ਯੂਨੀਵਰਸਿਟੀ ਕਾਲਜ ਬਰਨਾਲਾ ’ਚ ਵਾਦ-ਵਿਵਾਦ ਮੁਕਾਬਲੇ ਕਰਵਾਏ
ਯੂਨੀਵਰਸਿਟੀ ਕਾਲਜ ਬਰਨਾਲਾ’ਚ ਵਾਦ- ਵਿਵਾਦ ਮੁਕਾਬਲੇ ਕਰਵਾਏ
Publish Date: Wed, 11 Mar 2026 06:43 PM (IST)
Updated Date: Wed, 11 Mar 2026 06:45 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਥਾਨਕ ਯੂਨੀਵਰਸਿਟੀ ਕਾਲਜ ਬਰਨਾਲਾ ’ਚ ਨਸ਼ਿਆਂ ਨੂੰ ਨਾਂਹ, ਜ਼ਿੰਦਗੀ ਨੂੰ ਹਾਂ ਵਿਸ਼ੇ ’ਤੇ ਵਾਦ-ਵਿਵਾਦ ਮੁਕਾਬਲੇ ਕਰਵਾਏ ਗਏ। ਕਾਲਜ ਦੇ ਪ੍ਰਿੰਸੀਪਲ/ਇੰਚਾਰਜ ਡਾ. ਵਿਭਾ ਅਗਰਵਾਲ ਨੇ ਦੱਸਿਆ ਕਿ ਕਾਲਜ ਦੇ ਐੱਨਐੱਸਐੱਸ ਯੂਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਪ੍ਰੋਗਰਾਮ ਅਫ਼ਸਰ ਡਾ. ਰਾਮਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਵਿੱਚ ਨਸ਼ਿਆਂ ਨੂੰ ਨਾਂਹ, ਜ਼ਿੰਦਗੀ ਨੂੰ ਹਾਂ ਵਿਸ਼ੇ ’ਤੇ ਵਿਦਿਆਰਥੀਆਂ ਦੇ ਵਾਦ-ਵਿਵਾਦ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਵਿੱਚ ਭਰਵੀਂ ਗਿਣਤੀ ਵਿੱਚ ਵਿਦਿਆਰਥੀ ਸ਼ਾਮਲ ਸਨ। ਮੁਕਾਬਲੇ ਵਿੱਚ ਪੰਦਰਾਂ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਲੜੀਵਾਰ ਇੰਦਰਪ੍ਰੀਤ ਸਿੰਘ ਅਤੇ ਛਹਿਲਪ੍ਰੀਤ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਅਤੇ ਗੁਰਪ੍ਰੀਤ ਕੌਰ ਨੇ ਦੂਸਰਾ, ਭਗਵਤੀ ਅਤੇ ਜੈਸ਼ਮੀਨ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।
ਇਸ ਮੌਕੇ ਡਾ. ਰਾਮਪਾਲ ਸਿੰਘ, ਪ੍ਰੋ. ਵਿਪਨ ਗੋਇਲ ਤੇ ਪ੍ਰੋ. ਹਰਪ੍ਰੀਤ ਸਿੰਘ ਨੇ ਜੱਜਮੈਂਟ ਦੀ ਭੂਮਿਕਾ ਨਿਭਾਈ। ਇਸ ਮੌਕੇ ਸੁਨੀਤਇੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਬਰਜਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿੰਦਗੀ ਜਿੰਦਾਬਾਦ ਮਿਸ਼ਨ ਦੇ ਕੋਆਰਡੀਨੇਟਰ ਰੁਪਿੰਦਰਜੀਤ ਸਿੰਘ ਅਤੇ ਕਾਲਜ ਦੇ ਪ੍ਰੋਫੈਸਰਾਂ ਨੇ ਸਾਂਝੇ ਰੂਪ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਸਮੇਂ ਜ਼ਿੰਦਗੀ ਜਿੰਦਾਬਾਦ ਟੀਮ ਦੇ ਸਮੁੱਚੇ ਮੈਂਬਰ ਅਤੇ ਮਾਸਟਰ ਭੁਪਿੰਦਰ ਸਿੰਘ, ਅਵਤਾਰ ਕੌਰ ਡਾਕਟਰ ਬੀਆਰ ਅੰਬੇਡਕਰ ਫਾਊਂਡੇਸ਼ਨ ਵੱਲੋਂ ਉਚੇਚੇ ਤੌਰ ’ਤੇ ਪਹੁੰਚੇ। ਇਨ੍ਹਾਂ ਤੋਂ ਇਲਾਵਾ ਕਾਲਜ ਦੇ ਪ੍ਰੋ. ਹਰਕੰਵਲਜੀਤ ਸਿੰਘ, ਪ੍ਰੋ. ਲਵਪ੍ਰੀਤ ਸਿੰਘ, ਪ੍ਰੋ. ਗੁਰਮੇਲ ਸਿੰਘ, ਡਾ. ਹਰਵਿੰਦਰ ਸਿੰਘ, ਜਸਵਿੰਦਰ ਸਿੰਘ ਤੇ ਮਾਸਟਰ ਨਵਦੀਪ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹਿਣਾ ਆਦਿ ਹਾਜ਼ਰ ਸਨ।