ਸੁਪਰੀਮ ਇੰਟਰਨੈਸ਼ਨਲ ਸਕੂਲ ’ਚ ਮਨਾਈ ਦੀਵਾਲੀ ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Publish Date: Mon, 09 Nov 2026 03:57 PM (IST)
Updated Date: Mon, 09 Nov 2026 03:59 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਹਿਲ ਕਲਾਂ : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਮੋਹਨੀਸ਼ ਮਿਸ਼ਾ ਦੀ ਅਗਵਾਈ ਹੇਠ ਬੱਚਿਆਂ ਦੀਆਂ ਵੱਖ-ਵੱਖ ਪ੍ਰਤੀਯੋਗਿਤਾਵਾਂ ਕਰਵਾਈਆਂ। ਇਸ ਮੌਕੇ ਬੱਚਿਆਂ ਦੇ ਕਾਰਡ ਬਣਾਉਣ, ਦੀਵਾ ਸਜਾਉਣ, ਰੰਗੋਲੀ ਬਣਾਉਣ ਦੀਆ ਪ੍ਰਤਿਯੋਗਿਤਾਵਾਂ ਕਰਵਾਈਆਂ ਗਈਆਂ। ਇਨ੍ਹਾਂ ਮੁਕਾਬਲਿਆਂ ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਤੇ ਚਾਅ ਨਾਲ ਭਾਗ ਲਿਆ ਤੇ ਆਪਣੀ ਕਲਾ ਤੇ ਰਚਨਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਾਰੇ ਮੁਕਾਬਲੇ ਬਹੁਤ ਹੀ ਦਿਲਚਸਪ ਤੇ ਮਨਮੋਹਕ ਰਹੇ। ਇਸ ਮੌਕੇ ਡਾਇਰੈਕਟਰ ਮੋਹਨੀਸ਼ ਮਿਸ਼ਾ ਨੇ ਸਕੂਲ ਸਟਾਫ਼, ਬੱਚਿਆਂ ਤੇ ਮਾਪਿਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਇਸ ਤਿਉਹਾਰ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਦੀਵਾਲੀ ਸਿੱਖਾਂ ਤੇ ਹਿੰਦੂਆਂ ਦਾ ਸਾਂਝਾ ਤਿਉਹਾਰ ਹੈ । ਇਸ ਤਿਉਹਾਰ ਨੂੰ ਸਭ ਧਰਮਾਂ ਦੇ ਲੋਕਾਂ ਵੱਲੋਂ ਸਾਂਝੇ ਤੌਰ ’ਤੇ ਮਨਾਇਆ ਜਾਂਦਾ ਹੈ । ਇਸ ਮੌਕੇ ਸੰਸਥਾ ਵੱਲੋਂ ਸਕੂਲ ਸਟਾਫ਼ ਨੂੰ ਮਠਿਆਈ ਤੇ ਗਿਫਟ ਵੰਡ ਕੇ ਦੀਵਾਲੀ ਦੀ ਖੁਸੀ ਸਾਂਝੀ ਕੀਤੀ। ਅਖੀਰ ’ਚ ਡਾਇਰੈਕਟਰ ਮੋਹਨੀਸ਼ ਮਿਸ਼ਾ ਵੱਲੋਂ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਸੁਰੱਖਿਅਤ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ।