- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਹਿਜੜਾ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਦੇ ਮਾਮਲੇ ਵਿੱਚ ਔਰਤ ਗ੍ਰਿਫ਼ਤਾਰ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਸਹਿਜੜਾ ਵਿਖੇ ਕਰੀਬ ਦੋ ਮਹੀਨੇ ਪਹਿਲਾਂ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਇੱਕ ਔਰਤ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਗ੍ਰਿਫ਼ਤਾਰ ਕੀਤੀ ਗਈ ਔਰਤ ਨਸ਼ਾ ਵੇਚਣ ਦੇ ਧੰਦੇ ਵਿੱਚ ਸ਼ਾਮਲ ਸੀ ਅਤੇ ਮ੍ਰਿਤਕ ਨੌਜਵਾਨ ਵੀ ਉਸ ਕੋਲੋਂ ਨਸ਼ਾ ਲੈ ਕੇ ਆਇਆ ਸੀ।ਇਸ ਸਬੰਧੀ ਥਾਣਾ ਮਹਿਲ ਕਲਾਂ ਦੇ ਏ.ਐੱਸ.ਆਈ. ਮਨਜਿੰਦਰ ਸਿੰਘ ਨੇ ਦੱਸਿਆ ਕਿ ਕਰੀਬ ਦੋ ਮਹੀਨੇ ਪਹਿਲਾਂ ਪਿੰਡ ਸਹਿਜੜਾ ਨੇੜਿਓਂ ਲੰਘਦੀ ਡਰੇਨ ਉੱਪਰ ਇਕ ਨੌਜਵਾਨ ਦੀ ਲਾਸ਼ ਮਿਲੀ ਸੀ। ਮੌਕੇ ’ਤੇ ਇਕੱਠੇ ਹੋਏ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਬਲਵੀਰ ਸਿੰਘ ਨੇ ਲਾਸ਼ ਦੀ ਸ਼ਨਾਖਤ ਆਪਣੇ ਪੁੱਤਰ ਬਲਜਿੰਦਰ ਸਿੰਘ ਵਜੋਂ ਕੀਤੀ ਸੀ। ਇਸ ਤੋਂ ਬਾਅਦ ਮ੍ਰਿਤਕ ਦੇ ਪਿਤਾ ਬਲਵੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ।ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਵੀਨਾ ਪਤਨੀ ਕਾਕਾ ਸਿੰਘ, ਵਾਸੀ ਸੈਸੀ ਬਸਤੀ, ਬਰਨਾਲਾ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਨੁਸਾਰ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਨੌਜਵਾਨ ਉਕਤ ਔਰਤ ਕੋਲੋਂ ਨਸ਼ਾ ਲੈ ਕੇ ਆਇਆ ਸੀ ਅਤੇ ਔਰਤ ਕਥਿਤ ਤੌਰ 'ਤੇ ਚਿੱਟਾ ਵੇਚਣ ਦਾ ਕੰਮ ਕਰਦੀ ਸੀ। ਉਨ੍ਹਾਂ ਦੱਸਿਆ ਕਿ ਡੀ.ਐੱਸ.ਪੀ. ਸਬ-ਡਵੀਜ਼ਨ ਮਹਿਲ ਕਲਾਂ ਕਿੱਕਰ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਕਮਲਜੀਤ ਕੌਰ ਦੀ ਯੋਗ ਅਗਵਾਈ ਹੇਠ ਪੁਲਿਸ ਵੱਲੋਂ ਮੁਕੱਦਮਾ ਨੰਬਰ 86, ਧਾਰਾ 105, 61(2) ਬੀ.ਐੱਨ.ਐੱਸ. ਅਤੇ ਧਾਰਾ 29 ਐੱਨ.ਡੀ.ਪੀ.ਐੱਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ। ਪੁ