ਦੇਸ਼ ਭਗਤੀ ਦੇ ਰੰਗ 'ਚ ਰੰਗੀ ਦਿੱਲੀ, ਸੰਸਦ ਮੈਂਬਰ ਰਜਿੰਦਰ ਗੁਪਤਾ ਦੀ ਅਗਵਾਈ ਹੇਠ ਕੱਢੀ ਗਈ ਵਿਸ਼ਾਲ ਤਿਰੰਗਾ ਬਾਈਕ ਰੈਲੀ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਤੇ ਰਾਜ ਸਭਾ ਮੈਂਬਰ ਪਦਮਸ੍ਰੀ ਰਾਜਿੰਦਰ ਗੁਪਤਾ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਈ ਗਈ ਹਰ ਘਰ ਤਿਰੰਗਾ ਬਾਈਕ ਰੈਲੀ-2026 ’ਚ ਸ਼ਮੂਲੀਅਤ ਕੀਤੀ। ਇਸ ਰੈਲੀ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਕੇਂਦਰੀ ਮੰਤਰੀ, ਸੰਸਦ ਮੈਂਬਰ ਤੇ ਹੋਰ ਜਨ ਪ੍ਰਤੀਨਿਧ ਵੀ ਹਾਜ਼ਰ ਸਨ। ਰੈਲੀ ’ਚ ਵਿਸ਼ੇਸ਼ ਬਾਈਕਰ ਗਰੁੱਪਾਂ, ਮਹਿਲਾ ਬਾਈਕਰਾਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਨ੍ਹਾਂ ’ਚ ਸੀਆਰਪੀਐੱਫ, ਬੀਐੱਸਐੱਫ ਤੇ ਅਸਾਮ ਰਾਈਫਲਜ਼ ਦੇ ਜਵਾਨ ਵੀ ਸ਼ਾਮਲ ਸਨ।
Publish Date: Fri, 14 Aug 2026 03:05 PM (IST)
Updated Date: Fri, 14 Aug 2026 03:06 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਤੇ ਰਾਜ ਸਭਾ ਮੈਂਬਰ ਪਦਮਸ੍ਰੀ ਰਾਜਿੰਦਰ ਗੁਪਤਾ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਈ ਗਈ ਹਰ ਘਰ ਤਿਰੰਗਾ ਬਾਈਕ ਰੈਲੀ-2026 ’ਚ ਸ਼ਮੂਲੀਅਤ ਕੀਤੀ। ਇਸ ਰੈਲੀ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਕੇਂਦਰੀ ਮੰਤਰੀ, ਸੰਸਦ ਮੈਂਬਰ ਤੇ ਹੋਰ ਜਨ ਪ੍ਰਤੀਨਿਧ ਵੀ ਹਾਜ਼ਰ ਸਨ। ਰੈਲੀ ’ਚ ਵਿਸ਼ੇਸ਼ ਬਾਈਕਰ ਗਰੁੱਪਾਂ, ਮਹਿਲਾ ਬਾਈਕਰਾਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਨ੍ਹਾਂ ’ਚ ਸੀਆਰਪੀਐੱਫ, ਬੀਐੱਸਐੱਫ ਤੇ ਅਸਾਮ ਰਾਈਫਲਜ਼ ਦੇ ਜਵਾਨ ਵੀ ਸ਼ਾਮਲ ਸਨ।
ਤਿਰੰਗੇ ਦੀ ਅਗਵਾਈ ਹੇਠ ਕੱਢੀ ਗਈ ਇਸ ਰੈਲੀ ਨੇ ਦੇਸ਼ ਦੀ ਏਕਤਾ, ਦੇਸ਼ ਭਗਤੀ ਤੇ ਜਨ ਭਾਗੀਦਾਰੀ ਦਾ ਸੰਦੇਸ਼ ਦਿੱਤਾ। ਇਸ ਮੌਕੇ ਪਦਮਸ੍ਰੀ ਰਾਜਿੰਦਰ ਗੁਪਤਾ ਨੇ ਕਿਹਾ ਕਿ ਭਾਰਤ ਮੰਡਪਮ ਵਿਖੇ ਉਪ ਰਾਸ਼ਟਰਪਤੀ ਦੀ ਗਰਿਮਾਮਈ ਹਾਜ਼ਰੀ ’ਚ ਹਰ ਘਰ ਤਿਰੰਗਾ ਬਾਈਕ ਰੈਲੀ ’ਚ ਸ਼ਾਮਲ ਹੋਣਾ ਉਨ੍ਹਾਂ ਲਈ ਮਾਣ ਤੇ ਸਨਮਾਨ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਤੇ ਦੂਰਦਰਸ਼ੀ ਸੋਚ ਹੇਠ ਰਾਸ਼ਟਰੀ ਪ੍ਰਤੀਕਾਂ ਤੇ ਦੇਸ਼ ਦੀ ਵਿਰਾਸਤ ਪ੍ਰਤੀ ਸਨਮਾਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਂ ਰਾਸ਼ਟਰੀ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਘਰ ਤਿਰੰਗਾ ਮੁਹਿੰਮ ਤੋਂ ਲੈ ਕੇ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਦੇ ਸਾਲ ਭਰ ਚੱਲ ਰਹੇ ਸਮਾਗਮਾਂ ਤੇ ਹੁਣ ਰਾਸ਼ਟਰੀ ਗੀਤ ਨੂੰ ਮਿਲੀ ਕਾਨੂੰਨੀ ਸੁਰੱਖਿਆ ਤੱਕ ਦੀਆਂ ਪਹਿਲਕਦਮੀਆਂ ਦੇਸ਼ ਦੇ ਰਾਸ਼ਟਰੀ ਪ੍ਰਤੀਕਾਂ ਨੂੰ ਲੋਕਾਂ ਦੀ ਸਾਂਝੀ ਚੇਤਨਾ ’ਚ ਹੋਰ ਮਜ਼ਬੂਤ ਕਰ ਰਹੀਆਂ ਹਨ। ਤਿਰੰਗਾ ਸਾਡੀ ਆਜ਼ਾਦੀ, ਏਕਤਾ, ਕੁਰਬਾਨੀ ਤੇ ਰਾਸ਼ਟਰੀ ਮਾਣ ਦਾ ਪ੍ਰਤੀਕ ਹੈ, ਜਦਕਿ ਵੰਦੇ ਮਾਤਰਮ ਆਜ਼ਾਦੀ ਦੇ ਸੰਘਰਸ਼ ਦੀ ਭਾਵਨਾ ਤੇ ਮਾਂ ਭਾਰਤੀ ਪ੍ਰਤੀ ਸਾਡੇ ਪਿਆਰ ਨੂੰ ਦਰਸਾਉਂਦਾ ਹੈ।
ਗੁਪਤਾ ਨੇ ਕਿਹਾ ਕਿ ਤਿਰੰਗਾ ਤੇ ਵੰਦੇ ਮਾਤਰਮ ਦੋਵੇਂ ਸਾਨੂੰ ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਦੀ ਯਾਦ ਦਿਵਾਉਂਦੇ ਹਨ ਤੇ ਇੱਕ ਮਜ਼ਬੂਤ, ਇਕਜੁੱਟ ਤੇ ਵਿਕਸਿਤ ਭਾਰਤ ਦੀ ਉਸਾਰੀ ਪ੍ਰਤੀ ਸਾਡੀ ਸਾਂਝੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਂਦੇ ਹਨ। ਹਰ ਘਰ ਤਿਰੰਗਾ ਬਾਈਕ ਰੈਲੀ ਨੇ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਤਿਰੰਗੇ ਹੇਠ ਇਕੱਠਾ ਕਰਦਿਆਂ ਏਕਤਾ, ਦੇਸ਼ ਭਗਤੀ ਤੇ ਜਨ ਭਾਗੀਦਾਰੀ ਦਾ ਸੰਦੇਸ਼ ਦਿੱਤਾ। ਰੈਲੀ ’ਚ ਲੋਕਾਂ ਦੀ ਉਤਸ਼ਾਹਪੂਰਨ ਸ਼ਮੂਲੀਅਤ ਨੇ ਇਹ ਵੀ ਦਰਸਾਇਆ ਕਿ ਦੇਸ਼ ਵਾਸੀ ਭਾਰਤ ਦੀ ਰਾਸ਼ਟਰੀ ਪਛਾਣ, ਵਿਰਾਸਤ ਅਤੇ ਆਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਨੂੰ ਸਮਰਪਿਤ ਪਹਿਲਕਦਮੀਆਂ ਨਾਲ ਲਗਾਤਾਰ ਜੁੜ ਰਹੇ ਹਨ।