- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੋਟ: 23 ਨੰਬਰ ਫ਼ਾਇਲ ਅੱਪਡੇਟ ਕਰਕੇ ਭੇਜੀ ਗਈ ਹੈ ਜੀ

:
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਰਾਈਡੈਂਟ ਗਰੁੱਪ ਦੇ ਰਾਇਕੋਟ ਰੋਡ ਸਥਿਤ ਕੰਪਲੈਕਸ ਵਿਖੇ ਸਜਾਇਆ ਗਿਆ ਵਿਸ਼ਾਲ ਕੀਰਤਨ ਦਰਬਾਰ ਗੁਰਬਾਣੀ ਦੀ ਰੂਹਾਨੀ ਛਹਿਬਰ ਅਤੇ ਸਰਬਸਾਂਝੀਵਾਲਤਾ ਦੇ ਸੰਦੇਸ਼ ਨਾਲ ਭਰਪੂਰ ਰਿਹਾ। ਪਦਮਸ਼੍ਰੀ ਡਾ. ਰਜਿੰਦਰ ਗੁਪਤਾ ਦੀ ਅਗਵਾਈ ਹੇਠ ਕਰਵਾਇਆ ਗਿਆ ਇਹ ਸਮਾਗਮ ਸਿਰਫ਼ ਧਾਰਮਿਕ ਇਕੱਠ ਹੀ ਨਹੀਂ, ਸਗੋਂ ਗੁਰੂ ਸਾਹਿਬ ਦੀ ਵਿਚਾਰਧਾਰਾ, ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੀ ਸੇਵਾ ਦੀ ਇੱਕ ਖੂਬਸੂਰਤ ਮਿਸਾਲ ਬਣ ਕੇ ਸਾਹਮਣੇ ਆਇਆ। ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ, ਧਾਰਮਿਕ ਸ਼ਖ਼ਸੀਅਤਾਂ ਅਤੇ ਸਮਾਜਿਕ ਖੇਤਰ ਨਾਲ ਜੁੜੇ ਪਤਵੰਤੇ ਸੱਜਣਾਂ ਨੇ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ। ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਚੱਲੇ ਇਸ ਸਮਾਗਮ ਦੌਰਾਨ ਗੁਰਬਾਣੀ ਕੀਰਤਨ, ਨਤਮਸਤਕ ਹੁੰਦੀ ਸੰਗਤ ਅਤੇ ਅਤੁੱਟ ਲੰਗਰ ਦੀ ਸੇਵਾ ਨੇ ਪੂਰੇ ਮਾਹੌਲ ਨੂੰ ਰੂਹਾਨੀ ਰੰਗ ਵਿੱਚ ਰੰਗ ਦਿੱਤਾ।
: ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਨਾਲ ਸੰਗਤਾਂ ਨੂੰ ਕੀਤਾ ਨਿਹਾਲ
ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਜੀ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰੂ ਸਾਹਿਬ ਦੀ ਬਾਣੀ ਦੇ ਇਲਾਹੀ ਸ਼ਬਦਾਂ ਨੇ ਸੰਗਤਾਂ ਨੂੰ ਨਾਮ ਸਿਮਰਨ, ਨਿਮਰਤਾ, ਸੇਵਾ ਅਤੇ ਸਰਬੱਤ ਦੇ ਭਲੇ ਦੇ ਸੰਕਲਪ ਨਾਲ ਜੋੜਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
: ਡਾ. ਰਜਿੰਦਰ ਗੁਪਤਾ ਨੇ ਕਿਹਾ- “ਅਸੀਂ ਤਾਂ ਤੁਹਾਡੇ ਕੋਲੋਂ ਹੀ ਸਿੱਖਿਆ ਹੈ”
ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਅਤੇ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮਸ਼੍ਰੀ ਡਾ. ਰਜਿੰਦਰ ਗੁਪਤਾ ਨੇ ਸਮਾਗਮ ਵਿੱਚ ਸ਼ਾਮਲ ਹੋਈਆਂ ਸੰਗਤਾਂ, ਰਾਗੀ ਜਥੇ ਅਤੇ ਪਹੁੰਚੀਆਂ ਧਾਰਮਿਕ ਸ਼ਖ਼ਸੀਅਤਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਇਸ ਗੱਲ ਲਈ ਬਹੁਤ ਸ਼ੁਕਰਗੁਜ਼ਾਰ ਹਨ ਕਿ ਸੰਗਤਾਂ ਨੇ ਆਪਣਾ ਕੀਮਤੀ ਸਮਾਂ ਕੱਢ ਕੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਅਤੇ ਅੰਮ੍ਰਿਤਮਈ ਗੁਰਬਾਣੀ ਦਾ ਆਨੰਦ ਮਾਣਿਆ। ਡਾ. ਗੁਪਤਾ ਨੇ ਬੜੀ ਨਿਮਰਤਾ ਨਾਲ ਕਿਹਾ, “ਅਸੀਂ ਤਾਂ ਤੁਹਾਡੇ ਕੋਲੋਂ ਹੀ ਸਿੱਖਿਆ ਹੈ।” ਗੁਰੂ ਸਾਹਿਬ ਦੇ ਫਲਸਫੇ ‘ਮਨ ਨੀਵਾਂ, ਮਤ ਉੱਚੀ’ ਅਤੇ ‘ਸਰਬੱਤ ਦਾ ਭਲਾ’ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸਿਧਾਂਤ ਮਨੁੱਖ ਨੂੰ ਨਿਮਰਤਾ, ਆਪਸੀ ਪਿਆਰ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਰਾਗੀ ਜਥੇ ਅਤੇ ਸਮਾਗਮ ਵਿੱਚ ਪਹੁੰਚੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
-------
ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਆਗੂਆਂ ਦੀ ਸ਼ਮੂਲੀਅਤ ਬਣੀ ਚਰਚਾ ਦਾ ਵਿਸ਼ਾ
ਕੀਰਤਨ ਦਰਬਾਰ ਵਿੱਚ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਦੀ ਵੱਡੀ ਸ਼ਮੂਲੀਅਤ ਖ਼ਾਸ ਚਰਚਾ ਦਾ ਵਿਸ਼ਾ ਰਹੀ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਕਾਂਗਰਸ ਦੇ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਐਡਵੋਕੇਟ ਰਾਜਦੇਵ ਸਿੰਘ ਖਾਲਸਾ, ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ, ਸੀਨੀਅਰ ਅਕਾਲੀ ਆਗੂ ਸੰਜੀਵ ਸ਼ੌਰੀ, ਜਤਿੰਦਰ ਜਿੰਮੀ, ਭਾਜਪਾ ਦੇ ਜਨਰਲ ਸਕੱਤਰ ਰਵੀ ਬਾਂਸਲ, ਮੰਡਲ ਪ੍ਰਧਾਨ ਭਰਤ ਕਾਂਸਲ, ਸੀਨੀਅਰ ਭਾਜਪਾ ਬਲਜਿੰਦਰ ਸਿੰਘ ਬੜਿੰਗ ਰਜਵਾੜਾ ਢਾਬਾ ਵਾਲੇ , ਸੀਨੀਅਰ ਭਾਜਪਾ ਆਗੂ ਗੁਰਜਿੰਦਰ ਸਿੰਘ ਸਿੱਧੂ, ਰਜਿੰਦਰ ਉੱਪਲ, ਸਾਬਕਾ ਸਰਪੰਚ ਗੁਰਦਰਸ਼ਨ ਬਰਾੜ, ਇੰਦਰਜੀਤ ਸਿੰਘ ਐਮਈ, ਸਾਬਕਾ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਮਨੀਸ ਗਰਗ, ਅਰੁਣ ਸਿੰਗਲਾ ਸਾਬਕਾ ਵਾਇਸ ਚੇਅਰਮੈਨ ਮਾਰਕੀਟ ਕਮੇਟੀ ਭਦੌੜ ਤੇ ਅਸੋਕ ਰਾਮ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਭਦੌੜ ਨੇ ਸ਼ਮੂਲੀਅਤ ਕੀਤੀ। ਇਸੇ ਤਰ੍ਹਾਂ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਮੱਖਣ ਸ਼ਰਮਾ, ਕਾਂਗਰਸੀ ਆਗੂ ਗਿਰਧਰ ਮਿੱਤਲ, ਗੁਰਕੀਮਤ ਸਿੰਘ ਸਿੱਧੂ, ਬਲਾਕ ਪ੍ਰਧਾਨ ਮਹੇਸ਼ ਕੁਮਾਰ ਲੋਟਾ, ਸਾਬਕਾ ਕੌਂਸਲਰ ਹਰਬਖਸ਼ੀਸ਼ ਸਿੰਘ ਗੋਨੀ, ਬੀਬੀ ਸੁਰਿੰਦਰ ਕੌਰ ਬਾਲੀਆ, ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੌਂਸਲਰ ਤਜਿੰਦਰ ਸਿੰਘ ਸੋਨੀ ਜਾਗਲ, ਜਥੇਦਾਰ ਜਰਨੈਲ ਸਿੰਘ ਭੋਤਨਾ, ਜਥੇਦਾਰ ਪਰਮਜੀਤ ਸਿੰਘ ਖਾਲਸਾ, ਜਸਵੀਰ ਸਿੰਘ ਗੱਖੀ, ਸੁਖਦੀਪ ਸਿੰਘ ਧਾਲੀਵਾਲ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਸਰਕਲ ਪ੍ਰਧਾਨ ਬੇਅੰਤ ਸਿੰਘ ਬਾਠ, ਮੱਖਣ ਸਿੰਘ ਧਨੌਲਾ, ਗੁਰਤੇਜ ਸਿੰਘ ਖੁੱਡੀ, ਸਾਬਕਾ ਚੇਅਰਮੈਨ, ਸਾਬਕਾ ਕੌਂਸਲਰ ਜਗਰਾਜ ਪੰਡੋਰੀ, ਕੌਂਸਲਰ ਧਰਮ ਸਿੰਘ ਫੌਜੀ ਅਤੇ ਕੌਂਸਲਰ ਡਾ. ਹੇਮਰਾਜ ਗਰਗ ਵੀ ਮੌਜੂਦ ਸਨ।
-------
ਧਾਰਮਿਕ ਤੇ ਸਮਾਜਿਕ ਖੇਤਰ ਦੀਆਂ ਸ਼ਖ਼ਸੀਅਤਾਂ ਨੇ ਵੀ ਭਰੀ ਹਾਜ਼ਰੀ
ਸਮਾਗਮ ਵਿੱਚ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਬਾਬਾ ਗਾਂਧਾ ਸਿੰਘ ਗਰੁੱਪ ਦੇ ਹਾਕਮ ਸਿੰਘ, ਮਹੰਤ ਗੋਪੀ ਨੰਦਨ ਮਹਾਰਾਜ, ਬਰਨਾਲਾ ਵੈਲਫੇਅਰ ਕਲੱਬ ਦੇ ਪ੍ਰਧਾਨ ਨੀਟੂ ਢੀਂਗਰਾ, ਸਟੇਟ ਐਵਾਰਡੀ ਭੋਲਾ ਸਿੰਘ ਵਿਰਕ, ਨਗਰ ਕੌਂਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਨਗਰ ਕੌਂਸਲ ਭਦੌੜ ਦੇ ਸਾਬਕਾ ਪ੍ਰਧਾਨ ਮਨੀਸ਼ ਗਰਗ, ਸਾਬਕਾ ਮੀਤ ਪ੍ਰਧਾਨ ਅਸ਼ੋਕ ਰਾਮ, ਸਾਬਕਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਭਦੌੜ ਅਰੁਣ ਕੁਮਾਰ ਸਿੰਗਲਾ, ਸਾਬਕਾ ਐੱਮ.ਸੀ. ਭਦੌੜ ਗੁਰਪਾਲ ਸਿੰਘ, ਸ਼ਿਵ ਸਿੰਗਲਾ ਇੰਡਸਟਰੀ ਚੈਂਬਰ, ਐਚ.