- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੱਡੀਆਂ ਦਾ ਚੈਕਅਪ ਕੈਂਪ 5 ਨੂੰ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪਿੰਡ ਦਾਨਗੜ੍ਹ ਵਿਖੇ ਸਵ. ਡਾ. ਸ਼ਵਿੰਦਰ ਸਿੰਘ ਗਿੱਲ ਦੀ ਯਾਦ ਨੂੰ ਸਮਰਪਿਤ 5 ਅਪ੍ਰੈਲ ਐਤਵਾਰ ਨੂੰ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਹੱਡੀਆਂ ਦਾ ਚੈੱਕਅਪ ਕੈਂਪ ਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾਮੁਕਤ ਕਾਨੂੰਨਗੋ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਦਾ ਸਮਾਂ ਸਵੇਰੇ 9:30 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਡਾ. ਰਾਜ ਬਹਾਦਰ ਸਾਬਕਾ ਹੈੱਡ ਆਰਥੋ ਵਿਭਾਗ ਪੀਜੀਆਈ ਚੰਡੀਗੜ੍ਹ, ਸਾਬਕਾ ਵਾਈਸ ਚਾਂਸਲਰ ਵੀ ਹਾਜ਼ਰ ਰਹਿਣਗੇ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੀ ਸੰਭਾਲ, ਚੈੱਕਅਪ ਅਤੇ ਜ਼ਰੂਰੀ ਮੈਡੀਕਲ ਸਲਾਹ ਮੁਫ਼ਤ ਦਿੱਤੀ ਜਾਵੇਗੀ। ਇਹ ਕੈਂਪ ਗੁਰਦੁਆਰਾ ਤਪਿਆਣਾ ਸਾਹਿਬ ਕਮੇਟੀ, ਸਮੂਹ ਨਗਰ ਪੰਚਾਇਤ ਅਤੇ ਹੋਰ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਲਾਇਆ ਜਾ ਰਿਹਾ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਪਹੁੰਚ ਕੇ ਇਸ ਕੈਂਪ ਦਾ ਲਾਭ ਲੈਣ ਦੀ ਅਪੀਲ ਕੀਤੀ।