ਗੁਰਦੁਆਰਾ ਅੜੀਸਰ ਸਾਹਿਬ ’ਚ ਅੰਮ੍ਰਿਤ ਸੰਚਾਰ ਸਮਾਗਮ 4 ਨੂੰ
ਗੁਰਦੁਆਰਾ ਅੜੀਸਰ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸਮਾਗਮ 4 ਅਪ੍ਰੈਲ ਨੂੰ
Publish Date: Wed, 01 Apr 2026 03:48 PM (IST)
Updated Date: Wed, 01 Apr 2026 03:52 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹੰਡਿਆਇਆ : ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਅਗਵਾਈ ਹੇਠ ਸ੍ਰੀ ਸਹਿਜ ਪਾਠ ਸੇਵਾ ਲਹਿਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ ਸਿੰਘ ਸਾਹਿਬਾਨ, ਕਲਗੀਧਰ ਟਰੱਸਟ ਬੜੂ ਸਾਹਿਬ, ਸਤਨਾਮ ਸਰਬ ਕਲਿਆਣ ਟਰੱਸਟ, ਮਿਸ਼ਨਰੀ ਕਾਲਜਾਂ, ਟਕਸਾਲਾਂ, ਸਕੂਲਾਂ-ਕਾਲਜਾਂ-ਅਕੈਡਮੀਆਂ, ਇਸਤਰੀ ਸਤਿਸੰਗ ਸਭਾਵਾਂ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ, ਕਾਰ ਸੇਵਾ ਸੰਪਰਦਾਵਾਂ, ਨਿਹੰਗ ਜਥੇਬੰਦੀਆਂ ਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਸਮਾਗਮ ਗੁਰਦੁਆਰਾ ਅੜੀਸਰ ਸਾਹਿਬ ਕੋਠੇ ਚੂੰਘਾ-ਹੰਡਿਆਇਆ ਵਿਖੇ 4 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਸੇਵਾਦਾਰ ਬਾਬਾ ਬਾਬੂ ਸਿੰਘ ਅੜੀਸਰ ਸਾਹਿਬ ਵਾਲਿਆਂ ਨੇ ਦਿੱਤੀ ਤੇ ਕਿਹਾ ਕਿ ਸਮਾਗਮ ’ਚ ਅੰਮ੍ਰਿਤ ਛਕਣ ਵਾਲੇ ਪ੍ਰਾਣੀ ਪਹੁੰਚ ਕੇ ਗੁਰੂ ਵਾਲੇ ਬਣਨ।