- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੰਡਿਆਇਆ ਪੁਲਿਸ ਦੀ ਕਾਰਵਾਈ, 10 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ

ਗੁਰਪ੍ਰੀਤ ਸਿੰਘ, ਪੰਜਾਬੀ ਜਾਗਰਣ, ਹੰਡਿਆਇਆ : ਪੁਲਿਸ ਚੌਕੀ ਹੰਡਿਆਇਆ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 10 ਗ੍ਰਾਮ ਹੈਰੋਇਨ ਵੇਚਣ ਦੇ ਮਾਮਲੇ ’ਚ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇੱਕ ਖ਼ਾਸ ਮੁਖ਼ਬਰ ਰਾਹੀਂ ਸੂਚਨਾ ਮਿਲੀ ਸੀ ਕਿ ਗੁਰਵਿੰਦਰ ਸਿੰਘ ਉਰਫ਼ ਗਿੰਦਾ (23 ਸਾਲ), ਲਵਪ੍ਰੀਤ ਸਿੰਘ ਉਰਫ਼ ਲਵੀ ਪੁੱਤਰ ਗੁਰਮੀਤ ਸਿੰਘ (30 ਸਾਲ), ਦੋਵੇਂ ਵਾਸੀ ਬੀਕਾ ਪੱਤੀ ਹੰਡਿਆਇਆ ਤੇ ਲੱਖਾ ਸਿੰਘ ਪੁੱਤਰ ਰੋਸ਼ਨ ਸਿੰਘ (25 ਸਾਲ), ਵਾਸੀ ਬੀੜ ਕਾਲੋਨੀ ਹੰਡਿਆਇਆ, ਬਾਹਰੋਂ ਹੈਰੋਇਨ ਲਿਆਕੇ ਅੱਗੇ ਮਹਿੰਗੇ ਭਾਅ 'ਤੇ ਵੇਚਣ ਦਾ ਧੰਦਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸੂਚਨਾ ਭਰੋਸੇਯੋਗ ਹੋਣ ’ਤੇ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਜੰਗੀਆਣਾ ਰੋਡ ਹੰਡਿਆਇਆ ’ਤੇ ਤਿੰਨਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ। ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਜਾਰੀ ਹੈ। ਇਸ ਮੌਕੇ ਏਐਸਆਈ ਗੁਰਮੇਲ ਸਿੰਘ, ਏਐਸਆਈ ਅਵਤਾਰ ਸਿੰਘ, ਹੋਲਦਾਰ ਬਲਵਿੰਦਰ ਸਿੰਘ ਤਫਤੀਸ਼ੀ ਅਫਸਰ,ਹੋਲਦਾਰ ਸੁਰਜੀਤ ਸਿੰਘ ਤੇ ਕਾਂਸਟੇਬਲ ਲਵਜੀਤ ਸਿੰਘ ਵੀ ਹਾਜ਼ਰ ਸਨ।