- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਪਾ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ ਜਿਸ ਤਹਿਤ ਪੁਲਿਸ ਨੇ 1 ਲੱਖ ਪਾਬੰਦੀਸ਼ੁਦਾ ਕੈਪਸੂਲਾਂ ਅਤੇ ਗੋਲ਼ੀਆਂ ਸਣੇ ਲਗਜ਼ਰੀ ਕਾਰ ਸਵਾਰ ਦੋ ਜਣਿਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ।

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਤਪਾ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ ਜਿਸ ਤਹਿਤ ਪੁਲਿਸ ਨੇ 1 ਲੱਖ ਪਾਬੰਦੀਸ਼ੁਦਾ ਕੈਪਸੂਲਾਂ ਅਤੇ ਗੋਲ਼ੀਆਂ ਸਣੇ ਲਗਜ਼ਰੀ ਕਾਰ ਸਵਾਰ ਦੋ ਜਣਿਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਦੇ ਹੁਕਮਾਂ ਤੇ ਪੁਲਿਸ ਦੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਦੌਰਾਨੇ ਗਸਤ ਚੈਕਿੰਗ ਸੱਕੀ ਪੁਰਸ਼ਾ ਦੇ ਸਬੰਧ ਵਿਚ ਹਾਈਟੈਕ ਨਾਕਾ ਥਾਣਾ ਤਪਾ ਮੌਜੂਦ ਸੀ ਤਾਂ ਪੁਲਿਸ ਪਾਸ ਮੁਖਬਰ ਖਾਸ ਨੇ ਅਹਿਲਦਗੀ ਵਿਚ ਇਤਲਾਹ ਦਿੱਤੀ ਕਿ ਬੂਟਾ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਜ਼ਿਲ੍ਹਾ ਗੰਗਾਨਗਰ (ਰਾਜਸਥਾਨ) ਅਤੇ ਰਣਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਜ਼ਿਲ੍ਹਾ ਹਨੂੰਮਾਨਗੜ੍ਹ (ਰਾਜਸਥਾਨ) ਜੋ ਕਿ ਪੰਚਕੂਲਾ ਹਰਿਆਣਾ ਤੋਂ ਪਾਬੰਦੀਸ਼ੁਦਾ ਕੈਪਸੂਲ ਅਤੇ ਗੋਲ਼ੀਆਂ ਲਿਆਕੇ ਵੱਖ ਵੱਖ ਰਾਜਾਂ ਜਿਵੇ ਪੰਜਾਬ, ਰਾਜਸਥਾਨ ਵਗੈਰਾ ਵਿਚ ਵੇਚਣ ਦੇ ਆਦਿ ਹਨ,ਜੋ ਅੱਜ ਵੀ ਦੋਵੇਂ ਜਣੇ ਆਪਣੀ ਗੱਡੀ ਵਿਚ ਪੰਚਕੂਲਾ ਹਰਿਆਣਾ ਤੋਂ ਪਾਬੰਦੀਸ਼ੁਦਾ ਕੈਪਸੂਲ ਅਤੇ ਗੋਲੀਆਂ ਲੈਕੇ ਨੈਸ਼ਨਲ ਹਾਈਵੇ ਮੇਨ ਰੋਡ ਬਰਨਾਲਾ ਸਾਈਡ ਤੋਂ ਬਠਿੰਡਾ ਵੱਲ ਨੂੰ ਜਾ ਰਹੇ ਹਨ। ਜੇਕਰ ਹੁਣੇ ਹੀ ਨੈਸ਼ਨਲ ਹਾਈਵੇ ਪਰ ਨਾਕਾਬੰਦੀ ਕੀਤੀ ਜਾਵੇ ਤਾਂ ਵੱਡੀ ਕਾਮਯਾਬੀ ਮਿਲ ਸਕਦੀ ਹੈ। ਜਿਸ ’ਤੇ ਪੁਲਿਸ ਨੇ ਤੁਰੰਤ ਹਰਕਤ 'ਚ ਆਉਂਦਿਆਂ ਮਹਿਤਾ ਕੱਟ ਨਜ਼ਦੀਕ ਨਾਕਾਬੰਦੀ ਕਰਕੇ ਦੋਸ਼ੀਆਂਨ ਨੂੰ 1 ਲੱਖ ਪਾਬੰਦੀਸ਼ੁਦਾ ਕੈਪਸੂਲ ਅਤੇ ਕੁਝ ਗੋਲ਼ੀਆਂ ਸਣੇ ਕਾਬੂ ਕੀਤਾ।
ਪੁਲਿਸ ਨੇ ਮੁਲਜ਼ਮਾਂ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਨਸ਼ਾ ਤਸਕਰਾਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਉਹ ਜਾ ਤਾਂ ਨਸ਼ੇ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਇਲਾਕਾ ਛੱਡ ਦੇਣ ਨਹੀਂ ਤਾਂ ਉਹਨਾਂ ਵਿਰੁੱਧ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।ਇਸ ਮੌਕੇ ਸਬ ਇੰਸਪੈਕਟਰ ਬਲਜਿੰਦਰ ਸਿੰਘ,ਮੁੱਖ ਮੁਨਸ਼ੀ ਕਮਲ ਕਿਸ਼ੋਰ,ਹੌਲਦਾਰ ਜਸਪ੍ਰੀਤ ਸਿੰਘ, ਹੌਲਦਾਰ ਦੀਪਕ ਸਿੰਘ ਆਦਿ ਪੁਲਿਸ ਮੁਲਾਜਮ ਮੌਜੂਦ ਸਨ।