ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ

ਸਿਵਲ ਹਸਪਤਾਲ ਤਪਾ ਦੇ ਨੌਕਰਿਓਂ ਕੱਢੇ ਮੁਲਾਜ਼ਮਾਂ ਨੂੰ ਜੇਕਰ ਜਲਦੀ ਬਹਾਲ ਨਾ ਕੀਤਾ ਗਿਆ ਤਾਂ ਸਾਨੂੰ ਸੰਘਰਸ਼ ਤਿੱਖਾ ਕਰਨਾ ਪਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਿਹਤ ਵਿਭਾਗ ਆਉੂਟਸੋਰਸ ਮੁਲਾਜ਼ਮ ਯੂਨੀਅਨ ਤਪਾ ਦੇ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਸਿਵਲ ਸਰਜਨ ਬਰਨਾਲਾ ਵੱਲੋਂ ਸਿਵਲ ਹਸਪਤਾਲ ਤਪਾ ਵਿਖੇ ਧਰਨਾ ਦੇ ਰਹੇ ਆਊਟਸੋਰਸ ਮੁਲਾਜ਼ਮਾਂ ਨੂੰ ਨੌਕਰੀਆਂ 'ਤੇ ਬਹਾਲ ਕਰਨ ਦਾ ਜੋ ਲਿਖਤੀ ਭਰੋਸਾ ਦਿੱਤਾ ਗਿਆ ਹੈ, ਉਸ ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ। ਜੇਕਰ ਸਿਹਤ ਮੁਲਾਜ਼ਮਾਂ ਨੂੰ ਨੌਕਰੀਆਂ 'ਤੇ ਬਹਾਲ ਨਾ ਕੀਤਾ ਗਿਆ ਤਾਂ ਜਥੇਬੰਦੀ ਨੂੰ ਮਜਬੂਰਨ ਸੰਘਰਸ਼ ਦੇ ਰਾਹ ਪੈਣਾ ਪਵੇਗਾ। ਜਥੇਬੰਦੀ ਵੱਲੋਂ ਸਿਵਲ ਸਰਜਨ ਬਰਨਾਲਾ ਨੂੰ ਅਪੀਲ ਕੀਤੀ ਗਈ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀਆਂ 'ਤੇ ਬਹਾਲ ਕਰ ਕੇ ਜਲਦ ਤੋਂ ਜਲਦ ਡਿਊਟੀ 'ਤੇ ਭੇਜਿਆ ਜਾਵੇ। ਇਸ ਸਮੇਂ ਲਖਵੀਰ ਸਿੰਘ, ਸੋਮਨਾਥ ਸ਼ਰਮਾ, ਪ੍ਰਵੀਨ ਖ਼ਾਨ ਆਦਿ ਹਾਜ਼ਰ ਸਨ।