- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ
ਬਰਨਾਲਾ : ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਵੱਲੋਂ ਸਾਂਝੇ ਤੌਰ ’ਤੇ ਮਨੋਹਰ ਲਾਲ, ਮੋਹਨ ਸਿੰਘ ਛੰਨਾ, ਰਾਜੀਵ ਕੁਮਾਰ, ਤਰਸੇਮ ਭੱਠਲ, ਦਰਸ਼ਨ ਚੀਮਾ ਜਗਰਾਜ ਰਾਮਾ, ਗਮਦੂਰ ਸਿੰਘ ਦੀ ਅਗਵਾਈ ’ਚ ਡੀਸੀ ਕੰਪਲੈਕਸ ਬਰਨਾਲਾ ’ਚ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਦੇ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਬੁਲਾਰਿਆਂ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਵਿਆਖਿਆ ਕਰਦਿਆਂ ਕਿਹਾ ਕਿ 18% ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਏਸੀਪੀ ਭੱਤਾ ਲਾਗੂ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੰਜਾਬ ਦੇ ਮੁਲਾਜ਼ਮਾਂ ਤੇ 17.07.2020 ਦੇ ਪੱਤਰ ਰਾਹੀਂ ਲਾਗੂ ਕੇਂਦਰੀ ਤਨਖਾਹ ਕਮਿਸ਼ਨ ਰੱਦ ਕਰਨ, ਪ੍ਰੋਬੇਸ਼ਨ ਪੀਰੀਅਡ ਵਿੱਚ ਵਾਧੇ ਵਾਲਾ 15.01.2015 ਦਾ ਪੱਤਰ ਰੱਦ ਕਰਨ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣ, ਕੱਚੇ ਕਾਮਿਆਂ ਨੂੰ ਪੱਕਾ ਕਰਨ, ਮਾਣ ਭੱਤੇ ਤੇ ਕੰਮ ਕਰਦੀਆਂ ਬੀਬੀਆਂ ਤੇ ਘੱਟੋ ਘੱਟ ਉਜਰਤ ਲਾਗੂ ਕਰਨ ਆਦਿ ਅਹਿਮ ਮੰਗਾਂ ਲਈ ਸਾਂਝੇ ਸੰਘਰਸ਼ ਦਾ ਆਗਾਜ਼ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਦੀ ਸ਼ੁਰੂਆਤ ਹੈ। ਅਗਲੇ ਸੰਘਰਸ਼ ਦੀ ਕੜੀ ਵਜੋਂ 1 ਜੁਲਾਈ ਤੋਂ 10 ਜੁਲਾਈ ਤੱਕ ਆਮ ਆਦਮੀ ਪਾਰਟੀ ਦੇ ਮੰਤਰੀਆਂ ਦੀਆਂ ਰਿਹਾਇਸ਼ਾਂ ਤੇ ਘਰਾਂ ਦੇ ਘਿਰਾਓ ਦਾ ਸੱਦਾ ਲਾਗੂ ਕਰਨ ਲਈ 30 ਜੂਨ ਨੂੰ ਸਾਂਝੀ ਮੀਟਿੰਗ ਕਰਕੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਦੀ ਘਿਰਾਓ ਦਾ ਐਲਾਨ ਕਰਕੇ ਚਿਤਾਵਨੀ ਪੱਤਰ ਸੌਂਪਿਆ ਜਾਵੇਗਾ। 17 ਜੁਲਾਈ ਨੂੰ ਲੱਖਾਂ ਦੀ ਤਾਦਾਦ ’ਚ ਮੁਲਾਜ਼ਮ ਅਤੇ ਪੈਨਸ਼ਨਰਜ਼ ਮੋਹਾਲੀ ਵੱਲ ਕੂਚ ਕਰਨਗੇ। ਇਨ੍ਹਾਂ ਸੰਘਰਸ਼ਾਂ ਲਈ ਹੁਣੇ ਤੋਂ ਤਿਆਰੀਆਂ ਸ਼ੁਰੂ ਕਰ ਦੇਣ ਦੀ ਅਪੀਲ ਕੀਤੀ। ਆਗੂਆਂ ਨੇ ਕਿਹਾ ਕਿ ਸੰਘਰਸ਼ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਤੱਕ ਨਾ ਸਿਰਫ਼ ਜਾਰੀ ਰਹੇਗਾ ਸਗੋਂ ਹੋਰ ਵੱਧ ਵਿਸ਼ਾਲ ਅਤੇ ਤਿੱਖਾ ਹੋਵੇਗਾ।
ਇਸ ਮੌਕੇ ਕਰਮਜੀਤ ਬੀਹਲਾ, ਅਨਿਲ ਕੁਮਾਰ, ਨਰੈਣ ਦੱਤ, ਗੁਰਪ੍ਰੀਤ ਰੂੜੇਕੇ, ਬਲਜਿੰਦਰ ਪ੍ਰਭੂ, ਨਿਰਮਲਜੀਤ ਸਿੰਘ, ਸਿੰਦਰ ਸਿੰਘ ਧੌਲਾ, ਹਰਪ੍ਰੀਤ ਸਿੰਘ, ਨਿਰਮਲ ਚੁਹਾਣਕੇ, ਹਰਿੰਦਰ ਮੱਲੀਆਂ, ਪਰਮਜੀਤ ਕੌਰ, ਲਵਲੀ ਬਾਂਸਲ, ਰਮਨ ਸਿੰਗਲਾ, ਨਵਨੀਤ ਭੱਠਲ, ਗੁਰਦੀਪ ਸਿੰਘ, ਹਰਭੋਲ ਸਿੰਘ, ਰਣਜੀਤ ਸਿੰਘ ਭੰਮ, ਤੇਜਿੰਦਰ ਤੇਜੀ, ਕੇਵਲ ਸਿੰਘ ਪਾਵਰਕੌਮ, ਜਗਤਾਰ ਸਿੰਘ ਬਿਜਲੀ ਬੋਰਡ, ਰੂਪ ਚੰਦ ਪੀਐੱਸਪੀਸੀਐੱਲ, ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਤੋਂ ਪ੍ਰਿੰਸੀਪਲ ਕੌਰ ਸਿੰਘ, ਜਗਵੰਤ ਸਿੰਘ, ਪਰਮਜੀਤ ਸਿੰਘ, ਟਹਿਲ ਸਿੰਘ ਕੱਟੂ, ਗੁਰਨਾਮ ਸਿੰਘ, ਦਰਸ਼ਨ ਸਿੰਘ, ਚਾਨਣ ਸਿੰਘ, ਰਾਜਿੰਦਰ ਕੁਮਾਰ, ਪੰਜਾਬ ਪੁਲਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤੋਂ ਗਮਦੂਰ ਸਿੰਘ, ਜੋਰਾ ਸਿੰਘ, ਬੀਐੱਡ ਅਧਿਆਪਕ ਫਰੰਟ ਤੋਂ ਪਰਮਿੰਦਰ ਸਿੰਘ, ਰਾਜਿੰਦਰ ਕੁਮਾਰ, ਹਰਜੀਤ ਖੁੱਡੀ, ਸ਼ਰਨਜੀਤ ਖੁੱਡੀ, ਗੁਰਵਿੰਦਰ ਬਦੇਸ਼ਾ, ਕੰਪਿਊਟਰ ਅਧਿਆਪਕ ਯੂਨੀਅਨ ਦੇ ਹਰਪ੍ਰੀਤ ਸਿੰਘ, ਵਿਪੁਲ ਕੁਮਾਰ ਆਦਿ ਆਗੂ ਹਾਜ਼ਰ ਸਨ।