- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਡਵੋਕੇਟ ਗੁਰਮੁੱਖ ਸਿੰਘ ਨੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਨਾਲ ਕੀਤੀ ਮੁਲਾਕਾਤ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ,
ਮਹਿਲ ਕਲਾਂ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਪਦਮਸ੍ਰੀ ਪਰਗਟ ਸਿੰਘ ਨਾਲ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਗੁਰਮੁੱਖ ਸਿੰਘ ਵੱਲੋਂ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਐਡਵੋਕੇਟ ਗੁਰਮੁੱਖ ਸਿੰਘ ਨੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਦਿਆਂ ਨਵੀਂ ਤੇ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਾਲੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਭਵਿੱਖੀ ਗਤੀਵਿਧੀਆਂ ਤੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ ਐਡਵੋਕੇਟ ਗੁਰਮੁੱਖ ਸਿੰਘ ਨੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਨਾਲ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸੰਬੰਧੀ ਹਲਕਾ ਮਹਿਲ ਕਲਾਂ ਦੀ ਸਿਆਸੀ ਸਥਿਤੀ ਸਬੰਧੀ ਜਾਣੂ ਕਰਵਾਇਆ। ਐਡਵੋਕੇਟ ਗੁਰਮੁੱਖ ਸਿੰਘ ਨੇ ਕਿਹਾ ਕਿ ਪਦਮਸ਼੍ਰੀ ਪਰਗਟ ਸਿੰਘ ਉਪਰ ਸਮੁੱਚੇ ਦੇਸ ਵਾਸੀ ਮਾਣ ਮਹਿਸੂਸ ਕਰਦੇ ਹਨ । ਭਾਰਤੀ ਹਾਕੀ ਟੀਮ ਦੀ ਅਗਵਾਈ ਵਾਂਗ ਹੀ ਉਹ ਪੰਜਾਬ ਕਾਂਗਰਸ ਨੂੰ ਵੀ ਗਤੀਸੀਲ ਅਗਵਾਈ ਦੇਣਗੇ। ਉਨ੍ਹਾਂ ਦੀ ਅਗਵਾਈ ’ਚ ਸਮੁੱਚੀ ਕਾਂਗਰਸ ਪਾਰਟੀ ਇਕਜੁੱਟਤਾ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਰਕਾਰ ਬਣਾਏਗੀ। ਉਨ੍ਹਾਂ ਸੂਬਾ ਪ੍ਰਧਾਨ ਨੂੰ ਦੱਸਿਆ ਕਿ ਮਹਿਲ ਕਲਾਂ ’ਚ ਕਾਂਗਰਸੀ ਵਰਕਰ ਪੂਰੀ ਸਰਗਰਮੀ ਨਾਲ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਜੁੜੇ ਹੋਏ ਹਨ। ‘ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਗੂਆਂ ਤੇ ਵਰਕਰਾਂ ਵਿਚਾਲੇ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ।’ ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ’ਚ ਹਲਕੇ ’ਚ ਪਾਰਟੀ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।