65 ਨਸ਼ੇ ਦੀਆਂ ਗੋਲੀਆਂ ਬਰਾਮਦ
65 ਨਸ਼ੀਲੀਆਂ ਗੋਲੀਆਂ ਬਰਾਮਦ
Publish Date: Wed, 08 Apr 2026 05:30 PM (IST)
Updated Date: Wed, 08 Apr 2026 05:32 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ ਬਰਨਾਲਾ ਦੀ ਪੁਲਿਸ ਨੇ 65 ਨਸ਼ੇ ਦੀਆਂ ਗੋਲੀਆਂ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਰਵੀ ਅਤੇ ਜਗਰੂਪ ਬਾਹਰੋਂ ਸਸਤੇ ਭਾਅ ’ਤੇ ਨਸ਼ੇ ਦੀਆਂ ਗੋਲੀਆਂ ਲਿਆ ਕੇ ਮਹਿੰਗੇ ਭਾਅ ’ਚ ਪ੍ਰੇਮ ਪ੍ਰਧਾਨ ਮਾਰਕੀਟ ਬਰਨਾਲਾ ਦੀ ਬੈਕਸਾਈਡ ਪਾਰਕ ’ਚ ਗਾਹਕਾਂ ਨੂੰ ਵੇਚਣ ਦੀ ਤਾਕ ’ਚ ਹਨ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਕਤਾਨ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਆ ਸਕਦੇ ਹਨ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਕਤਾਨ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 65 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।