- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਨਾਲ ਵਾਪਰੀ ਅਣਸੁਖਾਵੀਂ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਤੁਰੰਤ ਅਤੇ ਵੱਡੀ ਕਾਰਵਾਈ ਕੀਤੀ ਗਈ ਹੈ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਘਟਨਾ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਖ਼ਤ ਨਿਰਦੇਸ਼ਾਂ 'ਤੇ ਸਬੰਧਤ ਡੀ.ਐੱਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

-ਮਾਮਲਾ : ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਨਾਲ ਵਾਪਰੀ ਅਣਸੁਖਾਵੀਂ ਘਟਨਾ ਦਾ
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਨਾਲ ਵਾਪਰੀ ਅਣਸੁਖਾਵੀਂ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਤੁਰੰਤ ਅਤੇ ਵੱਡੀ ਕਾਰਵਾਈ ਕੀਤੀ ਗਈ ਹੈ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਘਟਨਾ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਖ਼ਤ ਨਿਰਦੇਸ਼ਾਂ 'ਤੇ ਸਬੰਧਤ ਡੀ.ਐੱਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
--ਘਟਨਾ ਦੀ ਕੜੀ ਸ਼ਬਦਾਂ 'ਚ ਨਿੰਦਾ
ਸੰਸਦ ਮੈਂਬਰ ਮੀਤ ਹੇਅਰ ਨੇ ਆਖਿਆ ਕਿ ਸਫ਼ਾਈ ਕਰਮਚਾਰੀ ਸਾਡੇ ਸਮਾਜ ਦਾ ਇੱਕ ਬਹੁਤ ਹੀ ਮਹੱਤਵਪੂਰਨ ਹਿੱਸਾ ਹਨ, ਜੋ ਦਿਨ-ਰਾਤ ਮਿਹਨਤ ਕਰਕੇ ਸ਼ਹਿਰਾਂ ਅਤੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਦੇ ਹਨ। ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ, ਬਦਸਲੂਕੀ ਜਾਂ ਅਣਸੁਖਾਵੀਂ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਤ ਹੇਅਰ ਨੇ ਇਸ ਘਟਨਾ ਨੂੰ "ਅਤਿ ਨਿੰਦਣਯੋਗ ਅਤੇ ਮੰਦਭਾਗੀ" ਕਰਾਰ ਦਿੱਤਾ।
--ਮੁੱਖ ਮੰਤਰੀ ਦਾ ਐਕਸ਼ਨ
ਜਿਵੇਂ ਹੀ ਇਹ ਮਾਮਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਆਇਆ, ਉਨ੍ਹਾਂ ਨੇ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਦੇ ਹੁਕਮ ਜਾਰੀ ਕੀਤੇ। ਪੰਜਾਬ ਸਰਕਾਰ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਕਾਨੂੰਨ ਤੋਂ ਉੱਪਰ ਕੋਈ ਨਹੀਂ ਹੈ, ਚਾਹੇ ਉਹ ਕਿੱਡੇ ਵੀ ਵੱਡੇ ਅਹੁਦੇ 'ਤੇ ਕਿਉਂ ਨਾ ਤੈਨਾਤ ਹੋਵੇ।
"ਸਫ਼ਾਈ ਕਰਮਚਾਰੀਆਂ ਦਾ ਮਾਣ-ਸਤਿਕਾਰ ਸਾਡੀ ਪਹਿਲ ਹੈ। ਕਿਸੇ ਵੀ ਅਧਿਕਾਰੀ ਵੱਲੋਂ ਕੀਤੀ ਗਈ ਗਲਤ ਹਰਕਤ ਜਾਂ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਤੌਰ 'ਤੇ ਮਿਹਨਤਕਸ਼ ਅਤੇ ਸਫ਼ਾਈ ਕਰਮਚਾਰੀਆਂ ਦੇ ਮਾਣ-ਸਤਿਕਾਰ ਅਤੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ।
ਇਸ ਕਾਰਵਾਈ ਤੋਂ ਬਾਅਦ ਸਫ਼ਾਈ ਕਰਮਚਾਰੀਆਂ ਅਤੇ ਸਥਾਨਕ ਲੋਕਾਂ ਵਿੱਚ ਸਰਕਾਰ ਦੇ ਇਸ ਤੁਰੰਤ ਫੈਸਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ।