- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੰਡਿਆਇਆ ਦੇ ਸਾਰੇ ਵਾਰਡਾਂ ਵਿੱਚ ਵਿਕਾਸ ਦੇ ਕੰਮ ਪਹਿਲ ਦੇ ਆਧਾਰ ਉੱਤੇ ਕਰਵਾਏ ਜਾ ਰਹੇ ਨੇ ਤੇ ਕਿਸੇ ਵੀ ਵਾਰਡ ਨੂੰ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ। ਪੰਜਾਬੀ ਜਾਗਰਣ ਨਾਲ ਇਹ ਜਾਣਕਾਰੀ ਸਾਂਝੀ ਕਰਦੇ ਆ ਨਗਰ ਪੰਚਾਇਤ ਹੰਡਿਆਇਆ ਦੇ ਮੀਤ ਪ੍ਰਧਾਨ ਮਹਿੰਦਰ ਕੌਰ ਨੇ ਦੱਸਿਆ ਕਿ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣਾ ਨਗਰ ਪੰਚਾਇਤ ਦਾ ਮੋਹਰੀ ਫ਼ਰਜ਼ ਹੈ, ਜਿਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਇਆ ਜਾ ਰਿਹਾ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਹੰਡਿਆਇਆ ਦੇ ਸਾਰੇ ਵਾਰਡਾਂ ਵਿੱਚ ਵਿਕਾਸ ਦੇ ਕੰਮ ਪਹਿਲ ਦੇ ਆਧਾਰ ਉੱਤੇ ਕਰਵਾਏ ਜਾ ਰਹੇ ਨੇ ਤੇ ਕਿਸੇ ਵੀ ਵਾਰਡ ਨੂੰ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ। ਪੰਜਾਬੀ ਜਾਗਰਣ ਨਾਲ ਇਹ ਜਾਣਕਾਰੀ ਸਾਂਝੀ ਕਰਦੇ ਆ ਨਗਰ ਪੰਚਾਇਤ ਹੰਡਿਆਇਆ ਦੇ ਮੀਤ ਪ੍ਰਧਾਨ ਮਹਿੰਦਰ ਕੌਰ ਨੇ ਦੱਸਿਆ ਕਿ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣਾ ਨਗਰ ਪੰਚਾਇਤ ਦਾ ਮੋਹਰੀ ਫ਼ਰਜ਼ ਹੈ, ਜਿਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਇਆ ਜਾ ਰਿਹਾ ਹੈ।
ਮੀਤ ਪ੍ਰਧਾਨ ਨੇ ਦੱਸਿਆ ਕਿ ਸ਼ਹਿਰ ਅੰਦਰ ਗਲੀਆਂ-ਨਾਲੀਆਂ ਬਣਾਉਣ, ਸੀਵਰੇਜ ਦੇ ਪ੍ਰਬੰਧ ਸੁਧਾਰਨ, ਪੀਣ ਵਾਲਾ ਸਾਫ਼ ਪਾਣੀ ਦੇਣ, ਸਟਰੀਟ ਲਾਈਟਾਂ ਲਾਉਣ ਅਤੇ ਸਾਫ਼-ਸਫ਼ਾਈ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਜਿਹੜੇ ਇਲਾਕਿਆਂ ਵਿੱਚ ਵੀ ਕੰਮਾਂ ਦੀ ਲੋੜ ਐ, ਉਨ੍ਹਾਂ ਦੀ ਸੂਚੀ ਤਿਆਰ ਕਰਕੇ ਛੇਤੀ ਤੋਂ ਛੇਤੀ ਕੰਮ ਸ਼ੁਰੂ ਕਰਵਾਏ ਜਾ ਰਹੇ ਨੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਲੰਬੇ ਸਮੇਂ ਤੱਕ ਇਨ੍ਹਾਂ ਸਹੂਲਤਾਂ ਦਾ ਫਾਇਦਾ ਮਿਲ ਸਕੇ।
ਸਫ਼ਾਈ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੋਹਣਾ ਬਣਾਉਣਾ ਇਕੱਲੀ ਨਗਰ ਪੰਚਾਇਤ ਦੀ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਆਪਣੀ ਜਿੰਮੇਵਾਰੀ ਐ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਸਹਿਯੋਗ ਦੇਣ।
ਉਨ੍ਹਾਂ ਅੱਗੇ ਦੱਸਿਆ ਕਿ ਨਗਰ ਪੰਚਾਇਤ ਵਿੱਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਭੇਦਭਾਵ ਦੇ ਹਰ ਵਾਰਡ ਦਾ ਬਰਾਬਰ ਵਿਕਾਸ ਕਰਵਾਇਆ ਜਾ ਰਿਹਾ ਹੈ। ਲੋਕਾਂ ਵੱਲੋਂ ਦਿੱਤੇ ਜਾਂਦੇ ਸੁਝਾਵਾਂ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਂਦਾ ਹੈ ਤਾਂ ਜੋ ਹਰ ਜਾਇਜ਼ ਮੁਸ਼ਕਲ ਦਾ ਹੱਲ ਕੀਤਾ ਜਾ ਸਕੇ।
ਕਰੋੜਾਂ ਰੁਪਏ ਦੇ ਵਿਕਾਸ ਕਾਰਜ ਜਾਰੀ : ਮਹਿੰਦਰ ਕੌਰ
ਮੀਤ ਪ੍ਰਧਾਨ ਮਹਿੰਦਰ ਕੌਰ ਨੇ ਖ਼ਾਸ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੰਡਿਆਇਆ ਵਿੱਚ ਲਗਭਗ 11 ਕਰੋੜ ਰੁਪਏ ਦੀ ਲਾਗਤ ਨਾਲ ਵਾਟਰ ਟਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਜੋੜਨ ਲਈ 48 ਲੱਖ ਰੁਪਏ ਦੀ ਲਾਗਤ ਨਾਲ ਬਾਸਕਟਬਾਲ ਗਰਾਊਂਡ ਤਿਆਰ ਕੀਤਾ ਗਿਆ ਹੈ। ‘ਰੰਗਲਾ ਪੰਜਾਬ’ ਸਕੀਮ ਤਹਿਤ 46 ਲੱਖ ਰੁਪਏ ਨਾਲ 13 ਵਾਰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾ ਰਹੇ ਨੇ।
ਉਨ੍ਹਾਂ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਖ਼ਾਸ ਯਤਨਾਂ ਸਦਕਾ ਵਿਕਾਸ ਕਾਰਜਾਂ ਲਈ 2 ਕਰੋੜ 9 ਲੱਖ ਰੁਪਏ ਦੀ ਹੋਰ ਨਵੀਂ ਗਰਾਂਟ ਵੀ ਪਾਸ ਹੋ ਚੁੱਕੀ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਹੰਡਿਆਇਆ ਦੀ ਕਾਇਆ-ਕਲਪ ਬਦਲ ਜਾਵੇਗੀ।
ਅਖ਼ੀਰ ਵਿੱਚ ਉਨ੍ਹਾਂ ਕਿਹਾ ਕਿ ਸਾਰੇ ਕੌਂਸਲਰਾਂ, ਅਧਿਕਾਰੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਾਥ ਨਾਲ ਹੰਡਿਆਇਆ ਨੂੰ ਵਿਕਾਸ ਪੱਖੋਂ ਇਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ।