
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਤਹਿਸੀਲ ਕੰਪਲੈਕਸ ’ਚ ਲੋਕਾਂ ਦੀ ਸਹੂਲਤ ਲਈ ਬਣਾਏ ਗਏ ਪਖਾਨਿਆਂ ਦੀ ਸਫ਼ਾਈ ਨਾ ਹੋਣ ਕਾਰਨ ਮਿਸ਼ਨ ਕਲੀਨ ਦੀ ਨਿੱਕਲੀ ਫੂਕ ਨਿੱਕਲਦੀ ਨਜ਼ਰ ਆ ਰਹੀ ਹੈ, ਇੱਥੇ ਗੰਦਗੀ ਫੈਲੀ ਹੈ। ਜਿਸ ਕਾਰਨ ਕੰਪਲੈਕਸ ’ਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਲੋਕਾਂ ਪੰਮੀ, ਕਮਲ, ਸੋਨੀ ਨੰਬਰਦਾਰ, ਹਰਨੇਕ ਸਿੰਘ, ਹਰਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਪਖਾਨਿਆਂ ਦੀ ਨਿਯਮਤ ਸਫ਼ਾਈ ਨਾ ਹੋਣ ਕਾਰਨ ਅੰਦਰ ਗੰਦਗੀ ਫੈਲੀ ਹੋਈ ਹੈ

ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਤਹਿਸੀਲ ਕੰਪਲੈਕਸ ’ਚ ਲੋਕਾਂ ਦੀ ਸਹੂਲਤ ਲਈ ਬਣਾਏ ਗਏ ਪਖਾਨਿਆਂ ਦੀ ਸਫ਼ਾਈ ਨਾ ਹੋਣ ਕਾਰਨ ਮਿਸ਼ਨ ਕਲੀਨ ਦੀ ਨਿੱਕਲੀ ਫੂਕ ਨਿੱਕਲਦੀ ਨਜ਼ਰ ਆ ਰਹੀ ਹੈ, ਇੱਥੇ ਗੰਦਗੀ ਫੈਲੀ ਹੈ। ਜਿਸ ਕਾਰਨ ਕੰਪਲੈਕਸ ’ਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਲੋਕਾਂ ਪੰਮੀ, ਕਮਲ, ਸੋਨੀ ਨੰਬਰਦਾਰ, ਹਰਨੇਕ ਸਿੰਘ, ਹਰਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਪਖਾਨਿਆਂ ਦੀ ਨਿਯਮਤ ਸਫ਼ਾਈ ਨਾ ਹੋਣ ਕਾਰਨ ਅੰਦਰ ਗੰਦਗੀ ਫੈਲੀ ਹੋਈ ਹੈ ਤੇ ਬਦਬੂ ਕਾਰਨ ਇੱਥੋਂ ਲੰਘਣਾ ਵੀ ਮੁਸ਼ਕਲ ਹੋ ਜਾਂਦਾ ਹੈ। ਪਖਾਨਿਆਂ ਦੀ ਮਾੜੀ ਹਾਲਤ ਕਾਰਨ ਖ਼ਾਸ ਕਰਕੇ ਬਜ਼ੁਰਗਾਂ ਅਤੇ ਦੂਰ-ਦੁਰਾਡੇ ਤੋਂ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਪਖਾਨਿਆਂ ‘ਚ ਗੰਦਗੀ ਫੈਲੀ ਹੋਈ ਹੈ ਤੇ ਕਈ ਥਾਵਾਂ ’ਤੇ ਪਾਣੀ ਦੀ ਨਿਕਾਸੀ ਦਾ ਵੀ ਢੁੱਕਵਾਂ ਪ੍ਰਬੰਧ ਨਹੀਂ ਹੈ। ਇਸ ਕਾਰਨ ਪਖਾਨਿਆਂ‘ਚੋਂ ਆਉਂਦੀ ਬਦਬੂ ਨਾਲ ਆਸ-ਪਾਸ ਦਾ ਮਾਹੌਲ ਵੀ ਖ਼ਰਾਬ ਹੋ ਰਿਹਾ ਹੈ। ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਤਹਿਸੀਲ ਕੰਪਲੈਕਸ ਵਿੱਚ ਆਪਣੇ ਕੰਮਾਂ ਲਈ ਆਉਂਦੇ ਹਨ, ਪਰ ਬੁਨਿਆਦੀ ਸਹੂਲਤਾਂ ਦੀ ਮਾੜੀ ਹਾਲਤ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਨੇ ਸਬੰਧਤ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪਖਾਨਿਆਂ ਦੀ ਤੁਰੰਤ ਸਫ਼ਾਈ ਕਰਵਾਉਣ ਦੇ ਨਾਲ-ਨਾਲ ਟੁੱਟੇ-ਫੁੱਟੇ ਹਿੱਸਿਆਂ ਦੀ ਮੁਰੰਮਤ ਕਰਵਾਈ ਜਾਵੇ। ਇਸ ਤੋਂ ਇਲਾਵਾ ਪਖਾਨਿਆਂ ਦੀ ਨਿਯਮਤ ਸਫ਼ਾਈ ਅਤੇ ਸਾਂਭ-ਸੰਭਾਲ ਲਈ ਵੀ ਪੁਖ਼ਤਾ ਪ੍ਰਬੰਧ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਸਾਫ਼-ਸੁਥਰੀਆਂ ਬੁਨਿਆਦੀ ਸਹੂਲਤਾਂ ਮਿਲ ਸਕਣ।