- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੀਗ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਸਭ ਤੋਂ ਛੋਟੀ ਉਮਰ ਦੇ ਬੱਚਿਆਂ ਲਈ 'ਅੰਡਰ-8 ਬੇਬੀ ਲੀਗ' ਵੀ ਸ਼ਾਮਲ ਕੀਤੀ ਗਈ ਹੈ। ਇਸ ਖੇਡ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਤੋਂ ਵੱਡੀ ਗਿਣਤੀ ਵਿੱਚ ਖਿਡਾਰੀ ਆਪਣੀ ਖੇਡ ਦਾ ਪ੍ਰਦਰਸ਼ਨ ਕਰਨ ਲਈ ਪੁੱਜੇ ਹਨ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ। ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਬਰਨਾਲਾ ਵੱਲੋਂ ਸਥਾਨਕ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਫੁੱਟਬਾਲ ਲੀਗ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਲੀਗ ਵਿੱਚ ਕੁੱਲ ਤਿੰਨ ਕੈਟਾਗਰੀਆਂ ਦੇ ਖਿਡਾਰੀ ਹਿੱਸਾ ਲੈ ਰਹੇ ਹਨ। ਲੀਗ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਸਭ ਤੋਂ ਛੋਟੀ ਉਮਰ ਦੇ ਬੱਚਿਆਂ ਲਈ 'ਅੰਡਰ-8 ਬੇਬੀ ਲੀਗ' ਵੀ ਸ਼ਾਮਲ ਕੀਤੀ ਗਈ ਹੈ। ਇਸ ਖੇਡ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਤੋਂ ਵੱਡੀ ਗਿਣਤੀ ਵਿੱਚ ਖਿਡਾਰੀ ਆਪਣੀ ਖੇਡ ਦਾ ਪ੍ਰਦਰਸ਼ਨ ਕਰਨ ਲਈ ਪੁੱਜੇ ਹਨ।
ਪ੍ਰਬੰਧਕਾਂ ਅਨੁਸਾਰ ਇਹ ਲੀਗ ਲਗਭਗ ਡੇਢ ਮਹੀਨੇ ਤੱਕ ਚੱਲੇਗੀ, ਜਿਸ ਦੌਰਾਨ ਖਿਡਾਰੀਆਂ ਦੇ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲਣਗੇ। ਡੀ.ਐੱਫ.ਏ. ਦੇ ਪ੍ਰਧਾਨ ਬਲਜਿੰਦਰ ਗੋਇਲ ਅਤੇ ਕੋਚ ਬਲਜਿੰਦਰ ਸਿੰਘ ਬੱਲੀ ਦੀ ਯੋਗ ਅਗਵਾਈ ਹੇਠ ਇਹ ਪੂਰਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਦੇ ਉਦਘਾਟਨੀ ਸਮਾਰੋਹ ਦੌਰਾਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਅਤੇ ਬਰਨਾਲਾ ਕਲੱਬ ਦੇ ਪ੍ਰਧਾਨ ਈਸ਼ਵਿੰਦਰ ਸਿੰਘ ਜੰਡੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪ੍ਰਬੰਧਕੀ ਕਮੇਟੀ ਵੱਲੋਂ ਮੁੱਖ ਮਹਿਮਾਨ ਦਾ ਉਚੇਚੇ ਤੌਰ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮਾਰੋਹ ਦੌਰਾਨ ਉਨ੍ਹਾਂ ਨਾਲ ਜਸਪਾਲ ਸਿੰਘ ਅਤੇ ਰਾਜ ਗ੍ਰੇਵਾਲ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