- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਹਰ ਵਰਗ ਖੁਸ਼, ਲੋਕ ਮੁੜ ਸਰਕਾਰ ਬਣਾਉਣ ਲਈ ਉਤਾਵਲੇ : ਈਸਵਿੰਦਰ ਸਿੰਘ ਜੰਡੂ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਲੋਕਪੱਖੀ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਖੁਸ਼ ਹੈ। ਇਹ ਪ੍ਰਗਟਾਵਾ ਆਪ ਯੂਥ ਵਿੰਗ ਦੇ ਪ੍ਰਧਾਨ ਤੇ ਬਰਨਾਲਾ ਕਲੱਬ ਦੇ ਸਕੱਤਰ ਈਸਵਿੰਦਰ ਸਿੰਘ ਜੰਡੂ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ, ਬਿਜਲੀ, ਰੁਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਜੰਡੂ ਨੇ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਸੁਧਾਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਵੀ ਕਈ ਅਹਿਮ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਕੇਂਦਰ ਬਿੰਦੂ ਆਮ ਆਦਮੀ ਹੈ ਅਤੇ ਹਰ ਵਰਗ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਸਿਆਸਤ ਤੋਂ ਉੱਪਰ ਉੱਠ ਕੇ ਵਿਕਾਸ ਅਤੇ ਕੰਮ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਉਤਸ਼ਾਹ ਅਤੇ ਭਰੋਸਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਹਿੱਤ ਦੇ ਫੈਸਲਿਆਂ ਸਦਕਾ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਅੰਤ ਵਿੱਚ ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਲੋਕਾਂ ਦੀ ਸੇਵਾ ਅਤੇ ਪੰਜਾਬ ਦੀ ਤਰੱਕੀ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।