- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਕਚਹਿਰੀਆਂ ’ਚ ਵਕੀਲਾਂ ਨੇ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ
ਬਰਨਾਲਾ : ਐੱਲਏਡੀਸੀ ਸਿਸਟਮ ਰੱਦ ਕਰਵਾਉਣ ਲਈ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਦੇ ਚੇਅਰਮੈਨ ਹਰਿੰਦਰ ਪਾਲ ਸਿੰਘ ਰਾਣੂੰ ਦੀ ਅਗਵਾਈ ਹੇਠ ਜਿਲ੍ਹਾ ਕਚਹਿਰੀਆਂ ’ਚ ਲਗਾਤਾਰ ਚੱਲ ਰਿਹੇ ਧਰਨੇ ’ਚ ਵੱਡੀ ਗਿਣਤੀ 'ਚ ਵਕੀਲਾਂ ਨੇ ਨਾਅਰੇਬਾਜੀ ਕੀਤੀ। ਇਸ ਮੌਕੇ ਜ਼ਿਲ੍ਹਾ ਚੇਅਰਮੈਨ ਹਰਿੰਦਰ ਪਾਲ ਸਿੰਘ ਰਾਣੂੰ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਐਡਵੋਕੇਟ ਤਲਵਿੰਦਰ ਸਿੰਘ ਮਸੌਣ, ਐਡਵੋਕੇਟ ਧਰਮਿੰਦਰ ਸਿੰਘ ਧਾਲੀਵਾਲ, ਜ਼ਿਲਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਢੀਡਸਾ,ਐਡਵੋਕੇਟ ਜਗਦੀਪ ਸਿੰਘ ਸੰਧੂ, ਐਡਵੋਕੇਟ ਨਰੇਸ ਬਾਵਾ ਆਦਿ ਨੇ ਕਿਹਾ ਕਿ ਐੱਲ.ਏ.ਡੀ.ਸੀ ਸਿਸਟਮ ’ਚ ਬਹੁਤ ਖਾਮੀਆਂ ਹਨ, ਇਸ ਸਿਸਟਮ ਨੂੰ ਬੰਦ ਕਰਵਾਉਣ ਲਈ ਸਮੂਹ ਵਕੀਲਾਂ ਵੱਲੋਂ ਇੱਕ ਪਲੇਟਫਾਰਮ ਤੇ ਇਕੱਤਰ ਹੋ ਕੇ ਸਾਂਝਾ ਸੰਘਰਸ਼ ਲੜਿਆ ਜਾ ਰਿਹਾ ਹੈ, ਇਸ ਐੱਲਏਡੀਸੀ ਪ੍ਰਣਾਲੀ ਲਾਗੂ ਹੋਣ ਨਾਲ ਵਕੀਲਾਂ ਦੇ ਕੰਮ ਤੇ ਵੀ ਕਾਫੀ ਅਸਰ ਪੈ ਰਿਹਾ ਹੈ, ਕਿਉਂਕਿ ਇੱਕ ਪਾਸੇ ਤਾਂ ਪੰਜਾਬ ਪੁਲਿਸ ਵੱਲੋਂ ਮਾੜੇ ਅਨਸਰਾਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਕੇ ਜੇਲ੍ਹਾਂ ’ਚ ਬੰਦ ਕੀਤਾ ਜਾ ਰਿਹਾ ਹੈ। ਪਰ ਦੂਸਰੇ ਪਾਸੇ ਮੁਲਜ਼ਮਾਂ ਨੂੰ ਬਚਾਉਣ ਲਈ ਮੁਫ਼ਤ ਵਕੀਲ ਦਿੱਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਐੱਲਏਡੀਸੀ ਸਿਸਟਮ ਬੰਦ ਕਰਵਾਉਣ ਨੂੰ ਲੈ ਕੇ ਵਕੀਲਾਂ ਵੱਲੋਂ ਲਗਾਤਾਰ ਪਿਛਲੇ ਕਾਫੀ ਦਿਨਾਂ ਤੋਂ ਸੰਘਰਸ਼ ਵਿੱਢਿਆ ਹੋਇਆ ਹੈ ਪਰ ਸਰਕਾਰਾਂ ਟੱਸ ਤੋਂ ਮੱਸ ਨਹੀਂ ਹੋਈਆਂ। ਇਸ ਮੌਕੇ ਬਾਰ ਐਸੋਸੀਏਸ਼ਨ ਬਰਨਾਲਾ ਦੇ ਸਾਬਕਾ ਸੈਕਟਰੀ ਦਰਸ਼ਨ ਸਿੰਘ ਸਿੰਮਕ, ਐਡਵੋਕੇਟ ਜਤਿੰਦਰ ਬਹਾਦਰਪੁਰੀਆ, ਐਡਵੋਕੇਟ ਇਕਬਾਲ ਸਿੰਘ ਗਿੱਲ, ਐਡਵੋਕੇਟ ਨਰੇਸ਼ ਕੁਮਾਰ ਗਰਗ ਆਦਿ ਨੇ ਵੀ ਐੱਲਏਡੀਸੀ ਸਿਸਟਮ ਲਾਗੂ ਹੋਣ ਨਾਲ ਵਕੀਲਾਂ ਦੇ ਕੰਮ ’ਤੇ ਪੈ ਰਹੇ ਅਸਰ ਬਾਰੇ ਵੀ ਦੱਸਿਆ। ਇਸ ਮੌਕੇ ਐਡਵੋਕੇਟ ਬਲਵੰਤ ਸਿੰਘ ਮਾਨ, ਐਡਵੋਕੇਟ ਦਰਸ਼ਨ ਸਿੰਘ ਸਿੱਧੂ, ਐਡਵੋਕੇਟ ਹਾਕਮ ਸਿੰਘ ਭੁੱਲਰ, ਐਡਵੋਕੇਟ ਰਾਹਲ ਗੁਪਤਾ, ਐਡਵੋਕੇਟ ਅਮਨਦੀਪ ਸਿੰਘ ਬਾਹੀਆ, ਐਡਵੋਕੇਟ ਹਰਮਨਦੀਪ ਸਿੰਘ, ਐਡਵੋਕੇਟ ਰਘਵਿੰਦਰ ਸਿੰਘ ਸਿੱਧੂ, ਐਡਵੋਕੇਟ ਪਰਮਿੰਦਰ ਸਿੰਘ ਗਿੱਲ, ਐਡਵੋਕੇਟ ਚਮਕੌਰ ਸਿੰਘ ਭੱਠਲ, ਐਡਵੋਕੇਟ ਧਰਮਪਾਲ ਸਿੰਘ, ਐਡਵੋਕੇਟ ਪ੍ਰਦੀਪ ਕੌਸਲ, ਐਡਵੋਕੇਟ ਅਮਰਇੰਦਰ ਸਿੰਘ ਅਮਲਾ ਸਿੰਘ ਵਾਲਾ, ਐਡਵੋਕੇਟ ਮਨਦੀਪ ਸਿੰਘ ਸਹਿਜੜਾ, ਐਡਵੋਕੇਟ ਬਰਿੰਦਰ ਸਿੰਘ ਚੱਠਾ, ਐਡਵੋਕੇਟ ਪ੍ਰਿਥੀਪਾਲ ਸਿੰਘ ਕੌਲਧਰ, ਐਡਵੋਕੇਟ ਹਰਪ੍ਰੀਤ ਸਿੰਘ ਸੰਧੂ, ਐਡਵੋਕੇਟ ਸਰਬਜੀਤ ਕੌਰ, ਐਡਵੋਕੇਟ ਸਿਮਰਨਜੀਤ ਕੌਰ ਪੁਰਬਾ, ਐਡਵੋਕੇਟ ਸਵਰਨਜੀਤ ਕੌਰ ਐਡਵੋਕੇਟ, ਅਨੂੰ ਸ਼ਰਮਾ, ਐਡਵੋਕੇਟ ਅਕਰੋਸ਼ ਬਾਵਾ, ਐਡਵੋਕੇਟ ਦਿੱਬਿਆ ਗੁਲਾਟੀ, ਐਡਵੋਕੇਟ ਅਮਨਦੀਪ ਕੌਰ ਖੰਗੂੜਾ ਐਡਵੋਕੇਟ ਅਮਨਦੀਪ ਸ਼ਰਮਾ, ਐਡਵੋਕੇਟ ਸਰਬਜੀਤ ਕੌਰ ਚੁੰਬਰ, ਐਡਵੋਕੇਟ, ਐਡਵੋਕੇਟ ਅਮਰੀਕ ਸਿੰਘ ਗਰੇਵਾਲ, ਐਡਵੋਕੇਟ ਸੰਦੀਪ ਸਿੰਘ ਆਦਿ ਹਾਜ਼ਰ ਸਨ।