ਸਰਵੋਤਮ ਅਕੈਡਮੀ ’ਚ ਮਨਾਇਆ ਵਿਸ਼ਵ ਸਿਹਤ ਦਿਵਸ
ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਮਨਾਇਆ ਵਿਸ਼ਵ ਸਿਹਤ ਦਿਵਸ
Publish Date: Wed, 08 Apr 2026 03:18 PM (IST)
Updated Date: Wed, 08 Apr 2026 03:20 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਇਸ ਵਿਸ਼ਵ ਸਿਹਤ ਦਿਵਸ ਕਿੰਡਰ ਗਾਰਡਨ ਦੇ ਵਿਦਿਆਰਥੀਆਂ ਦੁਬਾਰਾ ਮਨਾਇਆ ਗਿਆ। ਵਿਦਿਆਰਥੀਆਂ ਦੁਆਰਾ ਸਿਹਤ ਨਾਲ ਸੰਬੰਧਿਤ ਯੋਗਾ ਕੀਤਾ ਗਿਆ। ਵਿਦਿਆਰਥੀਆਂ ਦੁਆਰਾ ਤਾਜ਼ੇ ਫ਼ਲ ਤੇ ਸਬਜ਼ੀਆਂ ਖਾਣ ਸਬੰਧੀ ਗਤੀਵਿਧੀ ਪੇਸ਼ ਕੀਤੀ ਗਈ। ਇਸ ਮੌਕੇ ਤੇ ਸਰਵੋਤਮ ਅਕੈਡਮੀ ਦੇ ਪ੍ਰਿੰਸੀਪਲ ਡਾਕਟਰ ਰੁਪਿੰਦਰ ਕੌਰ ਬਾਜਵਾ ਦੁਆਰਾ ਵੀ ਬੱਚਿਆਂ ਨੂੰ ਵਿਸ਼ਵ ਸਿਹਤ ਦਿਵਸ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਗਏ । ਉਨਾਂ ਦੁਆਰਾ ਦੱਸਿਆ ਗਿਆ ਕਿ ਵਿਸ਼ਵ ਸਿਹਤ ਦਿਵਸ ਹਰ ਸਾਲ 7 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਦੀ ਸ਼ੁਰੂਆਤ ਵਿਸ਼ਵ ਸਿਹਤ ਸੰਗਠਨ ਦੁਆਰਾ 1948 ਈਸਵੀ ’ਚ ਕੀਤੀ ਗਈ ਸੀ। ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀ ਵੀ ਸ਼ਾਮਿਲ ਸਨ। ਇਸ ਮੌਕੇ ਫਾਊਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐਮ ਡੀ ਚਮਕੌਰ ਸਿੰਘ ਬਾਜਵਾ, ਅਧਿਆਪਕ ਸਾਹਿਬਾਨ ਤੇ ਸਮੂਹ ਵਿਦਿਆਰਥੀ ਹਾਜ਼ਰ ਸਨ।