
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰੱਖੜੀ ਦੇ ਪਵਿੱਤਰ ਦਿਹਾੜੇ 'ਤੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਜੇਲ੍ਹ ਬਰਨਾਲਾ 'ਚ ਬਹੁਤ ਹੀ ਭਾਵੁਕ ਮਾਹੌਲ ਦੇਖਣ ਨੂੰ ਮਿਲਿਆ। ਜੇਲ੍ਹ 'ਚ ਬੰਦ ਕੈਦੀਆਂ ਤੇ ਹਵਾਲਾਤੀਆਂ ਨੂੰ ਮਿਲਣ ਪਹੁੰਚੀਆਂ ਉਨ੍ਹਾਂ ਦੀਆਂ ਭੈਣਾਂ ਨੇ ਭਰਾਵਾਂ ਦੇ ਗੁੱਟਾਂ 'ਤੇ ਰੱਖੜੀ ਬੰਨ੍ਹ ਕੇ ਭੈਣ-ਭਰਾ ਦੇ ਪਿਆਰ ਤੇ ਅਟੁੱਟ ਵਿਸ਼ਵਾਸ ਦੇ ਰਿਸ਼ਤੇ ਨੂੰ ਨਿਭਾਇਆ।

--ਏਡੀਜੀਪੀ ਦੇ ਹੁਕਮਾਂ 'ਤੇ ਪੁਖਤਾ ਪ੍ਰਬੰਧ : ਨੰਦਗੜ੍ਹ
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਰੱਖੜੀ ਦੇ ਪਵਿੱਤਰ ਦਿਹਾੜੇ 'ਤੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਜੇਲ੍ਹ ਬਰਨਾਲਾ 'ਚ ਬਹੁਤ ਹੀ ਭਾਵੁਕ ਮਾਹੌਲ ਦੇਖਣ ਨੂੰ ਮਿਲਿਆ। ਜੇਲ੍ਹ 'ਚ ਬੰਦ ਕੈਦੀਆਂ ਤੇ ਹਵਾਲਾਤੀਆਂ ਨੂੰ ਮਿਲਣ ਪਹੁੰਚੀਆਂ ਉਨ੍ਹਾਂ ਦੀਆਂ ਭੈਣਾਂ ਨੇ ਭਰਾਵਾਂ ਦੇ ਗੁੱਟਾਂ 'ਤੇ ਰੱਖੜੀ ਬੰਨ੍ਹ ਕੇ ਭੈਣ-ਭਰਾ ਦੇ ਪਿਆਰ ਤੇ ਅਟੁੱਟ ਵਿਸ਼ਵਾਸ ਦੇ ਰਿਸ਼ਤੇ ਨੂੰ ਨਿਭਾਇਆ।
ਇਸ ਮੌਕੇ ਵੱਡੀ ਗਿਣਤੀ 'ਚ ਭੈਣਾਂ ਆਪਣੇ ਭਰਾਵਾਂ ਲਈ ਰੱਖੜੀਆਂ ਲੈ ਕੇ ਜ਼ਿਲ੍ਹਾ ਜੇਲ੍ਹ ਪੁੱਜੀਆਂ। ਰੱਖੜੀ ਬੰਨ੍ਹਣ ਦੌਰਾਨ ਭੈਣਾਂ ਤੇ ਭਰਾਵਾਂ ਦੀਆਂ ਅੱਖਾਂ ਨਮ ਹੋ ਗਈਆਂ ਤੇ ਬੇਹੱਦ ਭਾਵੁਕ ਪਲ ਦੇਖਣ ਨੂੰ ਮਿਲੇ। ਭੈਣਾਂ ਨੇ ਪ੍ਰਮਾਤਮਾ ਅੱਗੇ ਆਪਣੇ ਭਰਾਵਾਂ ਦੀ ਚੜ੍ਹਦੀ ਕਲਾ, ਲੰਮੀ ਉਮਰ ਤੇ ਸੁਖਾਵੀਂ ਜ਼ਿੰਦਗੀ ਦੀ ਅਰਦਾਸ ਕੀਤੀ।
--ਏਡੀਜੀਪੀ ਦੇ ਹੁਕਮਾਂ 'ਤੇ ਪੁਖਤਾ ਪ੍ਰਬੰਧ : ਨੰਦਗੜ੍ਹ
ਜ਼ਿਲ੍ਹਾ ਜੇਲ੍ਹ ਬਰਨਾਲਾ ਦੇ ਸੁਪਰਡੈਂਟ ਸਵਰਾਜ ਸਿੰਘ ਨੰਦਗੜ੍ਹ ਨੇ ਦੱਸਿਆ ਕਿ ਜੇਲ੍ਹਾਂ ਦੇ ਏਡੀਜੀਪੀ ਦੀਆਂ ਹਦਾਇਤਾਂ 'ਤੇ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਜੇਲ੍ਹ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ। ਗਰਮੀ ਦੇ ਮੌਸਮ ਨੂੰ ਦੇਖਦਿਆਂ ਮੁਲਾਕਾਤ ਲਈ ਆਈਆਂ ਭੈਣਾਂ ਲਈ ਪੀਣ ਵਾਲੇ ਠੰਢੇ ਪਾਣੀ, ਬੈਠਣ ਲਈ ਸ਼ਾਮਿਆਨੇ ਤੇ ਕੂਲਰਾਂ ਦੀ ਉਚੇਚੀ ਵਿਵਸਥਾ ਕੀਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਮੁਲਾਕਾਤੀਆਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਬੈਠਕ ਦੀ ਵੱਖਰੀ ਤੇ ਸੁਚੱਜੀ ਵਿਵਸਥਾ ਕੀਤੀ ਗਈ ਸੀ। ਜੇਲ੍ਹ ਪ੍ਰਸ਼ਾਸਨ ਵੱਲੋਂ ਤਿਉਹਾਰ ਦੇ ਮੱਦੇਨਜ਼ਰ ਆਏ ਪਰਿਵਾਰਾਂ ਦੀ ਸਹੂਲਤ ਤੇ ਜੇਲ੍ਹ ਦੀ ਸੁਰੱਖਿਆ ਪ੍ਰਬੰਧਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ।