ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਭਲਕੇ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਭਲਕੇ
Publish Date: Wed, 28 Jan 2026 05:45 PM (IST)
Updated Date: Wed, 28 Jan 2026 05:46 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿੱਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਐਕਸਿਸ ਬੈਂਕ (ਐੱਨਆਈਆਈਟੀ) ਕੰਪਨੀ ਨਾਲ ਤਾਲਮੇਲ ਕਰ ਕੇ 30 ਜਨਵਰੀ ਸ਼ੁੱਕਰਵਾਰ ਨੂੰ ਸਵੇਰੇ 10:00 ਤੋਂ ਦੁਪਹਿਰ 1.00 ਵਜੇ ਤਕ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੂਜੀ ਮੰਜ਼ਿਲ ਡੀਸੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਦਫ਼ਤਰ ’ਚ ਤਾਇਨਾਤ ਕਰੀਅਰ ਕਾਊਂਸਲਰ ਸੁਮਿੰਦਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਕੰਪਨੀ ਵੱਲੋਂ ਅਸਿਸਟੈਂਟ ਮੈਨੇਜਰ ਦੀਆਂ ਅਸਾਮੀਆਂ (ਲੜਕੇ ਅਤੇ ਲੜਕੀਆਂ ਦੋਵੇਂ) ਲਈ ਭਰਤੀ ਕੀਤੀ ਜਾਣੀ ਹੈ। ਜਿਸ ਲਈ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ (50 ਫ਼ੀਸਦੀ ਨਾਲ) ਹੈ, ਉਪਰੋਕਤ ਅਸਾਮੀਆਂ ਲਈ ਉਮਰ ਹੱਦ 21 ਤੋਂ 30 ਸਾਲ ਤਕ ਹੈ। ਉਨ੍ਹਾਂ ਦੱਸਿਆ ਕਿ ਉਕਤ ਅਸਾਮੀਆਂ ਲਈ ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜ਼ਊਮ, ਆਧਾਰ ਕਾਰਡ ਅਤੇ ਯੋਗਤਾ ਦੇ ਸਰਟੀਫ਼ਕੇਟ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 ’ਤੇ ਸੰਪਰਕ ਕੀਤਾ ਜਾ ਸਕਦਾ ਹੈ।