ਨਸ਼ਾ ਕਰਨ ਦੇ ਮਾਮਲੇ ’ਚ ਇਕ ਖ਼ਿਲਾਫ਼ ਮਾਮਲਾ ਦਰਜ
ਨਸ਼ਾ ਕਰਨ ਦੇ ਮਾਮਲੇ ’ਚ ਇਕ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ
Publish Date: Wed, 08 Apr 2026 05:37 PM (IST)
Updated Date: Wed, 08 Apr 2026 05:41 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਟੱਲੇਵਾਲ ਦੀ ਪੁਲਿਸ ਨੇ ਨਸ਼ਾ ਕਰਨ ਦੇ ਮਾਮਲੇ ’ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਹਰਮਨਦੀਪ ਸਿੰਘ ਉਰਫ ਬੱਬੂ ਪੁੱਤਰ ਚਮਕੋਰ ਸਿੰਘ ਵਾਸੀ ਬੀਹਲਾ ਖੁਰਦ ਜੋ ਕਿ ਨਸ਼ਾ ਕਰਨ ਦਾ ਆਦੀ ਹੈ। ਜੋ ਅੱਜ ਵੀ ਦਾਣਾ ਮੰਡੀ ਬੀਹਲਾ ’ਚ ਨਸ਼ਾ ਕਰ ਕੇ ਘੁੰਮ ਰਿਹਾ ਹੈ। ਜੇਕਰ ਹੁਣੇ ਹੀ ਅਨਾਜ ਦਾਣਾ ਮੰਡੀ ਬੀਹਲਾ ਵਿਖੇ ਛਾਪੇਮਾਰੀ ਕੀਤੀ ਜਾਵੇ ਤਾਂ ਇਸ ਨੂੰ ਨਸ਼ੇ ਦੀ ਹਾਲਤ ’ਚ ਕਾਬੂ ਕੀਤਾ ਜਾ ਸਕਦਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।