- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਐਨ.ਕੇ. ਸ਼ਰਮਾ 18 ਨਵੰਬਰ ਨੂੰ ਮਹਿਲ ਕਲਾਂ ਪੁੱਜਣਗੇ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ,
ਮਹਿਲ ਕਲਾਂ : ਸ਼੍ਰੋਮਣੀ ਅਕਾਲੀ ਦਲ (ਬ) ਦੀ ਅਹਿਮ ਮੀਟਿੰਗ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਪਾਰਟੀ ਦਫ਼ਤਰ ਮਹਿਲ ਕਲਾਂ ਵਿਖੇ ਹੋਈ।ਇਸ ਮੌਕੇ ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਪੱਖਪਾਤ ਅਤੇ ਪਾਰਟੀਬਾਜ਼ੀ ਤੋਂ ਉਪਰ ਉੱਠਕੇ ਸਹੂਲਤਾਂ ਦਿੱਤੀਆਂ ਗਈਆਂ। ਅੱਜ ਵੀ ਲੋਕ ਅਕਾਲੀ ਦਲ ਦੇ ਕਾਰਜਕਾਲ ਨੂੰ ਯਾਦ ਕਰ ਰਹੇ ਹਨ ਅਤੇ ਫਿਰ ਤੋਂ ਸਰਕਾਰ ਲਿਆਉਣ ਲਈ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਪਾਰ ਵਿੰਗ ਪੰਜਾਬ ਦੇ ਪ੍ਰਧਾਨ ਐਨ ਕੇ ਸ਼ਰਮਾ ਅਤੇ ਸੀਨੀਅਰ ਲੀਡਰਸਿਪ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਛੋਟੇ ਦੁਕਾਨਦਾਰਾਂ ਦੀ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਹਲਕਾ ਪੱਧਰ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਲਕਾ ਮਹਿਲ ਕਲਾਂ ਵਿਖੇ 18 ਨਵੰਬਰ ਨੂੰ ਰੋਇਲ ਪਾਰਟੀ ਹਾਲ ਵਿਖੇ ਮਹਿਲ ਕਲਾਂ ਦੇ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਅਹਿਮ ਮੀਟਿੰਗ ਰੱਖੀ ਗਈ ਹੈ, ਜਿਸ ’ਚ ਵਪਾਰ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਐੱਨਕੇ ਸ਼ਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਮੋਹਿਤ ਗੁਪਤਾ ਬਠਿੰਡਾ ਵਿਸੇਸ਼ ਤੌਰ ਤੇ ਸ਼ਮੂਲੀਅਤ ਕਰਨਗੇ।
ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੇ ਰਾਜ ਦੌਰਾਨ ਪੰਜਾਬ ਦਾ ਪਾਰਟੀ ਅਸੁੱਖਿਅਤ ਮਹਿਸੂਸ ਕਰ ਰਿਹਾ ਹੈ, ਕਿਉਂਕਿ ਦਿਨ ਦਿਹਾੜੇ ਹੋ ਰਹੀਆਂ ਲੁੱਟਾਂ ਖੋਹਾਂ ਨੇ ਵਪਾਰੀਆਂ ਨੂੰ ਅੰਦਰ ਤੱਕ ਡਰਾਉਣੇ ਮਾਹੌਲ ’ਚ ਲੈ ਆਦਾ ਹੈ। ਪੰਜਾਬ ਦੇ ਵਪਾਰੀਆਂ ਨੂੰ ਸਰਕਾਰੀ ਕੰਮਕਾਰ ਦੇਣ ਦੀ ਥਾਂ ਹੋਰਨਾਂ ਸੂਬਿਆਂ ਦੀਆਂ ਕੰਪਨੀਆਂ ਨੂੰ ਪੰਜਾਬ ਦੇ ਪੈਸਾ ਲੁਟਾਇਆ ਜਾ ਰਿਹਾ ਹੈ। ਰੋਜ਼ਾਨਾ ਵਪਾਰੀਆਂ ਦੇ ਕਤਲ ਹੋ ਰਹੇ ਹਨ ਅਤੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਜਿਸ ਕਰਕੇ ਵਪਾਰੀਆਂ ਸੂਬੇ ’ਚ ਸਰਕਾਰ ਤਬਦੀਲੀ ਦਾ ਮਨ ਬਣਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਸਬੰਧੀ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਮਿਲਕੇ ਜਾਣੂ ਕਰਵਾ ਦਿੱਤਾ ਗਿਆ ਹੈ, ਰਹਿੰਦੇ ਵਪਾਰੀਆਂ ਤੱਕ ਵੀ ਸੁਨੇਹੇ ਲਗਾਏ ਜਾ ਰਹੇ ਹਨ। ਅਖੀਰ ਉਨ੍ਹਾਂ ਪੰਜਾਬ ਦੇ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਆਰਥਿਕ ਤੌਰ ’ਤੇ ਮਜ਼ਬੂਤ ਹੋਣ ਅਤੇ ਬੇਫਿਕਰ ਹੋ ਕੇ ਕਿਰਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ।
ਇਸ ਮੌਕੇ ਸਾਬਕਾ ਚੇਅਰਮੈਨ ਲਛਮਣ ਸਿੰਘ ਮੂੰਮ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਸਰਕਲ ਠੁੱਲੀਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਛਾਪਾ, ਸਰਕਲ ਗਹਿਲ ਦੇ ਪ੍ਰਧਾਨ ਬਚਿੱਤਰ ਸਿੰਘ ਰਾਏਸਰ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਨਿਹਾਲੂਵਾਲ, ਬੀਸੀ ਵਿੰਗ ਦੇ ਹਲਕਾ ਪ੍ਰਧਾਨ ਕੁਲਵੰਤ ਸਿੰਘ ਜਗਦੇ, ਕੁਲਵਿੰਦਰ ਸਿੰਘ ਮਾਂਗੇਵਾਲ, ਸਰਕਲ ਬੀਸੀ ਵਿੰਗ ਪ੍ਰਧਾਨ ਹਰਜਿੰਦਰ ਸਿੰਘ ਮਾਂਗੇਵਾਲ ,ਸਰਕਲ ਪ੍ਰਧਾਨ ਜਗਦੇਵ ਸਿੰਘ ਬਧੇਸਾ, ਸੂਬਾਈ ਯੂਥ ਆਗੂ ਜਸਪ੍ਰੀਤ ਸਿੰਘ ਜੱਸੀ ਖੇੜੀ,ਵਪਾਰ ਮੰਡਲ ਦੇ ਸੰਦੀਪ ਕੁਮਾਰ ਰਿੰਕੂ, ਕਲੱਟਰ ਸਿੰਘ ਪੰਡੋਰੀ,ਅਮਨਦੀਪ ਸਿੰਘ ਠੀਕਰੀਵਾਲਾ, ਯੋਧ ਸਿੰਘ ਰੰਧਾਵਾ ਠੀਕਰੀਵਾਲਾ, ਗਰੀਬ ਦਾਸ ਛੰਨਾ,ਜਸਵਿੰਦਰ ਸਿੰਘ ਦੀਦਾਰਗੜ੍ਹ,ਕੁਲਦੀਪ ਸਿੰਘ ਮਾਣਕ ਮਹਿਲ ਕਲਾਂ, ਸਰਪੰਚ ਗਰੀਬ ਸਿੰਘ ਛੰਨਾ ,ਨੰਬਰਦਾਰ ਅਜੀਤਪਾਲ ਸਿੰਘ ਸਟੇਟ ਡੈਲੀਗੇਟ ਸ਼੍ਰੋਮਣੀ ਅਕਾਲੀ ਦਲ,ਗੁਰਮੀਤ ਸਿੰਘ ਤੋਤਾ ,ਦਿਲਵਾਰ ਸਿੰਘ ਭੋਤਨਾ, ਯੂਥ ਆਗੂ ਰੁਪਿੰਦਰ ਸਿੰਘ ਧਾਲੀਵਾਲ ਭੋਤਨਾ, ਯੂਥ ਵਿੰਗ ਦੇ ਹਲਕਾ ਪ੍ਰਧਾਨ ਕੁਲਦੀਪ ਸਿੰਘ ਸਿੱਧੂ ਮੈਂਬਰ ਬਲਾਕ ਸੰਮਤੀ ,ਮਨਮੋਹਨ ਸਿੰਘ ਹਮੀਦੀ ,ਯੂਥ ਆਗੂ ਆਕਾਸ ਦੀਪ ਸਿੰਘ ਹਮੀਦੀ ਯੂਥ ਆਗੂ ਸੁਗਨਦੀਪ ਸਿੰਘ ਹਮੀਦੀ ਹਾਜ਼ਰ ਸਨ।