- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਪਰੀਮ ਕੌਨਵੈਂਟ ਸਕੂਲ ਵਿਖੇ ਵਿਸ਼ੇਸ਼ ਗਾਈਡੈਂਸ ਤੇ ਕਾਊਂਸਲਿੰਗ ਸੈਸ਼ਨ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭਦੌੜ : ਸੁਪਰੀਮ ਕੌਨਵੈਂਟ ਸਕੂਲ ਵਿਖੇ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਧਿਆਨ ’ਚ ਰੱਖਦਿਆਂ ਇੱਕ ਵਿਸ਼ੇਸ਼ ਗਾਈਡੈਂਸ ਤੇ ਕਾਊਂਸਲਿੰਗ ਸੈਸ਼ਨ ਕਰਵਾਇਆ। ਇਸ ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਰੀਅਰ, ਉੱਚ ਸਿੱਖਿਆ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਬਾਰੇ ਸਹੀ ਜਾਣਕਾਰੀ ਅਤੇ ਮਾਰਗਦਰਸ਼ਨ ਪ੍ਰਦਾਨ ਕਰਨਾ ਸੀ। ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਦਸਵੀਂ ਅਤੇ ਬਾਰ੍ਹਵੀਂ ਜਮਾਤ ਤੋਂ ਬਾਅਦ ਉਪਲੱਬਧ ਵੱਖ-ਵੱਖ ਵਿਦਿਅਕ ਅਤੇ ਕਰੀਅਰ ਵਿਕਲਪਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਆਪਣੀ ਰੁਚੀ, ਯੋਗਤਾ, ਹੁਨਰ ਅਤੇ ਸਮਰੱਥਾ ਅਨੁਸਾਰ ਸਹੀ ਵਿਸ਼ੇ ਅਤੇ ਕਰੀਅਰ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਮੈਡੀਕਲ, ਇੰਜੀਨੀਅਰਿੰਗ, ਕਾਮਰਸ, ਮੈਨੇਜਮੈਂਟ, ਕਾਨੂੰਨ, ਸਰਕਾਰੀ ਨੌਕਰੀਆਂ, ਰੱਖਿਆ ਸੇਵਾਵਾਂ ਅਤੇ ਹੋਰ ਪੇਸ਼ੇਵਰ ਖੇਤਰਾਂ ਵਿੱਚ ਮੌਜੂਦ ਮੌਕਿਆਂ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਸਕੂਲ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਪ੍ਰਸਾਦ ਸ਼ਰਮਾ, ਪ੍ਰਿੰਸੀਪਲ ਜਸਮੇਲ ਸਿੰਘ ਨੇ ਕਿਹਾ ਕਿ ਸਕੂਲ ਦਾ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜੀਵਨ ਦੀਆਂ ਚੁਣੌਤੀਆਂ ਲਈ ਤਿਆਰ ਕਰਨਾ ਅਤੇ ਇੱਕ ਸਫਲ, ਆਤਮ-ਵਿਸ਼ਵਾਸੀ ਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਅੰਤ ’ਚ ਸਕੂਲ ਪ੍ਰਬੰਧਕਾਂ ਵੱਲੋਂ ਅਜਿਹੇ ਜਾਣਕਾਰੀ ਭਰਪੂਰ ਤੇ ਮਾਰਗਦਰਸ਼ਨ ਵਾਲੇ ਸੈਸ਼ਨਾਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਹੇਵੰਦ ਦੱਸਿਆ ਗਿਆ।