- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਕੀਲਾਂ ਵੱਲੋਂ ਐਲਏਡੀਸੀ ਨੀਤੀ ਰੱਦ ਕਰਵਾਉਣ ਲਈ ਦਿੱਲੀ ਜੰਤਰ ਮੰਤਰ ਵਿਖੇ 7 ਅਗਸਤ ਨੂੰ ਰੋਸ ਪ੍ਰਦਰਸ਼ਨ

- ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰ ਤੇ ਮੈਂਬਰਾਂ ਦੀ ਹੜਤਾਲ ਜਾਰੀ
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ
ਬਰਨਾਲਾ : ਕੇਂਦਰ ਸਰਕਾਰ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ (ਐੱਲਏਡੀਸੀ) ਸਿਸਟਮ ਚਲਾਇਆ ਗਿਆ ਹੈ, ਜਿਸ ਦੇ ਰੋਸ ਵਜੋਂ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰ ਤੇ ਮੈਂਬਰਾਂ ਵੱਲੋਂ ਚੱਲ ਰਹੀ ਹੜਤਾਲ 24ਵੇਂ ਦਿਨ ’ਚ ਸ਼ਾਮਲ ਹੋ ਗਈ ਤੇ ਭੁੱਖ ਹੜਤਾਲ ਵੀ ਜਾਰੀ ਹੈ। ਇਸ ਮੌਕੇ ਵੱਡੀ ਗਿਣਤ ’ਚ ਵਕੀਲਾਂ ਨੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਕੇ ਇਸ ਨੀਤੀ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਚੇਅਰਮੈਨ ਹਰਿੰਦਰਪਾਲ ਸਿੰਘ ਰਾਣੂ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪੰਕਜ ਬਾਂਸਲ ਤੇ ਮੀਤ ਪ੍ਰਧਾਨ ਤਲਵਿੰਦਰ ਸਿੰਘ ਮਸੋਣ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਐੱਲਏਡੀਸੀ ਸਿਸਟਮ ਚਲਾਇਆ ਗਿਆ ਹੈ, ਉਹ ਵਕੀਲਾਂ ਦੇ ਹੱਕ ’ਚ ਨਹੀਂ ਹੈ। ਜਿਸ ਨਾਲ ਵਕੀਲਾਂ ਦੇ ਵਕਾਲਤ ਦੇ ਪੇਸ਼ੇ ਨੂੰ ਵੀ ਕਾਫ਼ੀ ਜ਼ਿਆਦਾ ਢਾਹ ਲੱਗੇਗੀ।
ਉਨ੍ਹਾਂ ਦੱਸਿਆ ਕਿ ਸਮਾਜ ਅੰਦਰ ਕਾਨੂੰਨ ਤੋੜਣ ਵਾਲਿਆਂ ਨੂੰ ਸਰਕਾਰ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਦਿੱਤਾ ਜਾ ਰਹੀ ਹੈ, ਜਿਸ ਦਾ ਵਕੀਲਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਜਿਹੇ ਕਾਨੂੰਨ ਤਹਿਤ ਲੋੜਵੰਦ ਵਿਅਕਤੀ ਨੂੰ ਮੁਫ਼ਤ ’ਚ ਕਾਨੂੰਨੀ ਸਹਾਇਤਾ ਉਪਲੱਬਧ ਕਰਵਾਉਣਾ ਬਣਦਾ ਹੈ ਪਰ ਇਸ ਦੇ ਉਲਟ ਅਪਰਾਧੀਆਂ ਨੂੰ ਮੁਫ਼ਤ ’ਚ ਕਾਨੂੰਨੀ ਸਹਾਇਤਾ ਦੇਣਾ ਜਾਇਜ਼ ਨਹੀਂ ਹੈ, ਜਿਸ ਦੇ ਵਿਰੋਧ ’ਚ ਉਨ੍ਹਾਂ ਨੇ ਹੜਤਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਕੀਲ ਭਾਈਚਾਰਾ ਪਿਛਲੇ ਕਾਫ਼ੀ ਸਮੇਂ ਤੋਂ ਲਗਾਤਾਰ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਿਹਾ ਹੈ, ਪਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਦੇ ਰੋਸ ਵਜੋਂ ਵਕੀਲਾਂ ਵੱਲੋਂ 7 ਅਗਸਤ ਨੂੰ ਦਿੱਲੀ ਜੰਤਰ ਮੰਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਐਡਵੋਕੇਟ ਬਲਵੰਤ ਸਿੰਘ ਮਾਨ, ਐਡਵੋਕੇਟ ਧਰਮਿੰਦਰ ਸਿੰਘ ਧਾਲੀਵਾਲ, ਐਡਵੋਕੇਟ ਰਘਵਿੰਦਰ ਸਿੰਘ ਸਿੱਧੂ, ਐਡਵੋਕੇਟ ਪ੍ਰੀਤ ਮਹਿੰਦਰ ਸਿੰਘ, ਐਡਵੋਕੇਟ ਧਰਮਪਾਲ ਸਿੰਘ, ਐਡਵੋਕੇਟ ਚੰਦਰ ਬਾਂਸਲ, ਐਡਵੋਕੇ ਗੁਰਪ੍ਰੀਤ ਸਿੰਘ ਕਾਲੀਆ, ਐਡਵੋਕੇਟ ਇਕਬਾਲ ਸਿੰਘ ਗਿੱਲ, ਐਡਵੋਕੇਟ ਬਿਕਰਮਜੀਤ ਸਿੰਘ ਧਨੌਲਾ, ਐਡਵੋਕੇਟ ਗਗਨਦੀਪ ਸਿੰਘ ਸਹਿਜੜਾ, ਐਡਵੋਕੇਟ ਪਰਮਿੰਦਰ ਸਿੰਘ ਗਿੱਲ, ਐਡਵੋਕੇਟ ਅਮਰਿੰਦਰ ਸਿੰਘ ਗਿੱਲ, ਐਡਵੋਕੇਟ ਗੁਰਦਰਸਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਵਕੀਲ ਹਾਜ਼ਰ ਸਨ।