ਜੀ. ਈਟਨ ਪਲਾਜ਼ਾ ਹੰਡਿਆਇਆ ਦੇ ਐੱਮ.ਡੀ. ਲਖਵਿੰਦਰ ਸਿੰਘ ਲੱਖੀ ਜੈਲਦਾਰ, ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ, ਜਸਵੀਰ ਸਿੰਘ ਗੱਖੀ, ਪਰਵੀਨ ਮਿੱਤਲ, ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਐਮਟੀਐਸ ਦੇ ਚੇਅਰਮੈਨ ਕਪਿਲ ਮਿੱਤਲ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
------
ਸਕੂਟਰੀ ’ਤੇ 14 ਰਾਜਾਂ ਦੀ ਯਾਤਰਾ ਕਰ ਰਹੇ ਮਹੰਤ ਗੋਪੀ ਨੰਦਨ ਮਹਾਰਾਜ ਰਹੇ ਵਿਸ਼ੇਸ਼ ਖਿੱਚ ਦਾ ਕੇਂਦਰ
ਸਮਾਗਮ ਦੌਰਾਨ ਵਰਿੰਦਾਵਨ ਤੋਂ ਪਹੁੰਚੇ ਮਹੰਤ ਗੋਪੀ ਨੰਦਨ ਮਹਾਰਾਜ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ। ਉਹ ਸਕੂਟਰੀ ਰਾਹੀਂ 14 ਰਾਜਾਂ ਦੀ ਯਾਤਰਾ ਕਰ ਰਹੇ ਹਨ। ਉਨ੍ਹਾਂ ਦੀ ਇਸ ਧਾਰਮਿਕ ਯਾਤਰਾ ਅਤੇ ਕੀਰਤਨ ਦਰਬਾਰ ਵਿੱਚ ਸ਼ਮੂਲੀਅਤ ਨੇ ਸੰਗਤਾਂ ਦਾ ਧਿਆਨ ਖਿੱਚਿਆ। ਟਰਾਈਡੈਂਟ ਗਰੁੱਪ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
-------
ਕ੍ਰਿਕਟ ਖਿਡਾਰਣਾਂ ਨੇ ਲੰਗਰ ਦੀ ਸੇਵਾ ਕਰਕੇ ਦਿੱਤਾ ਸੇਵਾ ਦਾ ਸੰਦੇਸ਼
ਸਮਾਗਮ ਦੀ ਇੱਕ ਹੋਰ ਖ਼ਾਸ ਗੱਲ ਇਹ ਰਹੀ ਕਿ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਬਰਨਾਲਾ ਦੀਆਂ 25 ਤੋਂ 30 ਖਿਡਾਰਣਾਂ ਨੇ ਕੋਚ ਨੇਹਾ ਭਾਰਦਵਾਜ ਅਤੇ ਪ੍ਰੀਤੀ ਕੁਮਾਰੀ ਦੀ ਅਗਵਾਈ ਹੇਠ ਲੰਗਰ ਵਰਤਾਉਣ ਦੀ ਸੇਵਾ ਨਿਭਾਈ। ਖੇਡ ਮੈਦਾਨ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਵਾਲੀਆਂ ਇਨ੍ਹਾਂ ਖਿਡਾਰਣਾਂ ਵੱਲੋਂ ਗੁਰੂ ਘਰ ਦੀ ਸੇਵਾ ਵਿੱਚ ਯੋਗਦਾਨ ਪਾਉਣਾ ਨੌਜਵਾਨ ਪੀੜ੍ਹੀ ਲਈ ਇੱਕ ਪ੍ਰੇਰਨਾਦਾਇਕ ਸੰਦੇਸ਼ ਬਣਿਆ। ਇਸ ਮੌਕੇ ਬਰਨਾਲਾ ਵੈਲਫੇਅਰ ਕਲੱਬ ਦੇ ਚੇਅਰਮੈਨ ਵਿਵੇਕ ਸਿੰਧਵਾਨੀ, ਟਰਾਈਡੈਂਟ ਗਰੁੱਪ ਦੇ ਐਡਮਿਨ ਹੈੱਡ ਰੁਪਿੰਦਰ ਗੁਪਤਾ, ਚੇਅਰਮੈਨ ਬਾਬਾ ਗਾਂਧਾ ਸਿੰਘ ਗਰੁੱਪ ਆਫ਼ ਐਜੁਕੇਸ਼ਨ ਟਰੱਸਟ ਬਰਨਾਲਾ ਮਹੰਤ ਰਣਪ੍ਰੀਤ ਸਿੰਘ ਸਮੇਤ ਹੋਰ ਪ੍ਰਬੰਧਕੀ ਸ਼ਖ਼ਸੀਅਤਾਂ ਵੀ ਮੌਜੂਦ ਰਹੀਆਂ।