- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਟਨਾ ਤੋਂ ਤੁਰੰਤ ਬਾਅਦ ਆਸ-ਪਾਸ ਦੇ ਲੋਕਾਂ ਨੇ ਬੜੀ ਮੁਸ਼ਕਿਲ ਨਾਲ ਉਸ ਨੂੰ ਸੰਭਾਲਿਆ ਤੇ ਇਲਾਜ ਲਈ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਪਹੁੰਚਾਇਆ। ਪਰ ਅਫ਼ਸੋਸ, ਹਸਪਤਾਲ ਪੁੱਜਣ 'ਤੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨੌਜਵਾਨ ਦੀ ਦੇਹ ਨੂੰ ਫਿਲਹਾਲ ਸਰਕਾਰੀ ਹਸਪਤਾਲ ਬਰਨਾਲਾ ਦੇ ਮੁਰਦਾਘਰ 'ਚ ਰੱਖਵਾ ਦਿੱਤਾ ਗਿਆ ਹੈ, ਜਿੱਥੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਨ, ਬਰਨਾਲਾ ; ਜ਼ਿਲ੍ਹੇ ਦੇ ਪਿੰਡ ਸਹਿਣੇ ਤੋਂ ਇੱਕ ਬਿਜਲੀ ਠੀਕ ਕਰਦੇ ਬਿਜਲੀ ਕਾਮੇ ਦੀ ਮੌਤ ਹੋ ਜਾਣ ਨਾਲ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਸਿਵਲ ਹਸਪਤਾਲ ਬਰਨਾਲਾ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਸਹਿਣਾ ਤੋਂ ਜਿੱਥੇ ਖੇਤਾਂ 'ਚ ਬਿਜਲੀ ਦੀ ਲਾਈਨ ਠੀਕ ਕਰਦੇ ਸਮੇਂ ਕਰੰਟ ਲੱਗਣ ਨਾਲ ਇਕ 38 ਸਾਲਾ ਨੌਜਵਾਨ ਬਿਜਲੀ ਕਾਮੇ ਦੀ ਅਚਾਨਕ ਮੌਤ ਹੋ ਗਈ। ਇਸ ਅਣਹੋਣੀ ਘਟਨਾ ਨਾਲ ਪੂਰੇ ਇਲਾਕੇ ਤੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ, ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਮਨੀ (38) ਪੁੱਤਰ ਮਹਿੰਦਰ ਸਿੰਘ ਓਰਫ਼ ਭੋਲਾ, ਵਾਸੀ ਤੂਤੜਾ ਪੱਤੀ ਸਹਿਣਾ ਵਜੋਂ ਹੋਈ ਹੈ। ਮਨਪ੍ਰੀਤ ਸਿੰਘ ਸਹਿਣਾ ਤੋਂ ਪਿੰਡ ਭਗਤਪੁਰਾ ਮੌੜ ਵੱਲ ਜਾਂਦੀ ਸੰਕੜੀ ਲਿੰਕ ਸੜਕ 'ਤੇ ਲੱਗੇ ਇੱਕ ਟਰਾਂਸਫਾਰਮਰ 'ਤੇ ਚੜ੍ਹ ਕੇ ਬਿਜਲੀ ਦੀ ਸਪਲਾਈ ਠੀਕ ਕਰ ਰਿਹਾ ਸੀ। ਕੰਮ ਕਰਦੇ-ਕਰਦੇ ਅਚਾਨਕ ਉਸ ਨੂੰ ਬਿਜਲੀ ਦਾ ਜ਼ੋਰਦਾਰ ਕਰੰਟ ਲੱਗ ਗਿਆ, ਜਿਸ ਕਰਕੇ ਉਹ ਉੱਥੇ ਹੀ ਬੇਹੋਸ਼ ਹੋ ਕੇ ਡਿੱਗ ਪਿਆ।
ਘਟਨਾ ਤੋਂ ਤੁਰੰਤ ਬਾਅਦ ਆਸ-ਪਾਸ ਦੇ ਲੋਕਾਂ ਨੇ ਬੜੀ ਮੁਸ਼ਕਿਲ ਨਾਲ ਉਸ ਨੂੰ ਸੰਭਾਲਿਆ ਤੇ ਇਲਾਜ ਲਈ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਪਹੁੰਚਾਇਆ। ਪਰ ਅਫ਼ਸੋਸ, ਹਸਪਤਾਲ ਪੁੱਜਣ 'ਤੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨੌਜਵਾਨ ਦੀ ਦੇਹ ਨੂੰ ਫਿਲਹਾਲ ਸਰਕਾਰੀ ਹਸਪਤਾਲ ਬਰਨਾਲਾ ਦੇ ਮੁਰਦਾਘਰ 'ਚ ਰੱਖਵਾ ਦਿੱਤਾ ਗਿਆ ਹੈ, ਜਿੱਥੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਨੌਜਵਾਨ ਪੁੱਤ ਦੀ ਇਸ ਤਰ੍ਹਾਂ ਅਚਾਨਕ ਹੋਈ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਤੇ ਪੂਰੇ ਪਿੰਡ 'ਚ ਮਾਤਮ ਦਾ ਮਾਹੌਲ ਹੈ।