ਵਾਰਡ 33 'ਚ ਚੋਣ ਹੰਗਾਮਾ: ਆਜ਼ਾਦ ਉਮੀਦਵਾਰ ਦੇ ਪਤੀ ਹੇਮਰਾਜ ਗਰਗ ਨੇ 'ਆਪ' 'ਤੇ ਲਾਏ ਧੱਕੇਸ਼ਾਹੀ ਦੇ ਗੰਭੀਰ ਦੋਸ਼; ਦੋਵਾਂ ਧਿਰਾਂ 'ਚ ਟਕਰਾਅ ਤੋਂ ਬਾਅਦ ਪੁਲਿਸ ਤਾਇਨਾਤ
ਬਰਨਾਲਾ ਨਗਰ ਨਿਗਮ ਚੋਣਾਂ ’ਚ ਮਾਹੌਲ ਇਸ ਵਾਰ ਪੂਰੀ ਤਰ੍ਹਾਂ ਨਾਲ ਗਰਮਾਇਆ ਹੋਇਆ ਨਜਰ ਆਇਆ, ਸ਼ਹਿਰ ਦੇ ਕਈ ਵਾਰਡਾਂ ’ਚ ਜਿੱਥੇ ਭਾਜਪਾ ਤੇ ਅਜ਼ਾਦ ਉਮੀਦਵਾਰਾਂ ਨੇ ਆਮ ਆਦਮੀ ਪਾਰਟੀ ਵਲੋਂ ਧੱਕੇਸ਼ਾਹੀ ਦੇ ਦੋਸ਼ ਲਗਾਏ ਗਏ ਹਨ, ਉੱਥੇ ਹੀ ਆਮ ਆਦਮੀ ਪਾਰਟੀ ਉਮੀਦਵਾਰਾਂ ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਹੈ। ਅਜਿਹਾ ਹੀ ਇੱਕ ਮਾਮਲਾ ਵਾਰਡ ਨੰਬਰ 33 ’ਚ ਸਾਹਮਣੇ ਆਇਆ ਹੈ, ਜਿੱਥੇ ਅਜਾਦ ਉਮੀਦਵਾਰ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ’ਤੇ ਜਾਅਲੀ ਵੋਟਾਂ ਪਵਾਏ ਜਾਣ ਦਾ ਦੋਸ਼ ਲਗਾਇਆ ਹੈ।
Publish Date: Tue, 26 May 2026 03:27 PM (IST)
Updated Date: Tue, 26 May 2026 03:28 PM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਬਰਨਾਲਾ ਨਗਰ ਨਿਗਮ ਚੋਣਾਂ ’ਚ ਮਾਹੌਲ ਇਸ ਵਾਰ ਪੂਰੀ ਤਰ੍ਹਾਂ ਨਾਲ ਗਰਮਾਇਆ ਹੋਇਆ ਨਜਰ ਆਇਆ, ਸ਼ਹਿਰ ਦੇ ਕਈ ਵਾਰਡਾਂ ’ਚ ਜਿੱਥੇ ਭਾਜਪਾ ਤੇ ਅਜ਼ਾਦ ਉਮੀਦਵਾਰਾਂ ਨੇ ਆਮ ਆਦਮੀ ਪਾਰਟੀ ਵਲੋਂ ਧੱਕੇਸ਼ਾਹੀ ਦੇ ਦੋਸ਼ ਲਗਾਏ ਗਏ ਹਨ, ਉੱਥੇ ਹੀ ਆਮ ਆਦਮੀ ਪਾਰਟੀ ਉਮੀਦਵਾਰਾਂ ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਹੈ। ਅਜਿਹਾ ਹੀ ਇੱਕ ਮਾਮਲਾ ਵਾਰਡ ਨੰਬਰ 33 ’ਚ ਸਾਹਮਣੇ ਆਇਆ ਹੈ, ਜਿੱਥੇ ਅਜਾਦ ਉਮੀਦਵਾਰ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ’ਤੇ ਜਾਅਲੀ ਵੋਟਾਂ ਪਵਾਏ ਜਾਣ ਦਾ ਦੋਸ਼ ਲਗਾਇਆ ਹੈ।
ਜਾਣਕਾਰੀ ਅਨੁਸਾਰ ਵਾਰਡ ਨੰਬਰ 33 ਤੋਂ ਆਜ਼ਾਦ ਉਮੀਦਵਾਰ ਦੇ ਪਤੀ ਹੇਮਰਾਜ ਗਰਗ ਨੇ 'ਆਪ' 'ਤੇ ਧੱਕੇਸ਼ਾਹੀ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸੱਤਾ ਦੇ ਨਸ਼ੇ ’ਚ ਜਾਅਲੀ ਵੋਟਾਂ ਪਵਾਈਆਂ ਜਾ ਰਹੀਆਂ ਹਨ। ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਪਤੀ ਚਮਨ ਲਾਲ ਚਤਰੀ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਵਿਰੋਧੀ ਧਿਰ ਆਪਣੀ ਹਾਰ ਦੇਖ ਕੇ ਬੌਖਲਾ ਗਈ ਹੈ ਅਤੇ ਝੂਠੇ ਦੋਸ਼ ਲਗਾ ਰਹੀ ਹੈ। ਸਥਿਤੀ ਨੂੰ ਕਾਬੂ ਹੇਠ ਕਰਨ ਲਈ ਮੌਕੇ 'ਤੇ ਭਾਰੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਾਨੂੰਨ ਹੱਥ 'ਚ ਲੈਣ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਮਾਹੌਲ ਨੂੰ ਖ਼ਰਾਬ ਹੁੰਦਿਆਂ ਦੇਖ ਥਾਣਾ ਸਿਟੀ 1 ਦੇ ਇੱਕ ਮੁਖੀ ਲਖਵਿੰਦਰ ਸਿੰਘ ਤੇ ਡੀਐਸਪੀ ਸਤਵੀਰ ਸਿੰਘ ਬੈਂਸ ਪੁਲਿਸ ਪਾਰਟੀਆਂ ਸਮੇਤ ਮੌਕੇ ’ਤੇ ਪਹੁੰਚ ਗਏ। ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ’ਤੇ ਮਾਹੌਲ ਨੂੰ ਠੀਕ ਕਰਵਾਇਆ ਤੇ ਚਿਤਾਵਨੀ ਦਿੱਤੀ ਕਿ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।