- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ ਦੇ ਕਸਬਾ ਭਦੌੜ ਵਿੱਚ ਦੀਵਾਲੀ ਦੀ ਰਾਤ ਇੱਕ 32 ਸਾਲਾ ਮਜ਼ਦੂਰ ਬੁੱਧੂ ਸਿੰਘ ਬੋਹੜੀ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਨਗਨ ਲਾਸ਼ ਸੋਮਵਾਰ ਸਵੇਰੇ ਤਹਿਸੀਲ ਕੰਪਲੈਕਸ ਦੇ ਨੇੜੇ ਫੂਲਕੇ ਸਰਦਾਰਾਂ ਦੀਆਂ ਸਮਾਧਾਂ ਕੋਲੋਂ ਮਿਲੀ। ਮ੍ਰਿਤਕ ਦੇ ਚਿਹਰੇ ਅਤੇ ਸਿਰ ’ਤੇ ਪੱਥਰਾਂ ਨਾਲ ਵਾਰ ਕੀਤੇ ਗਏ ਸਨ। ਉਹ ਸਥਾਨਕ ਦਾਣਾ ਮੰਡੀ ਵਿੱਚ ਮਜ਼ਦੂਰੀ ਕਰਦਾ ਸੀ।

ਹੇਮੰਤ ਰਾਜੂ, ਜਾਗਰਣ ਬਰਨਾਲਾ। ਜ਼ਿਲ੍ਹੇ ਦੇ ਕਸਬਾ ਭਦੌੜ ਵਿੱਚ ਦੀਵਾਲੀ ਦੀ ਰਾਤ ਇੱਕ 32 ਸਾਲਾ ਮਜ਼ਦੂਰ ਬੁੱਧੂ ਸਿੰਘ ਬੋਹੜੀ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਨਗਨ ਲਾਸ਼ ਸੋਮਵਾਰ ਸਵੇਰੇ ਤਹਿਸੀਲ ਕੰਪਲੈਕਸ ਦੇ ਨੇੜੇ ਫੂਲਕੇ ਸਰਦਾਰਾਂ ਦੀਆਂ ਸਮਾਧਾਂ ਕੋਲੋਂ ਮਿਲੀ। ਮ੍ਰਿਤਕ ਦੇ ਚਿਹਰੇ ਅਤੇ ਸਿਰ ’ਤੇ ਪੱਥਰਾਂ ਨਾਲ ਵਾਰ ਕੀਤੇ ਗਏ ਸਨ। ਉਹ ਸਥਾਨਕ ਦਾਣਾ ਮੰਡੀ ਵਿੱਚ ਮਜ਼ਦੂਰੀ ਕਰਦਾ ਸੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕ ਮੌਕੇ ’ਤੇ ਇਕੱਠੇ ਹੋ ਗਏ। ਸੂਚਨਾ ਮਿਲਣ ’ਤੇ ਪੁਲਿਸ ਟੀਮ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਇਲਾਕੇ ਨੂੰ ਘੇਰਾਬੰਦੀ ਕਰਕੇ ਫੋਰੈਂਸਿਕ ਟੀਮ ਦੀ ਮਦਦ ਨਾਲ ਸਬੂਤ ਇਕੱਠੇ ਕੀਤੇ। ਇਸ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ।
ਮ੍ਰਿਤਕ ਦੇ ਭਰਾ ਕੁਲਬੀਰ ਸਿੰਘ ਨੇ ਉਸ ਦੇ ਨਾਲ ਉੱਠਣ-ਬੈਠਣ ਵਾਲੇ ਸਾਥੀਆਂ ’ਤੇ ਕਤਲ ਕਰਨ ਦੇ ਦੋਸ਼ ਲਗਾਏ ਹਨ। ਪੁਲਿਸ ਅਨੁਸਾਰ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਦੌਰਾਨ ਕਤਲ ਪਿੱਛੇ ਆਪਸੀ ਰੰਜਿਸ਼ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।
ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।