡੀ ਗਿਣਤੀ 'ਚ ਸਥਾਨਕ ਦੁਕਾਨਦਾਰਾਂ, ਛੋਟੇ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੇ ਸ਼ਮੂਲੀਅਤ ਕੀਤੀ।ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਮੋਹਿਤ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਉਦਯੋਗਪਤੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖ਼ੁਦ ਵਪਾਰਕ ਪਿਛੋਕੜ ਨਾਲ ਜੁੜੇ ਹੋਣ ਕਾਰਨ ਉਹ ਕਾਰੋਬਾਰੀਆਂ ਨੂੰ ਪੇਸ਼ ਆਉਣ ਵਾਲੀਆਂ ਜ਼ਮੀਨੀ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਮਾਰਕੀਟਾਂ ’ਚ ਬੁਨਿਆਦੀ ਢਾਂਚੇ, ਟ੍ਰੈਫਿਕ ਅਤੇ ਪ੍ਰਸ਼ਾਸਨਿਕ ਪੱਧਰ 'ਤੇ ਆਉਂਦੀਆਂ ਦਿੱਕਤਾਂ ਸਬੰਧੀ ਮੁੱਦੇ ਚੁੱਕੇ ਗਏ, ਜਿਨ੍ਹਾਂ ਨੂੰ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ।ਉਨ੍ਹਾਂ ਦੱਸਿਆ ਕਿ ‘ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ’ ਰਾਹੀਂ ਵਪਾਰੀਆਂ ਦੀਆਂ ਸ਼ਿਕਾਇਤਾਂ ਸਿੱਧੇ ਤੌਰ 'ਤੇ ਸਬੰਧਤ ਵਿਭਾਗਾਂ ਤੇ ਉੱਚ ਅਧਿਕਾਰੀਆਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ।ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ-ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਐਸਡੀਐਮ ਤਪਾ ਗਗਨਦੀਪ ਸਿੰਘ ਨੇ ਕਿਹਾ ਕਿ ਵਪਾਰੀਆਂ ਦੀਆਂ ਜੋ ਵੀ ਸਮੱਸਿਆਵਾਂ ਹਨ, ਉਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਉਣ ਦੇ ਯਤਨ ਕੀਤੇ ਜਾਣਗੇ।ਇਸ ਮੌਕੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਰਵੀ ਮੌੜ, ਆੜਤੀਆ ਐਸੋਸੀਏਸ਼ਨ ਤਪਾ ਦੇ ਪ੍ਰਧਾਨ ਸੁਰੇਸ਼ ਕੁਮਾਰ ਕਾਲਾ ਤਾਜੋ, ਮਨੀਸ਼ ਮਿੱਤਲ,ਸ਼ੋਸ਼ਲ ਮੀਡੀਆ ਇੰਚਾਰਜ ਰਾਜ ਮਾਰਕੰਡਾ, ਬੰਟੀ ਮੌੜ, ਮੋਨੂ ਮੌੜ, ਤਰਲੋਕ ਚੰਦ ਤੋਤੀ,ਦੀਪਾ ਬੂਟਾ ਵਾਲਾ,ਲੱਕੀ ਭੱਟਾ,ਰੋਬਿਨ ਗਰਗ ਰੂਬੀ,ਰੋਹਿਤ ਮਿੱਤਲ, ਪੰਕਜ ਕੁਮਾਰ, ਰਜੀਵ ਗੋਲਾ, ਲਵਲੀ ਭੈਣੀ, ਡਾਕਟਰ ਲੱਕੀ, ਵਿਸ਼ਾਲ ਬਬਲਾ ਤੋਂ ਇਲਾਵਾ ਤਹਿਸੀਲ ਦਫਤਰ ਦੇ ਹਰਜਿੰਦਰ ਸਿੰਘ ਹੈਰੀ, ਸੁਪਰਡੈਂਟ ਹਰਵਿੰਦਰ ਸਿੰਘ ਅਤੇ ਨਗਰ ਕੌਂਸਲ ਦੇ ਸਮੂਹ ਕਰਮਚਾਰੀ ਮੌਜੂਦ ਸਨ।