ਬਾਬਾ ਕਾਲਾ ਮਹਿਰ ਸਟੇਡੀਅਮ ’ਚ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
Publish Date: Wed, 21 Jan 2026 04:18 PM (IST)
Updated Date: Wed, 21 Jan 2026 04:21 PM (IST)

- ਵਿਭਾਗ ਮੁਖੀਆਂ ਨੂੰ ਸਮਾਗਮ ਨੂੰ ਸਫ਼ਲ ਬਣਾਉਣ ਲਈ ਦਿੱਤੀਆਂ ਹਦਾਇਤਾਂ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਬਰਨਾਲਾ ’ਚ ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਦੀ ਅਗਵਾਈ ਹੇਠ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰ ਕੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਦਿਸ਼ਾ -ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਸਟੇਡੀਅਮ ’ਚ ਸਫ਼ਾਈ ਪ੍ਰਬੰਧਾਂ, ਸਟੇਜ ਦੀ ਸਜਾਵਟ, ਚੌਂਕਾਂ ਦੀ ਸਜਾਵਟ, ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ, ਹਾਜ਼ਰੀਨ ਦੇ ਬੈਠਣ ਦੇ ਪ੍ਰਬੰਧ ਸਮੇਤ ਹੋਰ ਤਿਆਰੀਆਂ ਲਈ ਲੁੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਸਮਾਗਮ ’ਚ ਵੱਖ ਵੱਖ ਵਿਭਾਗਾਂ ਦੀਆਂ ਝਾਕੀਆਂ ਵੀ ਹੋਣਗੀਆਂ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਕਰਨ ਲਈ ਕਿਹਾ ਤਾਂ ਜੋ ਸਮਾਗਮ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸੁਰੱਖਿਆ ਅਤੇ ਪਾਰਕਿੰਗ ਸਬੰਧੀ ਇੰਤਜ਼ਾਮ ਕੀਤੇ ਜਾਣਗੇ। ਉਨ੍ਹਾਂ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਸਕੂਲੀ ਬੱਚਿਆਂ ਲਈ ਪਾਣੀ ਅਤੇ ਚਾਹ ਦਾ ਢੁੱਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ। ਇਸ ਮੌਕੇ ਐੱਸਐੱਸਪੀ ਸਰਫ਼ਰਾਜ਼ ਆਲਮ, ਸਿਵਲ ਸਰਜਨ ਡਾ. ਹਰੀਪਾਲ ਸਿੰਘ, ਉਪ ਮੰਡਲ ਮੈਜਿਸਟ੍ਰੇਟ ਅਜੀਤ ਪਾਲ ਸਿੰਘ ਅਤੇ ਹੋਰਨਾਂ ਵਿਭਾਗਾਂ ਦੇ ਮੁਖੀ, ਅਧਿਕਾਰੀ/ਕਰਮਚਾਰੀ ਆਦਿ ਹਾਜ਼ਰ ਸਨ।