ਜ਼ਿਲ੍ਹਾ ਪ੍ਰਸ਼ਾਸਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਹਰਪ੍ਰੀਤ ਸਿੰਘ
ਜ਼ਿਲ੍ਹਾ ਪ੍ਰਸ਼ਾਸਨ ਸਹੂਲਤਾਂ ਮੁਹਈਆ ਕਰਾਉਣ ਲਈ ਵਚਨਬੱਧ, ਲੋਕ ਵੀ ਦੇਣ ਸਹਿਯੋਗ: ਹਰਪ੍ਰੀਤ ਸਿੰਘ
Publish Date: Wed, 11 Feb 2026 05:46 PM (IST)
Updated Date: Wed, 11 Feb 2026 05:47 PM (IST)

- ਡਿਪਟੀ ਕਮਿਸ਼ਨਰ ਵੱਲੋਂ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਮੀਟਿੰਗ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਬਰਨਾਲਾ ਸ਼ਹਿਰ ’ਚ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈਏਐੱਸ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਤੇ ਟ੍ਰੈਫ਼ਿਕ ਪੁਲਿਸ ਅਧਿਕਾਰੀਆਂ ਨੂੰ ਵੱਧ ਟ੍ਰੈਫ਼ਿਕ ਵਾਲੇ ਖੇਤਰਾਂ ’ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਹਾਇਕ ਕਮਿਸ਼ਨਰ ਨਗਰ ਨਿਗਮ ਨੂੰ ਅੰਡਰਬ੍ਰਿਜ ਤੋਂ ਅੱਗੇ ਨਵੇਂ ਸਿਨੇਮੇ ਕੋਲ ਲਾਈਟਾਂ ਸਬੰਧੀ ਅਤੇ ਜੌੜੇ ਪੰਪਾਂ ਤੋਂ ਸ਼ਕਤੀ ਕਲਾਂ ਮੰਦਰ ਨੇੜੇ ਰੇਲਵੇ ਸਟੇਸ਼ਨ ਤਕ ਡਿਵਾਈਡਰ ਸਬੰਧੀ ਐਸਟੀਮੇਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਮਾਰਕੀਟ ਕਮੇਟੀ ਨੂੰ ਗੱਡਾਖਾਨਾ ਚੌਕ ਦੀ ਪਾਰਕਿੰਗ ਨੂੰ ਹੋਰ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵੱਖ-ਵੱਖ ਵਿੱਦਿਅਕ ਅਦਾਰਿਆਂ ਨੇੜੇ ਟ੍ਰੈਫ਼ਿਕ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਬੈਰੀਕੇਡਿੰਗ/ਸਪੀਡ ਬ੍ਰੇਕਰ ਬਣਾਉਣ ਸਬੰਧੀ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਉਨ੍ਹਾਂ ਨਗਰ ਨਿਗਮ ਅਤੇ ਟ੍ਰੈਫਿਕ ਪੁਲਿਸ ਨੂੰ ਟ੍ਰੈਫ਼ਿਕ ਨੇਮਾਂ ਦੀ ਪਾਲਣਾ ਕਰਵਾਉਣ, ਸਮੇਂ-ਸਮੇਂ ’ਤੇ ਸਬੰਧਿਤ ਧਿਰਾਂ ਨਾਲ ਮੀਟਿੰਗ ਕਰਨ ਅਤੇ ਲੁੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਟ੍ਰੈਫ਼ਿਕ ਮਸਲੇ ਦੇ ਹੱਲ ਲਈ ਲੋਕ ਵੀ ਪੂਰਾ ਸਹਿਯੋਗ ਦੇਣ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ ਤੋਂ ਇਲਾਵਾ ਨਗਰ ਨਿਗਮ, ਟ੍ਰੈਫ਼ਿਕ ਪੁਲਿਸ ਤੋਂ ਅਧਿਕਾਰੀ ਆਦਿ ਹਾਜ਼ਰ ਸਨ।